Punjab news: ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 15 ਨਵੰਬਰ ਤੋਂ ਪਹਿਲਾਂ ਗੁੜ-ਖੰਡ ਮਿੱਲਾਂ ਖੋਲ੍ਹਣ 'ਤੇ ਪਾਬੰਦੀ
Punjab news: ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 15 ਨਵੰਬਰ ਤੋਂ ਪਹਿਲਾਂ ਗੁੜ-ਖੰਡ ਮਿੱਲਾਂ ਖੋਲ੍ਹਣ 'ਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ।
Hoshiarpur: ਜ਼ਿਲ੍ਹਾ ਮੈਜਿਸਟ੍ਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 15 ਨਵੰਬਰ 2023 ਤੋਂ ਪਹਿਲਾਂ ਜ਼ਿਲ੍ਹੇ ਦੀਆਂ ਹੱਦਾਂ ਅੰਦਰ ਗੁੜ-ਖੰਡ ਬਣਾਉਣ ਵਾਲੀਆਂ ਇਕਾਈਆਂ ਖੋਲ੍ਹਣ 'ਤੇ ਪਾਬੰਦੀ ਲਾਉਣ 'ਤੇ ਹੁਕਮ ਜਾਰੀ ਕੀਤੇ ਹਨ।
ਇਸ ਤੋਂ ਇਲਾਵਾ ਗੁੜ ਅਤੇ ਚੀਨੀ ਬਣਾਉਣ ਲਈ ਕਿਸੇ ਵੀ ਕੈਮੀਕਲ ਦੀ ਵਰਤੋਂ 'ਤੇ ਪਾਬੰਦੀ ਹੋਵੇਗੀ। ਉਨ੍ਹਾਂ ਕਿਹਾ ਕਿ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਮੁੱਖ ਖੇਤੀਬਾੜੀ ਅਫ਼ਸਰ, ਫੂਡ ਸੇਫ਼ਟੀ ਅਫ਼ਸਰ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਅਤੇ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੀ ਜ਼ਿੰਮੇਵਾਰੀ ਹੋਵੇਗੀ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਮੁੱਖ ਖੇਤੀਬਾੜੀ ਅਫ਼ਸਰ, ਹੁਸ਼ਿਆਰਪੁਰ ਵੱਲੋਂ ਇੱਕ ਪੱਤਰ ਰਾਹੀਂ ਲਿਆਂਦਾ ਗਿਆ ਹੈ।
ਇਹ ਵੀ ਪੜ੍ਹੋ: Punjab news: ਕਿਸਾਨ ਆਗੂ ਦੇ ਭਰਾ ਦੇ ਕਤਲ ਦਾ ਮਾਮਲਾ, ਜਵਾਈ ਨੇ ਸਹੁਰੇ ਨੂੰ ਮਾਰਨ ਦੀ ਬਣਾਈ ਸੀ ਪਲਾਨਿੰਗ, ਜਾਣੋ ਕੀ ਹੈ ਪੂਰਾ ਮਾਮਲਾ
ਇਸ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਜ਼ਿਲ੍ਹੇ ਵਿੱਚ ਗੁੜ-ਖੰਡ ਬਣਾਉਣ ਵਾਲੇ ਉਤਪਾਦਕ ਗੰਨੇ ਦੀ ਪਿੜਾਈ ਦੇ ਸੀਜ਼ਨ ਤੋਂ ਪਹਿਲਾਂ ਗੁੜ ਦੀ ਖੰਡ ਤਿਆਰ ਕਰਦੇ ਸਮੇਂ ਗੰਨੇ ਦੇ ਰਸ ਨੂੰ ਸਾਫ਼ ਨਾ ਕਰਨ। ਇਸ ਲਈ ਖੰਡ ਦੀ ਵਰਤੋਂ ਕੀਤੀ ਜਾਂਦੀ ਹੈ। ਰਸਾਇਣਾਂ/ਖੰਡ ਦੀ ਵਰਤੋਂ ਕਰਕੇ ਤਿਆਰ ਕੀਤਾ ਗਿਆ ਗੁੜ ਅਤੇ ਚੀਨੀ ਸਿਹਤ ਲਈ ਬਹੁਤ ਖਤਰਨਾਕ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।