ਪੜਚੋਲ ਕਰੋ
Advertisement
Diwali 2022 : CM ਭਗਵੰਤ ਮਾਨ ਨੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਵਧਾਈਆਂ
Diwali 2022 : ਦੀਵਾਲੀ ਨੂੰ ਰੌਸ਼ਨੀਆਂ ਦਾ ਤਿਉਹਾਰ ਵੀ ਕਿਹਾ ਜਾਂਦਾ ਹੈ। ਇਸ ਸਾਲ ਦੀਵਾਲੀ ਦਾ ਤਿਉਹਾਰ ਅੱਜ 24 ਅਕਤੂਬਰ 2022 ਨੂੰ ਮਨਾਇਆ ਜਾ ਰਿਹਾ ਹੈ। ਦੀਵਾਲੀ 'ਤੇ ਮਾਤਾ ਲਕਸ਼ਮੀ ਅਤੇ ਭਗਵਾਨ ਗਣੇਸ਼ ਦੀ ਪੂਜਾ ਕੀਤੀ ਜਾਂਦੀ ਹੈ।
Diwali 2022 : ਦੀਵਾਲੀ ਨੂੰ ਰੌਸ਼ਨੀਆਂ ਦਾ ਤਿਉਹਾਰ ਵੀ ਕਿਹਾ ਜਾਂਦਾ ਹੈ। ਇਸ ਸਾਲ ਦੀਵਾਲੀ ਦਾ ਤਿਉਹਾਰ ਅੱਜ 24 ਅਕਤੂਬਰ 2022 ਨੂੰ ਮਨਾਇਆ ਜਾ ਰਿਹਾ ਹੈ। ਦੀਵਾਲੀ 'ਤੇ ਮਾਤਾ ਲਕਸ਼ਮੀ ਅਤੇ ਭਗਵਾਨ ਗਣੇਸ਼ ਦੀ ਪੂਜਾ ਕੀਤੀ ਜਾਂਦੀ ਹੈ। ਧਾਰਮਿਕ ਮਾਨਤਾਵਾਂ ਅਨੁਸਾਰ ਇਸ ਦਿਨ ਮਾਤਾ ਲਕਸ਼ਮੀ ਭਗਤਾਂ 'ਤੇ ਵਿਸ਼ੇਸ਼ ਕ੍ਰਿਪਾ ਕਰਦੀ ਹੈ। ਮੰਨਿਆ ਜਾਂਦਾ ਹੈ ਕਿ ਦੀਪਾਵਲੀ ਦੇ ਦਿਨ ਭਗਵਾਨ ਸ਼੍ਰੀ ਰਾਮ ਲੰਕਾਪਤੀ ਰਾਵਣ 'ਤੇ ਜਿੱਤਣ ਪ੍ਰਾਪਤ ਕਰਨ ਤੋਂ ਬਾਅਦ ਅਯੁੱਧਿਆ ਪਰਤ ਆਏ ਸਨ।
ਰੌਸ਼ਨੀ ਤੇ ਖੁਸ਼ੀਆਂ ਦੇ ਤਿਉਹਾਰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੇ ਪੰਜਾਬੀਆਂ ਨੂੰ ਬਹੁਤ-ਬਹੁਤ ਵਧਾਈਆਂ..
— Bhagwant Mann (@BhagwantMann) October 24, 2022
ਦੀਵਾਲੀ ਮੌਕੇ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਦੀਵਾਲੀ ਦਾ ਇਕੱਲਾ-ਇਕੱਲਾ ਦੀਵਾ ਸਭਨਾਂ ਦੇ ਘਰ ਤਰੱਕੀ ਤੇ ਤੰਦਰੁਸਤੀ ਦੀ ਰੌਸ਼ਨੀ ਲੈ ਕੇ ਆਵੇ.. ਆਓ ਭਾਈਚਾਰਕ ਸਾਂਝ ਕਾਇਮ ਰੱਖਦੇ ਹੋਏ ਦੀਵਾਲੀ ਮਨਾਈਏ pic.twitter.com/PNJLFWD57R
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਟਵੀਟ ਕਰਦਿਆਂ ਲਿਖਿਆ , ਰੌਸ਼ਨੀ ਤੇ ਖੁਸ਼ੀਆਂ ਦੇ ਤਿਉਹਾਰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੇ ਪੰਜਾਬੀਆਂ ਨੂੰ ਬਹੁਤ-ਬਹੁਤ ਵਧਾਈਆਂ..। ਦੀਵਾਲੀ ਮੌਕੇ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਦੀਵਾਲੀ ਦਾ ਇਕੱਲਾ-ਇਕੱਲਾ ਦੀਵਾ ਸਭਨਾਂ ਦੇ ਘਰ ਤਰੱਕੀ ਤੇ ਤੰਦਰੁਸਤੀ ਦੀ ਰੌਸ਼ਨੀ ਲੈ ਕੇ ਆਵੇ.. ਆਓ ਭਾਈਚਾਰਕ ਸਾਂਝ ਕਾਇਮ ਰੱਖਦੇ ਹੋਏ ਦੀਵਾਲੀ ਮਨਾਈਏ।
ਦੀਵਾਲੀ ਦਾ ਤਿਉਹਾਰ ਹਿੰਦੂ ਧਰਮ ਦੇ ਪ੍ਰਮੁੱਖ ਤਿਉਹਾਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਪੰਜ ਦਿਨਾਂ ਤਕ ਚੱਲਣ ਵਾਲੇ ਇਸ ਤਿਉਹਾਰ ਦਾ ਹਰ ਦਿਨ ਖਾਸ ਹੁੰਦਾ ਹੈ। ਧਨਤੇਰਸ ਤੋਂ ਸ਼ੁਰੂ ਹੋਇਆ ਇਹ ਤਿਉਹਾਰ ਭਾਈ ਦੂਜ ਨਾਲ ਸਮਾਪਤ ਹੁੰਦਾ ਹੈ। ਦੀਵਾਲੀ ਵਾਲੇ ਦਿਨ ਦੇਵੀ ਲਕਸ਼ਮੀ ਦੇ ਨਾਲ ਭਗਵਾਨ ਗਣੇਸ਼ ਦੀ ਪੂਜਾ ਕਰਨ ਦਾ ਵਿਧਾਨ ਹੈ। ਅਜਿਹਾ ਮੰਨਿਆ ਜਾਂਦਾ ਹੈ ਕਿ ਇਸ ਦਿਨ ਦੇਵੀ ਲਕਸ਼ਮੀ-ਗਣੇਸ਼ ਜੀ ਦੀ ਪੂਜਾ ਕਰਨ ਨਾਲ ਸਾਰੇ ਦੁੱਖ ਦੂਰ ਹੁੰਦੇ ਹਨ ਅਤੇ ਧਨ ਵਿਚ ਵਾਧਾ ਹੁੰਦਾ ਹੈ।
ਇਹ ਤਿਉਹਾਰ ਸਿੱਖ ਭਾਈਚਾਰੇ ਲਈ ਵੀ ਬਹੁਤ ਖਾਸ ਹੈ ਅਤੇ ਉਹ ਵੀ ਇਸ ਤਿਉਹਾਰ ਨੂੰ ਬੜੀ ਹੀ ਧੂਮ-ਧਾਮ ਨਾਲ ਮਨਾਉਂਦੇ ਹਨ। ਦੀਵਾਲੀ ਦਾ ਦਿਨ ਸਿਰਫ਼ ਹਿੰਦੂਆਂ ਲਈ ਹੀ ਨਹੀਂ, ਸਿੱਖਾਂ ਲਈ ਵੀ ਮਹੱਤਵਪੂਰਨ ਹੈ। ਇਤਿਹਾਸਕਾਰ ਅਨੁਸਾਰ ਮੁਗਲ ਬਾਦਸ਼ਾਹ ਜਹਾਂਗੀਰ ਨੇ ਸਿੱਖਾਂ ਦੇ ਛੇਵੇਂ ਗੁਰੂ ਹਰਗੋਬਿੰਦ ਸਿੰਘ ਸਾਹਿਬ ਨੂੰ ਗਵਾਲੀਅਰ ਦੇ ਇੱਕ ਕਿਲੇ ਵਿੱਚ ਕੈਦ ਕਰ ਦਿੱਤਾ ਸੀ। ਜਿੱਥੇ ਪਹਿਲਾਂ ਹੀ 52 ਹਿੰਦੂ ਰਾਜੇ ਵੀ ਕੈਦ ਸਨ। ਇਸ ਦਿਨ ਛੇਵੇਂ ਪਤਾਸ਼ਾਹ ਗੁਰੂ ਹਰਗੋਬਿੰਦ ਸਾਹਿਬ ਜੀ 52 ਰਾਜਿਆਂ ਸਮੇਤ ਗਵਾਲੀਅਰ ਦੇ ਕਿਲ੍ਹੇ 'ਚੋਂ ਰਿਹਾਅ ਹੋਏ ਸਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪਟਿਆਲਾ
ਤਕਨਾਲੌਜੀ
ਅਜ਼ਬ ਗਜ਼ਬ
ਸਿੱਖਿਆ
Advertisement