ਪੜਚੋਲ ਕਰੋ

ਪਸ਼ੂਆਂ 'ਚ "ਲੰਪੀ ਸਕਿੱਨ" ਬੀਮਾਰੀ ਦੀ ਰੋਕਥਾਮ ਲਈ ਜ਼ਿਲ੍ਹਾ ਪੱਧਰੀ ਟੀਮਾਂ ਗਠਿਤ

ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਹਦਾਇਤ 'ਤੇ ਪਸ਼ੂ ਪਾਲਣ ਵਿਭਾਗ ਨੇ ਅੱਜ ਦੁਧਾਰੂ ਪਸ਼ੂਆਂ ਵਿੱਚ ਲਾਗ ਦੀ ਬੀਮਾਰੀ "ਲੰਪੀ ਸਕਿੱਨ" ਦੀ ਰੋਕਥਾਮ ਲਈ ਜ਼ਿਲ੍ਹਾ ਪੱਧਰੀ ਟੀਮਾਂ ਗਠਤ ਕੀਤੀਆਂ ਹਨ।

ਚੰਡੀਗੜ੍ਹ: ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਹਦਾਇਤ 'ਤੇ ਪਸ਼ੂ ਪਾਲਣ ਵਿਭਾਗ ਨੇ ਅੱਜ ਦੁਧਾਰੂ ਪਸ਼ੂਆਂ ਵਿੱਚ ਲਾਗ ਦੀ ਬੀਮਾਰੀ "ਲੰਪੀ ਸਕਿੱਨ" ਦੀ ਰੋਕਥਾਮ ਲਈ ਜ਼ਿਲ੍ਹਾ ਪੱਧਰੀ ਟੀਮਾਂ ਗਠਤ ਕੀਤੀਆਂ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਭੁੱਲਰ ਨੇ ਦੱਸਿਆ ਕਿ ਸੂਬੇ ਵਿੱਚ ਦੁਧਾਰੂ ਪਸ਼ੂਆਂ ਵਿੱਚ ਲੰਪੀ ਸਕਿੱਨ ਨਾਮੀ ਛੂਤ ਦੇ ਰੋਗ ਤੋਂ ਬਚਾਅ ਲਈ ਹਰ ਜ਼ਿਲ੍ਹੇ ਵਿੱਚ ਟੀਮਾਂ ਤੈਨਾਤ ਕਰ ਦਿੱਤੀਆਂ ਗਈਆਂ ਹਨ, ਜੋ ਪਿੰਡ-ਪਿੰਡ ਜਾ ਕੇ ਪ੍ਰਭਾਵਤ ਪਸ਼ੂਆਂ ਨੂੰ ਬੀਮਾਰੀ ਤੋਂ ਬਚਾਉਣ ਦੇ ਉਪਾਅ ਲਈ ਜਾਣਕਾਰੀ ਦੇਣਗੀਆਂ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਨਾਰਥ ਰੀਜਨਲ ਡਿਵੀਜ਼ਨ ਡਾਇਗਨੌਸਟਿਕ ਲੈਬ ਜਲੰਧਰ ਦੀ ਟੀਮ ਨੂੰ ਸਮੂਹ ਜ਼ਿਲ੍ਹਿਆਂ ਦਾ ਦੌਰਾ ਕਰਨ ਦੀ ਹਦਾਇਤ ਕੀਤੀ ਗਈ ਹੈ, ਜੋ ਕੱਲ੍ਹ 28 ਜੁਲਾਈ ਤੋਂ ਪ੍ਰਭਾਵਤ ਜ਼ਿਲ੍ਹਿਆਂ ਦਾ ਦੌਰਾ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਪਸ਼ੂ-ਪਾਲਕਾਂ ਦੀ ਹਰ ਪੱਖੋਂ ਸਹਾਇਤਾ ਕਰਨ ਲਈ ਪਾਬੰਦ ਕੀਤਾ ਗਿਆ ਹੈ। ਇਸ ਲਈ ਪਸ਼ੂਪਾਲਕ ਕਿਸੇ ਘਬਰਾਹਟ ਵਿੱਚ ਨਾ ਆਉਣ ਅਤੇ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਬਚਣ।ਉਨ੍ਹਾਂ ਕਿਹਾ ਕਿ ਕਿਸਾਨ ਜਾਂ ਪਸ਼ੂ-ਪਾਲਕ ਬੇਝਿਜਕ ਆਪਣੀ ਨੇੜਲੀ ਪਸ਼ੂ ਸੰਸਥਾ ਨਾਲ ਸੰਪਰਕ ਕਰ ਸਕਦੇ ਹਨ।

ਭੁੱਲਰ ਨੇ ਦੱਸਿਆ ਕਿ ਇਹ ਬੀਮਾਰੀ ਦੱਖਣੀ ਸੂਬਿਆਂ ਤੋਂ ਆਈ ਹੈ ਅਤੇ ਬਰਸਾਤਾਂ ਵਿਚ ਵਧੇਰੇ ਫੈਲਦੀ ਹੈ ਕਿਉਂਕਿ ਮੱਛਰ ਮੱਖੀ ਆਦਿ ਦੇ ਕੱਟਣ ਨਾਲ ਇਸ ਬੀਮਾਰੀ ਦੇ ਅੱਗੇ ਤੋਂ ਅੱਗੇ ਵਧਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ।ਇਸ ਲਈ ਪਸ਼ੂਆਂ ਦਾ ਆਲਾ-ਦੁਆਲਾ ਸਾਫ਼ ਰੱਖਿਆ ਜਾਵੇ ਅਤੇ ਬੀਮਾਰ ਪਸ਼ੂਆਂ ਨੂੰ ਦੂਜਿਆਂ ਤੋਂ ਵੱਖ ਕਰ ਲਿਆ ਜਾਵੇ।

ਇਸ ਦੌਰਾਨ ਵਿਭਾਗ ਦੇ ਡਾਇਰੈਕਟਰ ਡਾ. ਸੁਭਾਸ਼ ਚੰਦਰ ਨੇ ਕਿਹਾ ਕਿ ਪਸ਼ੂਪਾਲਕਾਂ ਨੂੰ ਘਬਰਾਉਣ ਦੀ ਲੋੜ ਨਹੀਂ, ਸਗੋਂ ਇਹਤਿਆਤ ਵਰਤਣਾ ਚਾਹੀਦਾ ਹੈ। ਬੀਮਾਰੀ ਦੇ ਲੱਛਣਾਂ ਦਾ ਜ਼ਿਕਰ ਕਰਦਿਆਂ ਡਾ. ਸੁਭਾਸ਼ ਨੇ ਦੱਸਿਆ ਕਿ ਇਸ ਬੀਮਾਰੀ ਨਾਲ ਪਸ਼ੂਆਂ ਨੂੰ ਤੇਜ਼ ਬੁਖ਼ਾਰ ਚੜ੍ਹਦਾ ਹੈ ਅਤੇ ਉਨ੍ਹਾਂ ਦੀ ਚਮੜੀ 'ਤੇ ਛਾਲੇ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜੇ ਕਿਸੇ ਕਿਸਾਨ ਦੇ ਪਸ਼ੂਆਂ ਵਿੱਚ ਅਜਿਹੇ ਬੀਮਾਰੀ ਦੇ ਲੱਛਣ ਦਿਖਦੇ ਹਨ ਤਾਂ ਤੁਰੰਤ ਨੇੜਲੀ ਪਸ਼ੂ ਸੰਸਥਾ ਨਾਲ ਰਾਬਤਾ ਕਰਨ। ਉਨ੍ਹਾਂ ਕਿਹਾ ਕਿ ਇਸ ਬੀਮਾਰੀ ਦੇ ਲੱਛਣ ਦਿੱਸਣ 'ਤੇ ਕਿਸਾਨ ਆਪਣੇ ਸਿਹਤਮੰਦ ਪਸ਼ੂਆਂ ਨੂੰ ਪੀੜਤ ਪਸ਼ੂ ਤੋਂ ਵੱਖ ਕਰ ਲੈਣ।

ਡਾ. ਸੁਭਾਸ਼ ਨੇ ਦੱਸਿਆ ਕਿ ਮੀਡੀਆ ਦੇ ਇੱਕ ਹਿੱਸੇ ਵਿੱਚ ਜ਼ਿਲ੍ਹਾ ਫ਼ਾਜ਼ਿਲਕਾ ਵਿੱਚ ਸੈਂਕੜੇ ਜਾਨਵਰਾਂ ਦੀ ਮੌਤ ਦੀ ਖ਼ਬਰ ਬੇਬੁਨਿਆਦ ਹੈ। ਉਨ੍ਹਾਂ ਦੱਸਿਆ ਕਿ ਡਿਪਟੀ ਡਾਇਰੈਕਟਰ ਪਸ਼ੂ ਪਾਲਕ ਵਿਭਾਗ ਫ਼ਾਜ਼ਿਲਕਾ ਦੀ ਟੀਮ ਵੱਲੋਂ ਅੱਜ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ ਹੈ ਅਤੇ ਅਜਿਹੀ ਕੋਈ ਗੱਲ ਸਾਹਮਣੇ ਨਹੀਂ ਆਈ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget