Punjab news: ਜ਼ਿਲ੍ਹਾ ਪ੍ਰਸ਼ਾਸ਼ਨ ਪਰਾਲੀ ਸਾੜਨ ਦੀਆਂ ਘਟਨਾਵਾਂ ਪ੍ਰਤੀ ਪੂਰੀ ਤਰ੍ਹਾਂ ਸਖ਼ਤ, 48 ਹੋਰ ਕਿਸਾਨਾਂ ਉਪਰ ਮਾਮਲੇ ਦਰਜ
Punjab news: ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਨੂੰ ਅਪਣਾਉਂਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਅੱਗ ਲਗਾਉਣ ਦੀਆਂ ਘਟਨਾਵਾਂ ਪ੍ਰਤੀ ਪੂਰੀ ਸਖ਼ਤੀ ਵਰਤੀ ਜਾ ਰਹੀ ਹੈ।
Punjab news: ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਨੂੰ ਅਪਣਾਉਂਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਅੱਗ ਲਗਾਉਣ ਦੀਆਂ ਘਟਨਾਵਾਂ ਪ੍ਰਤੀ ਪੂਰੀ ਸਖ਼ਤੀ ਵਰਤੀ ਜਾ ਰਹੀ ਹੈ।
ਉੱਥੇ ਹੀ ਨਾਜ਼ੁਕ ਥਾਵਾਂ 'ਤੇ ਟੀਮਾਂ ਵੱਲੋਂ ਸਾਂਝੇ ਤੌਰ 'ਤੇ ਗਸ਼ਤ ਕੀਤੀ ਜਾ ਰਹੀ ਹੈ। ਪ੍ਰਸ਼ਾਸ਼ਨ ਦੇ ਸਖ਼ਤ ਆਦੇਸ਼ਾਂ ਤਹਿਤ ਸਾਰੇ ਐਸ.ਐਚ.ਓਜ਼ ਵਲੋਂ ਪੁਲਿਸ ਸਟੇਸ਼ਨਾਂ ਤੋਂ ਬਾਹਰ ਆ ਕੇ ਫੀਲਡ ਵਿੱਚ ਸਖਤ ਚੌਕਸੀ ਵਰਤਣੀ ਸ਼ੁਰੂ ਕਰ ਦਿੱਤੀ ਹੈ।
ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਤੇ ਸਮੂਹ ਐਸ.ਡੀ.ਐਮ.ਜ਼ ਆਪ ਵੀ ਰੋਜ਼ਾਨਾ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕਤਾ ਫੈਲਾਅ ਰਹੇ ਹਨ। ਪਰਾਲੀ ਦੀਆਂ ਘਟਨਾਵਾਂ ਉੱਪਰ ਕਾਰਵਾਈ ਕਰਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ 48 ਹੋਰ ਕਿਸਾਨਾਂ ਉੱਪਰ ਮਾਮਲੇ ਦਰਜ ਕਰ ਦਿੱਤੇ ਹਨ। ਪਹਿਲਾਂ ਇਨ੍ਹਾਂ ਮਾਮਲਿਆਂ ਦੀ ਗਿਣਤੀ 35 ਸੀ ਹੁਣ ਇਹ ਵਧ ਕੇ 83 ਹੋ ਗਈ ਹੈ।
ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਕਲੱਸਟਰ ਅਫ਼ਸਰਾਂ ਵਲੋਂ ਅਜਿਹੇ ਪਿੰਡਾਂ ਵਿੱਚ ਪੁਲਿਸ ਕਰਮੀਆਂ ਦੀ ਹਾਜ਼ਰੀ ਵਿੱਚ ਪਹਿਲਾਂ ਹੀ ਦੌਰੇ ਕੀਤੇ ਜਾ ਰਹੇ ਹਨ ਅਤੇ ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਸੁਨੇਹਾ ਦਿੱਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: EcoSikh Sacred Forest: ਈਕੋਸਿੱਖ ਨੇ 56 ਮਹੀਨਿਆਂ ਵਿੱਚ 850 ਪਵਿੱਤਰ ਜੰਗਲ ਲਗਾਏ
ਪਰ ਹਲੇ ਵੀ ਕਈ ਸਮਾਜ ਵਿਰੋਧੀ ਅਨਸਰ ਕੁਦਰਤ ਨਾਲ ਖਿਲਵਾੜ ਕਰਨ ਤੋਂ ਬਾਜ਼ ਨਹੀਂ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀ ਸਾਂਝੇ ਤੌਰ 'ਤੇ ਗਸ਼ਤ ਲੋਕਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਅਸਰਦਾਰ ਢੰਗ ਨਾਲ ਰੋਕੇਗੀ।
ਉਨ੍ਹਾਂ ਸਪਸ਼ਟ ਕਿਹਾ ਕਿ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸ਼ਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨਯੋਗ ਉੱਚ ਅਦਾਲਤ ਦੇ ਆਦੇਸ਼ਾਂ ਅਨੁਸਾਰ ਸਬੰਧਿਤ ਐਸ.ਐਚ.ਓਜ਼ ਆਪਣੇ-ਆਪਣੇ ਖੇਤਰਾਂ ਵਿੱਚ ਪਰਾਲੀ ਨੂੰ ਅੱਗ ਦੀ ਘਟਨਾ ਲਈ ਜਿੰਮੇਵਾਰ ਹੋਣਗੇ ਅਤੇ ਉਨ੍ਹਾਂ ਨੂੰ ਅੱਗ ਲੱਗਣ ਦੇ ਕੇਸਾਂ ਨੂੰ ਰੋਕਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ।