ਪੜਚੋਲ ਕਰੋ

Punjab News: 3 ਅਪ੍ਰੈਲ ਨੂੰ ਬੀਕੇਯੂ ਉਗਰਾਹਾਂ ਵੱਲੋਂ ਜ਼ਿਲ੍ਹਾ ਪੱਧਰੀ ਧਰਨੇ, ਜਾਣੋ ਪੂਰਾ ਮਾਮਲਾ

ਪੰਜਾਬ ਸਰਕਾਰ ਨੇ ਨਵੀਂ ਖੇਤੀ ਨੀਤੀ ਦਾ ਖਰੜਾ 31 ਮਾਰਚ ਨੂੰ ਪੇਸ਼ ਕਰਨਾ ਸੀ ਪਰ ਸਰਕਾਰ ਵੱਲੋਂ ਖਰੜਾ ਪੇਸ਼ ਕਰਨ ਦੀ ਮਿਆਦ 30 ਜੂਨ ਕਰ ਦਿੱਤੀ ਹੈ। ਇਸ ਦੇ ਮੁੱਦੇਨਜ਼ਰ ਜੱਥੇਬੰਦੀ ਵੱਲੋਂ 3 ਤੋਂ 7 ਅਪ੍ਰੈਲ ਤੱਕ ਪੰਜ ਰੋਜ਼ਾ ਦਿਨ ਰਾਤ ਦੇ ਪੱਕੇ ਮੋਰਚਿਆਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।

Punjab News: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਜੋ ਪੰਜਾਬ 'ਚ ਇੰਨਟਨੈੱਟ ਸੇਵਾਵਾਂ ਬੰਦ ਕਰਕੇ, ਐਨ.ਆਈ.ਏ ਨੂੰ ਪੰਜਾਬ ਵਿੱਚ ਭੇਜ ਕੇ, ਐਨ.ਐਸ.ਏ ਵਰਗੇ ਕਾਨੂੰਨ ਮੜ੍ਹ ਕੇ, ਕੇਂਦਰੀ ਸੁਰੱਖਿਆ ਬਲ ਸੱਦਣ ਤੇ ਉਹਨਾਂ ਦੇ ਫਲੈਗ ਮਾਰਚਾਂ ਰਾਹੀਂ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ। 

ਇਸ ਦਹਿਸ਼ਤ ਦੇ ਮਾਹੌਲ ਖ਼ਿਲਾਫ਼ 3 ਅਪ੍ਰੈਲ ਨੂੰ ਜ਼ਿਲ੍ਹਾ ਹੈਡ-ਕੁਆਟਰਾਂ 'ਤੇ ਰੋਸ ਪ੍ਰਦਰਸ਼ਨ ਕਰਨ ਅਤੇ ਰੋਸ ਮਾਰਚ ਕਰਨ ਦਾ ਫੈਸਲਾ ਕੀਤਾ ਹੈ ਜਿਸ ਦੀ ਤਿਆਰੀ ਵਜੋਂ 1 ਅਪ੍ਰੈਲ ਨੂੰ ਜੱਥੇਬੰਦੀ ਦੀ ਸੂਬਾ ਪੱਧਰੀ ਵਧਵੀਂ ਮੀਟਿੰਗ ਬਰਨਾਲਾ ਦੀ ਦਾਣਾ ਮੰਡੀ ਵਿੱਚ ਰੱਖੀ ਗਈ ਹੈ। ਮੀਟਿੰਗ ਵਿੱਚ ਜ਼ਿਲ੍ਹਾ/ਬਲਾਕ/ਪਿੰਡ ਕਮੇਟੀਆਂ ਅਤੇ ਔਰਤ ਆਗੂਆਂ ਸਮੇਤ ਸਰਗਰਮ ਵਰਕਰ ਸ਼ਾਮਲ ਹੋਣਗੇ। 

ਧਰਨਿਆਂ ਦੌਰਾਨ ਮੰਗ ਕੀਤੀ ਜਾਵੇਗੀ ਕਿ ਫਿਰਕਾ‌ਪ੍ਰਸਤੀ ਨਾਲ ਨਜਿੱਠਣ ਦੇ ਨਾਂ ਹੇਠ ਨੌਜਵਾਨਾਂ 'ਤੇ ਲਾਇਆ NSA ਵਾਪਸ ਲਓ ਅਤੇ ਉਨ੍ਹਾਂ ਨੂੰ ਰਿਹਾਅ ਕਰੋ।ਪੰਜਾਬ ਵਿੱਚੋਂ ਕੇਂਦਰੀ ਸੁਰੱਖਿਆ ਬਲਾਂ ਨੂੰ ਤੁਰੰਤ ਵਾਪਸ ਬੁਲਾਓ, NIA ਅਤੇ ED ਵਰਗੀਆਂ ਏਜੰਸੀਆਂ ਨੂੰ ਪੰਜਾਬ ਵਿੱਚੋਂ ਬਾਹਰ ਕਰੋ, ਪੰਜਾਬ ਅੰਦਰ ਖ਼ਾਲਸਤਾਨੀ ਲਹਿਰ ਦੇ ਵੱਡੇ ਉਭਾਰ ਦਾ ਝੂਠਾ ਬਿਰਤਾਂਤ ਸਿਰਜਣ ਵਾਲੀ ਮੁਹਿੰਮ ਤੁਰੰਤ ਬੰਦ ਕਰੋ, ਫਿਰਕੂ ਅਤੇ ਗੈਰਕਾਨੂੰਨੀ ਕਾਰਵਾਈਆਂ ਕਰਨ ਵਾਲੇ ਫਿਰਕੂ ਅਨਸਰਾਂ ਨੂੰ ਨੱਥ ਪਾਓ, ਫਿਰਕੂ ਪ੍ਰਚਾਰ ਰਾਹੀਂ ਭੜਕਾਹਟ 'ਚ ਆਏ ਨਿਰਦੋਸ਼ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰੋ ਅਤੇ ਪੰਜਾਬ ਦੇ ਅਮਨ ਸ਼ਾਂਤੀ ਨੂੰ ਲਾਂਬੂ ਲਾਉਣ ਵਾਲੀਆਂ ਫਿਰਕੂ ਤਾਕਤਾਂ ਦੇ ਖਿਲਾਫ਼ ਸਖ਼ਤ ਕਾਰਵਾਈ ਕਰੋ।

ਆਗੂਆਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਵੀਂ ਬਣਾਉਣ ਲਈ ਸੁਝਾਅ ਵੀ ਮੰਗੇ ਗਏ ਸਨ ਤੇ ਜੱਥੇਬੰਦੀ ਦੁਆਰਾ 27 ਫ਼ਰਵਰੀ ਨੂੰ ਖੇਤੀਬਾੜੀ ਮੰਤਰੀ ਨੂੰ ਖੇਤੀ ਨੀਤੀ ਸਬੰਧੀ ਮੰਗ ਪੱਤਰ ਦਿੱਤਾ ਗਿਆ ਸੀ। ਪੰਜਾਬ ਸਰਕਾਰ ਨੇ ਨਵੀਂ ਖੇਤੀ ਨੀਤੀ ਦਾ ਖਰੜਾ 31 ਮਾਰਚ ਨੂੰ ਪੇਸ਼ ਕਰਨਾ ਸੀ ਪਰ ਸਰਕਾਰ ਵੱਲੋਂ ਖਰੜਾ ਪੇਸ਼ ਕਰਨ ਦੀ ਮਿਆਦ 30 ਜੂਨ ਕਰ ਦਿੱਤੀ ਹੈ। ਇਸ ਦੇ ਮੁੱਦੇਨਜ਼ਰ ਜੱਥੇਬੰਦੀ ਵੱਲੋਂ 3 ਤੋਂ 7 ਅਪ੍ਰੈਲ ਤੱਕ ਪੰਜ ਰੋਜ਼ਾ ਦਿਨ ਰਾਤ ਦੇ ਪੱਕੇ ਮੋਰਚਿਆਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget