ਪੜਚੋਲ ਕਰੋ

Punjab News: ਵਿਧਵਾ ਮੁਲਾਜ਼ਮ ਕੋਲੋਂ ਰਿਸ਼ਵਤ ਲੈਂਦਾ ਜ਼ਿਲ੍ਹਾ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Vigilance Bureau: ਵਿਜੀਲੈਂਸ ਬਿਊਰੋ ਰੇਂਜ਼ ਬਠਿੰਡਾ ਨੇ ਜਾਲ ਵਿਛਾਇਆ ਅਤੇ ਸੋਨੂੰ ਗੋਇਲ, ਜਿਲ੍ਹਾ ਮੈਨੇਜਰ, ਰਾਸ਼ਟਰੀ ਸ਼ਹਿਰੀ ਆਜੀਵਿਕਾ ਮਿਸ਼ਨ, ਨਗਰ ਨਿਗਮ ਬਠਿੰਡਾ ਨੂੰ ਬਾਕੀ ਰਹਿੰਦੀ 7,000 ਰੁਪਏ ਰਿਸ਼ਵਤ ਦੀ ਰਕਮ ਸ਼ਿਕਾਇਤਕਰਤਾ ਪਾਸੋਂ ਹਾਸਲ ਕਰਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਮੌਕੇ ਉਤੇ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ।

Punjab News ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ  ਸੋਨੂੰ ਗੋਇਲ, ਜਿਲ੍ਹਾ ਮੈਨੇਜਰ (ਟੈਕਨੀਕਲ ਐਕਸਪਰਟ), ਸਿਟੀ ਮਿਸ਼ਨ ਮੈਨੇਜਮੈਂਟ (ਸੀ.ਐਮ.ਐਮ.) ਯੂਨਿਟ, ਨੈਸ਼ਨਲ ਅਰਬਨ ਲਾਇਵਲੀਹੁੱਡ ਮਿਸ਼ਨ (ਰਾਸ਼ਟਰੀ ਸ਼ਹਿਰੀ ਆਜੀਵਿਕਾ ਮਿਸ਼ਨ), ਨਗਰ ਨਿਗਮ ਬਠਿੰਡਾ ਨੂੰ 7,000 ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਬਿਊਰੋ ਰਾਜ ਦੇ ਜਨਤਕ ਦਫਤਰਾਂ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਚਨਬੱਧ ਹੈ ਅਤੇ ਇਹ ਯਕੀਨੀ ਬਣਾਵੇਗੀ ਹੈ ਕਿ ਸੂਬੇ ਵਿੱਚ ਭ੍ਰਿਸ਼ਟਚਾਰ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਜਾਵੇ। 

ਇਸ ਕੇਸ ਦੇ ਵੇਰਵੇ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਗੁਰਪ੍ਰੀਤ ਕੌਰ, ਪਰਸਰਾਮ ਨਗਰ, ਬਠਿੰਡਾ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ ਉਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਗੁਰਪ੍ਰੀਤ ਕੌਰ ਨੇ ਵਿਜੀਲੈਂਸ ਬਿਉਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਹ ਆਪਣੇ ਘਰਵਾਲੇ ਦੀ ਮੌਤ ਤੋਂ ਬਾਅਦ ਨੌਕਰੀ ਦੀ ਭਾਲ ਵਿੱਚ ਮੈਡਮ ਗੀਤਾਂਜਲੀ, ਸੀ.ਐਮ.ਐਮ, ਰਾਸ਼ਟਰੀ ਸ਼ਹਿਰੀ ਆਜੀਵਿਕਾ ਮਿਸ਼ਨ, ਬਠਿੰਡਾ ਨੂੰ ਮਿਲੀ ਜਿਸਨੇ ਉਕਤ ਮੁਲਜ਼ਮ ਸੋਨੂੰ ਗੋਇਲ, ਜ਼ਿਲ੍ਹਾ ਮੈਨੇਜਰ ਨੂੰ ਮਿਲਣ ਲਈ ਕਿਹਾ ਜਿਸਨੇ ਉਸਨੂੰ ਅਰਬਨ ਲਰਨਿੰਗ ਇੰਟਰਨਸ਼ਿੱਪ ਪ੍ਰੋਗਰਾਮ ਸਕੀਮ ਤਹਿਤ ਨਗਰ ਨਿਗਮ ਬਠਿੰਡਾ ਵਿਖੇ ਠੇਕੇ ਉੱਪਰ 12,000 ਰੁਪਏ ਮਹੀਨਾ ਉੱਕਾ-ਪੁੱਕਾ ਤਨਖਾਹ ਉਤੇ ਲਗਵਾ ਦਿੱਤਾ।

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ  ਸਤੰਬਰ ਮਹੀਨੇ ਦੀ ਤਨਖਾਹ ਆਉਣ ਤੋਂ ਬਾਅਦ ਉਕਤ ਮੈਡਮ ਗੀਤਾਂਜਲੀ, ਸੀ.ਐਮ.ਐਮ., ਰਾਸ਼ਟਰੀ ਸ਼ਹਿਰੀ ਆਜੀਵਿਕਾ ਮਿਸ਼ਨ, ਨਗਰ ਨਿਗਮ ਅਬੋਹਰ ਨੇ ਫੋਨ ਕਰਕੇ ਮੇਰੇ ਪਾਸੋਂ ਨੌਕਰੀ ਜਾਰੀ ਰੱਖਣ ਲਈ 10,000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੀ ਮੰਗ ਕਰਕੇ 3,000 ਰੁਪਏ ਰਿਸ਼ਵਤ ਹਾਸਲ ਕੀਤੀ ਹੈ ਅਤੇ ਬਾਕੀ ਰਹਿੰਦੀ ਰਿਸ਼ਵਤ ਸਬੰਧੀ ਉਕਤ ਸੋਨੂੰ ਗੋਇਲ, ਜਿਲ੍ਹਾ ਮੈਨੇਜਰ, ਨਗਰ ਨਿਗਮ ਬਠਿੰਡਾ ਨੂੰ ਦੇਣ ਲਈ ਕਿਹਾ ਹੈ। ਇਸ ਪਿੱਛੋਂ ਸੋਨੂੰ ਗੋਇਲ ਨੇ ਰਿਸ਼ਵਤ ਦੀ ਰਕਮ ਨਾ ਦੇਣ ਲਈ ਉਸਨੂੰ ਨੋਕਰੀ ਤੋਂ ਕੱਢਣ ਦਾ ਡਰਾਵਾ ਦਿੱਤਾ ਹੈ।

ਬੁਲਾਰੇ ਨੇ ਦੱਸਿਆ ਕਿ ਉੱਕਤ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਪਾਇਆ ਗਿਆ ਕਿ ਉਕਤ ਮੁਲਾਜ਼ਮਾ ਗੀਤਾਂਜਲੀ ਨੇ ਮੁੱਦਈ ਪਾਸੋਂ 3,000 ਰੁਪਏ ਰਿਸ਼ਵਤ ਹਾਸਲ ਕੀਤੀ ਹੈ। ਅੱਜ ਵਿਜੀਲੈਂਸ ਬਿਊਰੋ ਰੇਂਜ਼ ਬਠਿੰਡਾ ਨੇ ਜਾਲ ਵਿਛਾਇਆ ਅਤੇ ਸੋਨੂੰ ਗੋਇਲ, ਜਿਲ੍ਹਾ ਮੈਨੇਜਰ, ਰਾਸ਼ਟਰੀ ਸ਼ਹਿਰੀ ਆਜੀਵਿਕਾ ਮਿਸ਼ਨ, ਨਗਰ ਨਿਗਮ ਬਠਿੰਡਾ ਨੂੰ ਬਾਕੀ ਰਹਿੰਦੀ 7,000 ਰੁਪਏ ਰਿਸ਼ਵਤ ਦੀ ਰਕਮ ਸ਼ਿਕਾਇਤਕਰਤਾ ਪਾਸੋਂ ਹਾਸਲ ਕਰਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਮੌਕੇ ਉਤੇ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਇਸ ਸਬੰਧ ਵਿੱਚ ਉਕਤ ਮੁਲਜ਼ਮਾਂ ਸੋਨੂੰ ਗੋਇਲ ਅਤੇ ਗੀਤਾਂਜਲੀ ਦੇ ਖਿਲਾਫ ਥਾਣਾ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ। ਦੂਜੇ ਦੋਸ਼ੀ ਵੀ ਨੂੰ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਟਾਪ ਹੈਡਲਾਈਨ

 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget