Diwali 2022  : ਦੇਸ਼ ਭਰ ਵਿੱਚ ਅੱਜ ਦੀਵਾਲੀ (Diwali) ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਤਿਉਹਾਰ ਨੂੰ ਲੈ ਕੇ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਹੈ। ਹਰ ਕੋਈ ਇੱਕ ਦੂਜੇ ਨੂੰ ਤਿਉਹਾਰ ਦੀਆਂ ਮੁਬਾਰਕਾਂ ਦੇ ਰਿਹਾ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਮੌਕੇ ਤੇ ਗੁਰੂਦਵਾਰਾ ਸ੍ਰੀ ਅੰਬ ਸਾਹਿਬ ਮੁਹਾਲੀ ਵਿਖੇ ਨਤਮਸਤਕ ਹੋਏ ਹਨ ਅਤੇ ਮੁੜਦੇ ਹੋਏ ਸੜਕ 'ਤੇ ਹੱਥੀਂ  ਬਣਾਏ ਹੋਏ ਦੀਵੇ ਖਰੀਦੇ ਹਨ। 

 





ਇਸ ਤੋਂ ਪਹਿਲਾਂ ਸਵੇਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ ਸਨ। ਉਨ੍ਹਾਂ ਟਵੀਟ ਕਰਦਿਆਂ ਲਿਖਿਆ , ਰੌਸ਼ਨੀ ਤੇ ਖੁਸ਼ੀਆਂ ਦੇ ਤਿਉਹਾਰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੇ ਪੰਜਾਬੀਆਂ ਨੂੰ ਬਹੁਤ-ਬਹੁਤ ਵਧਾਈਆਂ..। ਦੀਵਾਲੀ ਮੌਕੇ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਦੀਵਾਲੀ ਦਾ ਇਕੱਲਾ-ਇਕੱਲਾ ਦੀਵਾ ਸਭਨਾਂ ਦੇ ਘਰ ਤਰੱਕੀ ਤੇ ਤੰਦਰੁਸਤੀ ਦੀ ਰੌਸ਼ਨੀ ਲੈ ਕੇ ਆਵੇ.. ਆਓ ਭਾਈਚਾਰਕ ਸਾਂਝ ਕਾਇਮ ਰੱਖਦੇ ਹੋਏ ਦੀਵਾਲੀ ਮਨਾਈਏ।

 

ਦੀਵਾਲੀ ਨੂੰ ਰੌਸ਼ਨੀਆਂ ਦਾ ਤਿਉਹਾਰ ਵੀ ਕਿਹਾ ਜਾਂਦਾ ਹੈ। ਇਸ ਸਾਲ ਦੀਵਾਲੀ ਦਾ ਤਿਉਹਾਰ ਅੱਜ 24 ਅਕਤੂਬਰ 2022 ਨੂੰ ਮਨਾਇਆ ਜਾ ਰਿਹਾ ਹੈ। ਦੀਵਾਲੀ 'ਤੇ ਮਾਤਾ ਲਕਸ਼ਮੀ ਅਤੇ ਭਗਵਾਨ ਗਣੇਸ਼ ਦੀ ਪੂਜਾ ਕੀਤੀ ਜਾਂਦੀ ਹੈ। ਧਾਰਮਿਕ ਮਾਨਤਾਵਾਂ ਅਨੁਸਾਰ ਇਸ ਦਿਨ ਮਾਤਾ ਲਕਸ਼ਮੀ ਭਗਤਾਂ 'ਤੇ ਵਿਸ਼ੇਸ਼ ਕ੍ਰਿਪਾ ਕਰਦੀ ਹੈ। ਮੰਨਿਆ ਜਾਂਦਾ ਹੈ ਕਿ ਦੀਪਾਵਲੀ ਦੇ ਦਿਨ ਭਗਵਾਨ ਸ਼੍ਰੀ ਰਾਮ ਲੰਕਾਪਤੀ ਰਾਵਣ 'ਤੇ ਜਿੱਤਣ ਪ੍ਰਾਪਤ ਕਰਨ ਤੋਂ ਬਾਅਦ ਅਯੁੱਧਿਆ ਪਰਤ ਆਏ ਸਨ।

 


 

ਇਹ ਤਿਉਹਾਰ ਸਿੱਖ ਭਾਈਚਾਰੇ ਲਈ ਵੀ ਬਹੁਤ ਖਾਸ ਹੈ ਅਤੇ ਉਹ ਵੀ ਇਸ ਤਿਉਹਾਰ ਨੂੰ ਬੜੀ ਹੀ ਧੂਮ-ਧਾਮ ਨਾਲ ਮਨਾਉਂਦੇ ਹਨ। ਦੀਵਾਲੀ ਦਾ ਦਿਨ ਸਿਰਫ਼ ਹਿੰਦੂਆਂ ਲਈ ਹੀ ਨਹੀਂ, ਸਿੱਖਾਂ ਲਈ ਵੀ ਮਹੱਤਵਪੂਰਨ ਹੈ। ਇਤਿਹਾਸਕਾਰ ਅਨੁਸਾਰ ਮੁਗਲ ਬਾਦਸ਼ਾਹ ਜਹਾਂਗੀਰ ਨੇ ਸਿੱਖਾਂ ਦੇ ਛੇਵੇਂ ਗੁਰੂ ਹਰਗੋਬਿੰਦ ਸਿੰਘ ਸਾਹਿਬ ਨੂੰ ਗਵਾਲੀਅਰ ਦੇ ਇੱਕ ਕਿਲੇ ਵਿੱਚ ਕੈਦ ਕਰ ਦਿੱਤਾ ਸੀ। ਜਿੱਥੇ ਪਹਿਲਾਂ ਹੀ 52 ਹਿੰਦੂ ਰਾਜੇ ਵੀ ਕੈਦ ਸਨ।  ਇਸ ਦਿਨ ਛੇਵੇਂ ਪਤਾਸ਼ਾਹ ਗੁਰੂ ਹਰਗੋਬਿੰਦ ਸਾਹਿਬ ਜੀ 52 ਰਾਜਿਆਂ ਸਮੇਤ ਗਵਾਲੀਅਰ ਦੇ ਕਿਲ੍ਹੇ 'ਚੋਂ ਰਿਹਾਅ ਹੋਏ ਸਨ।