ਪੜਚੋਲ ਕਰੋ

Barnala News: ਕਮਿਸ਼ਨ ਏਜੰਟ ਤੋਂ ਪ੍ਰੇਸ਼ਾਨ ਨੌਜਵਾਨ ਨੇ ਕੀਤੀ ਖੁਦਕੁਸ਼ੀ! ਅਜੇ 2 ਸਾਲ ਪਹਿਲਾਂ ਹੋਇਆ ਸੀ ਵਿਆਹ

Barnala News: ਬਰਨਾਲਾ ਦੇ ਪਿੰਡ ਰਾਮਗੜ੍ਹ ‘ਚ ਇੱਕ ਨੌਜਵਾਨ ਨੇ ਕਮਿਸ਼ਨ ਏਜੰਟ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ ਹੈ। ਉਸ ਨੇ ਘਰ 'ਚ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ।

Barnala News: ਬਰਨਾਲਾ ਦੇ ਪਿੰਡ ਰਾਮਗੜ੍ਹ ‘ਚ ਇੱਕ ਨੌਜਵਾਨ ਨੇ ਕਮਿਸ਼ਨ ਏਜੰਟ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ ਹੈ। ਉਸ ਨੇ ਘਰ 'ਚ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਸਤਨਾਮ ਸਿੰਘ ਦਾ ਵਿਆਹ ਦੋ ਸਾਲ ਪਹਿਲਾਂ ਹੋਇਆ ਸੀ। ਉਹ ਆਪਣੇ ਪਿੱਛੇ 9 ਮਹੀਨੇ ਦਾ ਮਾਸੂਮ ਪੁੱਤਰ, ਪਤਨੀ, ਮਾਂ, ਦੋ ਭੈਣਾਂ ਤੇ ਇੱਕ ਛੋਟਾ ਭਰਾ ਛੱਡ ਗਿਆ ਹੈ। 

ਪਰਿਵਾਰ ਦਾ ਦਾਅਵਾ ਹੈ ਕਿ ਕਮਿਸ਼ਨ ਏਜੰਟ ਪਿਛਲੇ ਕਈ ਮਹੀਨਿਆਂ ਤੋਂ ਉਸ ਨੂੰ ਖਾਲੀ ਚੈੱਕ ਦੇ ਕੇ ਡਰਾ ਧਮਕਾ ਕੇ ਤੰਗ ਪ੍ਰੇਸ਼ਾਨ ਕਰ ਰਿਹਾ ਸੀ। ਉਸ ਤੋਂ 22 ਲੱਖ ਰੁਪਏ ਦੀ ਮੰਗ ਕੀਤੀ ਜਾ ਰਹੀ ਸੀ। ਮਰਨ ਤੋਂ ਪਹਿਲਾਂ ਮ੍ਰਿਤਕ ਨੇ ਸੁਸਾਈਡ ਨੋਟ ਵਿੱਚ ਏਜੰਟ ਤੇ ਸਾਬਕਾ ਸਰਪੰਚ ਦਾ ਨਾਮ ਲਿਖਿਆ ਸੀ। ਪੀੜਤ ਪਰਿਵਾਰ ਨੇ ਕਮਿਸ਼ਨ ਏਜੰਟ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। 

ਉਨ੍ਹਾਂ ਨੇ ਗ੍ਰਿਫਤਾਰੀ ਹੋਣ ਤੱਕ ਪੋਸਟਮਾਰਟਮ ਨਾ ਕਰਵਾਉਣ ਦਾ ਫੈਸਲਾ ਲਿਆ ਹੈ। ਪਰਿਵਾਰ ਵੱਲੋਂ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਟੱਲੇਵਾਲ ਥਾਣੇ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ। ਮ੍ਰਿਤਕ ਦੀ ਮਾਂ, ਪਤਨੀ ਤੇ ਭੈਣਾਂ ਦਾ ਰੋ-ਰੋ ਬੁਰਾ ਹਾਲ ਹੈ। ਪੁਲਿਸ ਨੇ ਕਮਿਸ਼ਨ ਏਜੰਟ ਤੇ ਸਾਬਕਾ ਸਰਪੰਚ ਖ਼ਿਲਾਫ਼ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਨੌਜਵਾਨ ਸਤਨਾਮ ਸਿੰਘ ਦੀ ਪਰਮਜੀਤ ਕੌਰ ਤੇ ਮਾਤਾ ਬਿੰਦਰ ਕੌਰ ਨੇ ਦੱਸਿਆ ਕਿ ਸਤਨਾਮ ਕੁਝ ਸਾਲ ਪਹਿਲਾਂ ਟੱਲੇਵਾਲ ਦੇ ਕਮਿਸ਼ਨ ਏਜੰਟ ਜਗਰਾਜ ਸਿੰਘ ਕੋਲ ਬੁੱਕਕੀਪਰ ਦਾ ਕੰਮ ਕਰਦਾ ਸੀ। ਕਮਿਸ਼ਨ ਏਜੰਟ ਉਸ ਦੇ ਲੜਕੇ ਦੇ ਬੈਂਕ ਖਾਤੇ 'ਚ ਪੈਸੇ ਜਮ੍ਹਾ ਕਰਵਾ ਕੇ ਕਢਵਾਉਂਦਾ ਸੀ। ਕਮਿਸ਼ਨ ਏਜੰਟ ਜਾਣਬੁੱਝ ਕੇ ਉਸ ਦੇ ਲੜਕੇ ਨੂੰ ਪੈਸੇ ਦੇਣ ਨੂੰ ਲੈ ਕੇ ਪ੍ਰੇਸ਼ਾਨ ਕਰ ਰਿਹਾ ਸੀ। ਕਮਿਸ਼ਨ ਏਜੰਟ ਉਸ ਦੇ ਲੜਕੇ ਤੋਂ 22 ਲੱਖ ਰੁਪਏ ਦੀ ਮੰਗ ਕਰਦਾ ਸੀ ਪਰ ਉਸ ਨੇ ਸਿਰਫ਼ 8 ਲੱਖ ਰੁਪਏ ਦੇਣੇ ਸੀ। 

ਜਦੋਂ ਉਹ ਕਮਿਸ਼ਨ ਏਜੰਟ ਨੂੰ 8 ਲੱਖ ਰੁਪਏ ਦੇਣ ਗਿਆ ਤਾਂ ਕਮਿਸ਼ਨ ਏਜੰਟ ਨੇ ਪੈਸੇ ਲੈਣ ਤੋਂ ਇਨਕਾਰ ਕਰ ਦਿੱਤਾ ਤੇ 22 ਲੱਖ ਰੁਪਏ ਮੰਗਦਾ ਰਿਹਾ। ਇਸ ਕਾਰਨ ਉਸ ਦਾ ਲੜਕਾ ਕਮਿਸ਼ਨ ਏਜੰਟ ਦੀ ਦੁਕਾਨ ਛੱਡ ਕੇ ਇਲੈਕਟ੍ਰੀਸ਼ੀਅਨ ਦਾ ਕੰਮ ਕਰਨ ਲੱਗਾ ਪਰ ਫਿਰ ਵੀ ਉਸ ਨੂੰ ਪਿਛਲੇ ਕੁਝ ਦਿਨਾਂ ਤੋਂ ਕਮਿਸ਼ਨ ਏਜੰਟ ਵੱਲੋਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਕਮਿਸ਼ਨ ਏਜੰਟ ਨੇ ਉਸ ਦੇ ਮ੍ਰਿਤਕ ਪੁੱਤਰ ਸਤਨਾਮ ਸਿੰਘ ਤੋਂ ਖਾਲੀ ਚੈੱਕ ਵੀ ਲੈ ਲਿਆ।

ਕਮਿਸ਼ਨ ਏਜੰਟ ਅਕਸਰ ਉਸ ਦੇ ਲੜਕੇ ਨੂੰ ਧਮਕੀਆਂ ਦਿੰਦਾ ਸੀ ਕਿ ਉਹ ਉਸ ਨੂੰ 22 ਲੱਖ ਰੁਪਏ ਚੈੱਕ ਰਾਹੀਂ ਦੇ ਕੇ ਸਜ਼ਾ ਦੇਵੇਗਾ। ਉਸ ਨੇ ਆਪਣਾ ਘਰ ਵੀ ਗਿਰਵੀ ਰੱਖਿਆ ਹੋਇਆ ਸੀ। ਉਹ ਉਸ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ ਤੇ ਉਸ ਨੂੰ ਘਰੋਂ ਕੱਢਣ ਤੇ ਪੁਲਿਸ ਕੇਸ ਕਰਨ ਦੀਆਂ ਧਮਕੀਆਂ ਦਿੰਦਾ ਸੀ। ਇਸ ਤੋਂ ਪ੍ਰੇਸ਼ਾਨ ਹੋ ਕੇ ਬੀਤੀ ਰਾਤ ਉਸ ਦੇ ਲੜਕੇ ਸਤਨਾਮ ਸਿੰਘ ਨੇ ਕਮਰੇ 'ਚ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। 

ਇਹ ਵੀ ਪੜ੍ਹੋ: Crime News: ਬੇਹੱਦ ਦਰਦਨਾਕ! ਜਾਲਮ ਪਤੀ ਨੇ ਗਰਭਵਤੀ ਪਤਨੀ ਨੂੰ ਮੰਜੇ ਨਾਲ ਬੰਨ੍ਹ ਕੇ ਲਾਈ ਅੱਗ, ਵਜ੍ਹਾ ਸੁਣ ਕੇ ਉੱਡ ਜਾਣਗੇ ਹੋਸ਼

ਖੁਦਕੁਸ਼ੀ ਕਰਨ ਤੋਂ ਪਹਿਲਾਂ ਮ੍ਰਿਤਕ ਸਤਨਾਮ ਸਿੰਘ ਨੇ ਖ਼ੁਦਕੁਸ਼ੀ ਨੋਟ ਦੇ ਰੂਪ ਵਿੱਚ ਟੱਲੇਵਾਲ ਦੇ ਸਰਪੰਚ ਤੇ ਸਾਬਕਾ ਸਰਪੰਚ ਸਮੇਤ ਕੁਝ ਲੋਕਾਂ ਦੇ ਨਾਮ ਲਿਖੇ ਸਨ। ਸੁਸਾਈਡ ਨੋਟ ਵਿੱਚ ਮ੍ਰਿਤਕ ਨੇ ਆਪਣੀ ਖੁਦਕੁਸ਼ੀ ਲਈ ਕਮਿਸ਼ਨ ਏਜੰਟ ਤੇ ਉਸ ਦੇ ਸਾਥੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮ੍ਰਿਤਕ ਸਤਨਾਮ ਸਿੰਘ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਮ੍ਰਿਤਕ ਦਾ ਪੋਸਟਮਾਰਟਮ ਨਹੀਂ ਕਰਵਾਉਣਗੇ ਤੇ ਅੰਤਿਮ ਸੰਸਕਾਰ ਨਹੀਂ ਕਰਨਗੇ।

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਹੱਕ ਵਿੱਚ ਪਿੰਡ ਵਾਸੀ ਤੇ ਪੰਚਾਇਤ ਯੂਨੀਅਨ ਬਰਨਾਲਾ ਵੀ ਇਨਸਾਫ਼ ਦੀ ਮੰਗ ਕਰਦੇ ਹੋਏ ਪਰਿਵਾਰ ਦੇ ਨਾਲ ਖੜ੍ਹ ਗਏ ਹਨ। ਉਨ੍ਹਾਂ ਨੇ ਪੁਲਿਸ ਨੂੰ ਸੋਮਵਾਰ ਤੱਕ ਦਾ ਅਲਟੀਮੇਟਮ ਦਿੰਦਿਆਂ ਕਿਹਾ ਕਿ ਜੇਕਰ ਪੁਲਿਸ ਨੇ ਸੋਮਵਾਰ ਤੱਕ ਦੋਸ਼ੀਆਂ ਨੂੰ ਗ੍ਰਿਫਤਾਰ ਨਾ ਕੀਤਾ ਤਾਂ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਜਦੋਂ ਤੱਕ ਏਜੰਟ ਤੇ ਉਸ ਦੇ ਸਾਥੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਮ੍ਰਿਤਕ ਸਤਨਾਮ ਸਿੰਘ ਦਾ ਪੋਸਟਮਾਰਟਮ ਨਹੀਂ ਕਰਵਾਇਆ ਜਾਵੇਗਾ।

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਕੰਵਲਪਾਲ ਸਿੰਘ ਨੇ ਦੱਸਿਆ ਕਿ ਇੱਕ ਨੌਜਵਾਨ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ ਤੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਪੁਲਸ ਦੀਆਂ ਵੱਖ-ਵੱਖ ਟੀਮਾਂ ਰਾਹੀਂ ਛਾਪੇਮਾਰੀ ਕੀਤੀ ਜਾ ਰਹੀ ਹੈ। ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ: Crime News: ਬੇਹੱਦ ਦਰਦਨਾਕ! ਜਾਲਮ ਪਤੀ ਨੇ ਗਰਭਵਤੀ ਪਤਨੀ ਨੂੰ ਮੰਜੇ ਨਾਲ ਬੰਨ੍ਹ ਕੇ ਲਾਈ ਅੱਗ, ਵਜ੍ਹਾ ਸੁਣ ਕੇ ਉੱਡ ਜਾਣਗੇ ਹੋਸ਼

ਟਾਪ ਹੈਡਲਾਈਨ

Punjab Bus Strike : 21 ਅਕਤੂਬਰ ਤੋਂ ਸਰਕਾਰੀ ਬੱਸਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ, CM ਦੀ ਰਿਹਾਇਸ਼ ਬਾਹਰ ਧਰਨਾ ਦੇਣਗੇ ਮੁਲਾਜ਼ਮ
Punjab Bus Strike : 21 ਅਕਤੂਬਰ ਤੋਂ ਸਰਕਾਰੀ ਬੱਸਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ, CM ਦੀ ਰਿਹਾਇਸ਼ ਬਾਹਰ ਧਰਨਾ ਦੇਣਗੇ ਮੁਲਾਜ਼ਮ
 Parvinder Singh Jhotta ਕਤਲ ਮਾਮਲੇ ’ਤੇ ਬੋਲੇ ਸਚਿਨ ਪਾਇਲਟ ,‘ਭਗਵੰਤ ਮਾਨ ਨੂੰ CM ਬਣੇ ਰਹਿਣ ਦਾ ਕੋਈ ਹੱਕ ਨਹੀਂ’ 
 Parvinder Singh Jhotta ਕਤਲ ਮਾਮਲੇ ’ਤੇ ਬੋਲੇ ਸਚਿਨ ਪਾਇਲਟ ,‘ਭਗਵੰਤ ਮਾਨ ਨੂੰ CM ਬਣੇ ਰਹਿਣ ਦਾ ਕੋਈ ਹੱਕ ਨਹੀਂ’ 
Punjab News: ਪੰਜਾਬ ਤੋਂ ਵੱਡੀ ਖਬਰ, ਕਿਸਾਨ ਦੇ ਘਰ ਪੁਲਿਸ ਨੇ ਮਾਰਿਆ ਛਾਪਾ, ਜਾਣੋ ਕਿਉਂ ਕੀਤਾ ਗਿਆ ਗ੍ਰਿਫ਼ਤਾਰ? 75 ਲੀਟਰ...
ਪੰਜਾਬ ਤੋਂ ਵੱਡੀ ਖਬਰ, ਕਿਸਾਨ ਦੇ ਘਰ ਪੁਲਿਸ ਨੇ ਮਾਰਿਆ ਛਾਪਾ, ਜਾਣੋ ਕਿਉਂ ਕੀਤਾ ਗਿਆ ਗ੍ਰਿਫ਼ਤਾਰ? 75 ਲੀਟਰ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਕਾਂਗਰਸ 'ਚ ਕੈਪਟਨ ਅਮਰਿੰਦਰ ਸਿੰਘ ਦੀ ਵਾਪਸੀ ਨੂੰ ਲੈ ਕੇ ਚਰਚਾ ਤੇਜ਼? ਸਚਿਨ ਪਾਇਲਟ ਦੇ ਬਿਆਨ ਤੋਂ ਮਿਲੇ ਅਜਿਹੇ ਸੰਕੇਤ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਕਾਂਗਰਸ 'ਚ ਕੈਪਟਨ ਅਮਰਿੰਦਰ ਸਿੰਘ ਦੀ ਵਾਪਸੀ ਨੂੰ ਲੈ ਕੇ ਚਰਚਾ ਤੇਜ਼? ਸਚਿਨ ਪਾਇਲਟ ਦੇ ਬਿਆਨ ਤੋਂ ਮਿਲੇ ਅਜਿਹੇ ਸੰਕੇਤ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Chandigarh News: ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
AAP Party: ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
Gold Silver Rate Crash Today: ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
Embed widget