ਸਿਆਸੀ ਦਖ਼ਲਅੰਦਾਜ਼ੀ ਤੋਂ ਪਰੇਸ਼ਾਨ ਸਰਕਾਰੀ ਹਸਪਤਾਲ ਦੇ ਨਰਸਿੰਗ ਸਟਾਫ ਤੇ ਪੈਰਾ ਮੈਡੀਕਲ ਸਟਾਫ ਨੇ ਲਾਇਆ ਧਰਨਾ
ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਤੋਂ ਤਸਵੀਰਾਂ ਸਾਹਮਣੇ ਆਈਆਂ ਹਨ।ਜਿੱਥੇ ਸਵੇਰ ਨਾਲ ਨਰਸਿੰਗ ਸਟਾਫ ਅਤੇ ਪੈਰਾ ਮੈਡੀਕਲ ਸਟਾਫ ਧਰਨੇ 'ਤੇ ਬੈਠ ਗਿਆ ਹੈ।
ਫਾਜ਼ਿਲਕਾ: ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਤੋਂ ਤਸਵੀਰਾਂ ਸਾਹਮਣੇ ਆਈਆਂ ਹਨ।ਜਿੱਥੇ ਸਵੇਰ ਨਾਲ ਨਰਸਿੰਗ ਸਟਾਫ ਅਤੇ ਪੈਰਾ ਮੈਡੀਕਲ ਸਟਾਫ ਧਰਨੇ 'ਤੇ ਬੈਠ ਗਿਆ ਹੈ। ਜਿਨ੍ਹਾਂ ਨੇ ਆਰੋਪ ਲਗਾਇਆ ਕਿ ਜਿਥੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਰਹੀਆਂ ਉੱਥੇ ਹੀ ਉਨ੍ਹਾਂ ਦੇ ਨਾਲ ਧੱਕਾ ਕੀਤਾ ਜਾ ਰਿਹਾ ਹੈ।
ਸਿਆਸਤਦਾਨਾਂ ਵੱਲੋਂ ਲਗਾਤਾਰ ਉਨ੍ਹਾਂ ਨੂੰ ਫੋਨ ਕੀਤੇ ਜਾ ਰਹੇ ਹਨ। ਜੋ ਉਨ੍ਹਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣੇ ਹੋਏ ਹਨ। ਨਰਸਿੰਗ ਸਟਾਫ ਦਾ ਕਹਿਣਾ ਹੈ ਕਿ ਲੜਾਈ ਝਗੜੇ ਤੇ ਹੋਰ ਕਈ ਮਾਮਲੇ ਹਸਪਤਾਲ ਵਿੱਚ ਆਉਂਦੇ ਨੇ ਤਾਂ ਉਨ੍ਹਾਂ ਵਲੋਂ ਜ਼ਬਰਦਸਤੀ ਉਨ੍ਹਾਂ ਦੇ ਕੰਨ ਨਾਲ ਫੋਨ ਲਾ ਦਿੱਤਾ ਜਾਂਦਾ ਹੈ।
ਹਾਲਾਂਕਿ ਉਨ੍ਹਾਂ ਨੂੰ ਇਸ ਬਾਰੇ ਪਤਾ ਵੀ ਨਹੀਂ ਹੁੰਦਾ ਕਿ ਸਾਹਮਣੇ ਵਾਲਾ ਕੌਣ ਹੈ। ਐਨਾ ਹੀ ਨਹੀਂ ਨਰਸਿੰਗ ਸਟਾਫ ਦੇ ਨਾਲ ਅਕਸਰ ਹੀ ਲੋਕਾਂ ਵੱਲੋਂ ਸ਼ਰਾਬ ਪੀ ਕੇ ਬਦਤਮੀਜ਼ੀ ਵੀ ਕੀਤੀ ਜਾ ਰਹੀ ਹੈ।ਹਾਲਾਂਕਿ ਸਿਹਤ ਮਹਿਕਮੇ ਦੇ ਅਧਿਕਾਰੀ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕਰ ਰਹੇ।
ਉਧਰ ਹਸਪਤਾਲ 'ਚ ਆਉਣ ਵਾਲੇ ਮਰੀਜ਼ ਖੱਜਲ ਖੁਆਰ ਹੋ ਰਹੇ ਹਨ।ਜਿਨ੍ਹਾਂ ਦਾ ਕਹਿਣਾ ਹੈ ਕਿ ਉਹ ਆਪਣਾ ਕਾਰੋਬਾਰ ਛੱਡ ਕੇ ਹਸਪਤਾਲ ਵਿੱਚ ਇਲਾਜ ਲਈ ਆਏ ਪਰ ਹਸਪਤਾਲ ਵਿੱਚ ਇਲਾਜ ਨਹੀਂ ਹੋ ਰਿਹਾ ਕੰਮ ਬੰਦ ਪਿਆ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :