ਪੜਚੋਲ ਕਰੋ

ਹੁਣ ਸ਼ਾਂਤਮਈ ਧਰਨਿਆਂ ਲਈ ਲੈਣੀ ਪਏਗੀ ਸਰਕਾਰ ਤੋਂ ਮਨਜ਼ੂਰੀ

ਸ਼ਾਂਤਮਈ ਧਰਨਿਆਂ ਲਈ ਸਰਕਾਰ ਤੋਂ ਆਗਿਆ ਲੈਣੀ ਪਵੇਗੀ। ਜਲੰਧਰ ਦੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਵੱਖ-ਵੱਖ ਸੰਗਠਨਾਂ ਵੱਲੋਂ ਕੀਤੇ ਜਾਂਦੇ ਧਰਨਿਆਂ ਲਈ 9 ਥਾਵਾਂ ਤੈਅ ਕੀਤੀਆਂ ਗਈਆਂ ਹਨ।

ਜਲੰਧਰ: ਸ਼ਾਂਤਮਈ ਧਰਨਿਆਂ ਲਈ ਸਰਕਾਰ ਤੋਂ ਆਗਿਆ ਲੈਣੀ ਪਵੇਗੀ। ਜਲੰਧਰ ਦੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਵੱਖ-ਵੱਖ ਸੰਗਠਨਾਂ ਵੱਲੋਂ ਕੀਤੇ ਜਾਂਦੇ ਧਰਨਿਆਂ ਲਈ 9 ਥਾਵਾਂ ਤੈਅ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਸਥਾਨ ਕੇਵਲ ਸ਼ਾਂਤਮਈ ਧਰਨਿਆਂ ਲਈ ਹੀ ਨਿਰਧਾਰਤ ਕੀਤੇ ਗਏ ਹਨ ਤੇ ਪ੍ਰਦਰਸ਼ਨਕਾਰੀਆਂ ਨੂੰ ਧਰਨੇ ਤੋਂ ਪਹਿਲਾਂ ਕਮਿਸ਼ਨਰ ਪੁਲਿਸ ਜਾਂ ਸਬੰਧਤ ਉਪ ਮੰਡਲ ਮੈਜਿਸਟਰੇਟ, ਜੋ ਵੀ ਲਾਗੂ ਹੋਵੇ, ਪਾਸੋਂ ਧਰਨੇ ਦੀ ਅਗਾਉਂ ਪ੍ਰਵਾਨਗੀ ਲੈਣੀ ਹੋਵੇਗੀ।

ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਧਰਨੇ ਦੌਰਾਨ ਕਿਸੇ ਵੀ ਤਰ੍ਹਾਂ ਦਾ ਹਥਿਆਰ ਜਿਵੇਂ ਚਾਕੂ, ਲਾਠੀ ਜਾਂ ਕੋਈ ਹੋਰ ਲੈ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਧਰਨੇ ਦੌਰਾਨ ਧਰਨਾ ਦੇਣ ਵਾਲੀ ਸੰਸਥਾ/ਪਾਰਟੀ ਨੂੰ ਇਹ ਲਿਖਤੀ ਦੇਣਾ ਪਵੇਗਾ ਕਿ ਇਹ ਧਰਨਾ ਪੂਰੀ ਤਰ੍ਹਾਂ ਨਾਲ ਸ਼ਾਂਤਮਈ ਹੋਵੇਗਾ। ਇਸੇ ਤਰ੍ਹਾਂ ਧਰਨੇ ਦੌਰਾਨ ਕਿਸੇ ਵੀ ਤਰ੍ਹਾਂ ਦੇ ਗੈਰ ਕਾਨੂੰਨੀ ਕਾਰਜ ਕਾਰਨ ਹੋਣ ਵਾਲੇ ਜਾਨੀ ਜਾਂ ਮਾਲੀ ਨੁਕਸਾਨ ਦੀ ਜਿੰਮੇਵਾਰੀ ਉਨ੍ਹਾਂ ਦੀ ਹੋਵੇਗੀ। ਇਹ ਹੁਕਮ 22 ਜੁਲਾਈ, 2021 ਤੋਂ ਜਾਰੀ ਹੋਣ ’ਤੇ ਅਗਲੇ ਦੋ ਮਹੀਨੇ ਤੱਕ ਲਾਗੂ ਰਹਿਣਗੇ।

ਉਨ੍ਹਾਂ ਕਿਹਾ ਕਿ ਇਹ ਕਦਮ ਇਸ ਲਈ ਚੁੱਕਿਆ ਹੈ ਤਾਂ ਕਿ ਲੋਕਾਂ ਨੂੰ ਘੱਟ ਤੋਂ ਘੱਟ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇ। ਥੋਰੀ ਨੇ ਦੱਸਿਆ ਕਿ ਸ਼ਾਂਤਮਈ ਧਰਨਿਆਂ ਲਈ ਥਾਵਾਂ ਦੀ ਚੋਣ ਬਹੁਤ ਹੀ ਸੋਚ ਵਿਚਾਰ ਮਗਰੋਂ ਕੀਤੀ ਗਈ ਹੈ ਤਾਂ ਜੋ ਵੱਖ-ਵੱਖ ਰਾਜਨੀਤਕ ਪਾਰਟੀਆਂ ਜਾਂ ਸੰਸਥਾਵਾਂ ਵੱਲੋਂ ਰੋਸ ਵਿਖਾਵਿਆਂ ਦੌਰਾਨ ਆਮ ਜਨ ਜੀਵਨ ਪ੍ਰਭਾਵਿਤ ਨਾ ਹੋ ਸਕੇ।

ਉਨ੍ਹਾਂ ਦੱਸਿਆ ਕਿ ਸ਼ਾਂਤਮਈ ਧਰਨਿਆਂ ਲਈ ਪੁੱਡਾ ਗਰਾਊਂਡ ਤਹਿਸੀਲ ਕੰਪਲੈਕਸ ਦੇ ਸਾਹਮਣੇ, ਦੇਸ਼ ਭਗਤ ਯਾਦਗਾਰ ਹਾਲ, ਬਰਲਟਨ ਪਾਰਕ, ਦੁਸਹਿਰਾ ਗਰਾਊਂਡ ਜਲੰਧਰ ਕੈਂਟ, ਇੰਪਰੂਵਮੈਂਟ ਟਰੱਸਟ ਗਰਾਊਂਡ ਕਰਤਾਰਪੁਰ, ਦਾਣਾ ਮੰਡੀ ਭੋਗਪੁਰ, ਕਪੂਰਥਲਾ ਰੋਡ ਨਕੋਦਰ ਦਾ ਪੱਛਮੀ ਪਾਸਾ, ਦਾਣਾ ਮੰਡੀ ਪਿੰਡ ਸੈਫ਼ਾਵਾਲਾ(ਫਿਲੌਰ) ਤੇ ਨਗਰ ਪੰਚਾਇਤ ਕੰਪਲੈਕਸ ਸ਼ਾਹਕੋਟ ਸ਼ਾਮਲ ਹਨ।

ਇਹ ਵੀ ਪੜ੍ਹੋ: Sidhu Moosewala ਦੀ ਨਵੀਂ ਫਿਲਮ ‘Moosa Jatt’ ਲਈ ਡਬਿੰਗ ਸ਼ੁਰੂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget