(Source: ECI/ABP News)
Punjab News: ਪਠਾਨਕੋਟ ਦੇ ਐਮ.ਡੀ.ਕੇ. ਸਕੂਲ 'ਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਅੰਡਰ ਨੈਸ਼ਨਲ ਸਕੂਲ ਬੈਂਡ ਮੁਕਾਬਲੇ
ਜ਼ਿਲ੍ਹਾ ਪੱਧਰੀ ਬੈਂਡ ਮੁਕਾਬਲਿਆਂ ਵਿੱਚੋਂ ਜੇਤੂ ਰਹੀਆਂ ਟੀਮਾਂ ਪੰਜਾਬ ਪੱਧਰ ਤੇ ਬੈਂਡ ਮੁਕਾਬਲਿਆਂ ਵਿੱਚ ਭਾਗ ਲੈਣਗੇ। ਅੱਜ ਦੇ ਬੈਂਡ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਆ ਨੇ ਪਹਿਲਾ ਸਥਾਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਧਾਨੀ ਨੇ ਦੂਸਰਾ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
![Punjab News: ਪਠਾਨਕੋਟ ਦੇ ਐਮ.ਡੀ.ਕੇ. ਸਕੂਲ 'ਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਅੰਡਰ ਨੈਸ਼ਨਲ ਸਕੂਲ ਬੈਂਡ ਮੁਕਾਬਲੇ District Level Under National School Band Competition conducted in the MDK schoo of Pathankotl Punjab News: ਪਠਾਨਕੋਟ ਦੇ ਐਮ.ਡੀ.ਕੇ. ਸਕੂਲ 'ਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਅੰਡਰ ਨੈਸ਼ਨਲ ਸਕੂਲ ਬੈਂਡ ਮੁਕਾਬਲੇ](https://feeds.abplive.com/onecms/images/uploaded-images/2023/11/23/bd4e7eec7ffa697fa38148f9312546ac1700740441166674_original.jpeg?impolicy=abp_cdn&imwidth=1200&height=675)
Punjab News: ਐਮ.ਡੀ.ਕੇ. ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿਖੇ ਸਿੱਖਿਆ ਵਿਭਾਗ (ਸੈਕੰਡਰੀ) ਵੱਲੋਂ ਰਾਜੇਸ਼ ਕੁਮਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਰੁਣ ਕੁਮਾਰ ਕੋਆਰਡੀਨੇਟਰ ਖੇਡ ਵਿਭਾਗ ਸਿੱਖਿਆ ਸੈਕੰਡਰੀ ਦੀ ਪ੍ਰਧਾਨਗੀ ਵਿੱਚ ਅੰਡਰ ਨੇਸਨਲ ਸਕੂਲ ਬੈਂਡ ਮੁਕਾਬਲੇ ਕਰਵਾਏ ਗਏ।
ਇਸ ਮੌਕੇ 'ਤੇ ਰਾਮ ਲੁਭਾਇਆ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਪਠਾਨਕੋਟ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਪ੍ਰਬੰਧਕਾਂ ਵੱਲੋਂ ਮੁੱਖ ਮਹਿਮਾਨ ਦਾ ਸਵਾਗਤ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਕੀਤਾ ਗਿਆ। ਇਸ ਮਗਰੋਂ ਮੁੱਖ ਮਹਿਮਾਨ ਵੱਖ ਵੱਖ ਸਕੂਲਾਂ ਦੇ ਬੈਂਡ ਨੂੰ ਲੀਡ ਕਰ ਰਹੇ ਕੈਪਟਨਾਂ ਨੂੰ ਮਿਲੇ।
ਜ਼ਿਕਰਯੋਗ ਹੈ ਕਿ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਪਠਾਨਕੋਟ ਅੰਦਰ ਪਹਿਲਾ ਜੋਨਲ ਬੈਂਡ ਮੁਕਾਬਲੇ ਕਰਵਾਏ ਗਏ ਸਨ ਜਿਸ ਵਿੱਚ 22 ਵੱਖ ਵੱਖ ਸਕੂਲਾਂ ਦੇ ਬੈਂਡਾਂ ਵੱਲੋਂ ਭਾਗ ਲਿਆ ਗਿਆ ਅਤੇ ਜ਼ਿਲ੍ਹਾ ਪੱਧਰੀ ਬੈਂਡ ਮੁਕਾਬਲਿਆਂ ਵਿੱਚ ਜੋਨਲ ਪੱਧਰ ਤੇ ਜੇਤੂ ਰਹੀਆਂ ਕਰੀਬ 10 ਸਕੂਲਾਂ ਦੇ ਬੈਂਡਾਂ ਵੱਲੋਂ ਭਾਗ ਲਿਆ ਗਿਆ।
ਪ੍ਰਬੰਧਕਾਂ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹਾ ਪੱਧਰੀ ਬੈਂਡ ਮੁਕਾਬਲਿਆਂ ਵਿੱਚੋਂ ਜੇਤੂ ਰਹੀਆਂ ਟੀਮਾਂ ਪੰਜਾਬ ਪੱਧਰ ਤੇ ਬੈਂਡ ਮੁਕਾਬਲਿਆਂ ਵਿੱਚ ਭਾਗ ਲੈਣਗੇ। ਅੱਜ ਦੇ ਬੈਂਡ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਆ ਨੇ ਪਹਿਲਾ ਸਥਾਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਧਾਨੀ ਨੇ ਦੂਸਰਾ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਇਸ ਮੌਕੇ 'ਤੇ ਸੰਬੋਧਤ ਕਰਦਿਆਂ ਰਾਮ ਲੁਭਾਇਆ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਪਠਾਨਕੋਟ ਨੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਵੱਖ ਵੱਖ ਪ੍ਰਤਿਯੋਗਿਤਾਵਾਂ ਵਿੱਚ ਵੀ ਭਾਗ ਲੈਣਾਂ ਚਾਹੀਦਾ ਹੈ ਇਸ ਨਾਲ ਵਿਦਿਆਰਥੀਆਂ ਅੰਦਰ ਅਨੁਸਾਸ਼ਨ ਦੀ ਭਾਵਨਾ ਪੈਦਾ ਹੁੰਦੀ ਹੈ ਅਤੇ ਅੱਗੇ ਵੱਧਣ ਦੀ ਵੀ ਪ੍ਰੇਰਣਾ ਮਿਲਦੀ ਹੈ।
ਉਨ੍ਹਾਂ ਜੇਤੂ ਰਹੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਸੁਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਆਸਾ ਕਰਦੇ ਹਨ ਕਿ ਪੰਜਾਬ ਪੱਧਰ ਤੇ ਜਿਲ੍ਹਾ ਪਠਾਨਕੋਟ ਦੀਆਂ ਬੈਂਡ ਟੀਮਾਂ ਜੇਤੂ ਰਹਿ ਕੇ ਜਿਲ੍ਹਾ ਪਠਾਨਕੋਟ ਦਾ ਨਾਮ ਰੋਸਨ ਕਰਨਗੀਆਂ। ਸਮਾਰੋਹ ਦੋਰਾਨ ਜੇਤੂ ਰਹੀਆਂ ਸਕੂਲ ਦੀਆਂ ਟੀਮਾਂ ਨੂੰ ਯਾਦਗਾਰ ਚਿਨ੍ਹ ਭੇਂਟ ਕਰਕੇ ਸਨਮਾਨਤ ਕੀਤਾ ਗਿਆ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)