Diwali 2022 : ਬਰਨਾਲਾ 'ਚ ਧੂਮਧਾਮ ਨਾਲ ਮਨਾਇਆ ਜਾ ਰਿਹੈ ਦੀਵਾਲੀ ਦਾ ਤਿਉਹਾਰ , ਪਟਾਕਿਆਂ ਲਈ ਬਣਾਈ ਵੱਖਰੀ ਪਟਾਕਾ ਮਾਰਕੀਟ
Diwali 2022 : ਅੱਜ ਦੇਸ਼ ਭਰ ਵਿੱਚ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਅਜਿਹੇ 'ਚ ਬਰਨਾਲਾ ਦੇ ਬਾਜ਼ਾਰਾਂ 'ਚ ਚਹਿਲ -ਪਹਿਲ ਹੈ ਅਤੇ ਬਾਜ਼ਾਰਾਂ ਨੂੰ ਪੂਰੀ ਤਰ੍ਹਾਂ ਸਜਾਇਆ ਗਿਆ ਹੈ। ਦੀਵਾਲੀ ਮੌਕੇ ਬਰਨਾਲਾ ਦੇ ਬਾਜ਼ਾਰਾਂ ਵਿੱਚ ਪਟਾਕਿਆਂ ਦੀ ਖਰੀਦੋ-ਫਰੋਖਤ 'ਤੇ ਰੋਕ ਹੈ,
ਬਰਨਾਲਾ : ਅੱਜ ਦੇਸ਼ ਭਰ ਵਿੱਚ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਅਜਿਹੇ 'ਚ ਬਰਨਾਲਾ ਦੇ ਬਾਜ਼ਾਰਾਂ 'ਚ ਚਹਿਲ -ਪਹਿਲ ਹੈ ਅਤੇ ਬਾਜ਼ਾਰਾਂ ਨੂੰ ਪੂਰੀ ਤਰ੍ਹਾਂ ਸਜਾਇਆ ਗਿਆ ਹੈ। ਦੀਵਾਲੀ ਮੌਕੇ ਬਰਨਾਲਾ ਦੇ ਬਾਜ਼ਾਰਾਂ ਵਿੱਚ ਪਟਾਕਿਆਂ ਦੀ ਖਰੀਦੋ-ਫਰੋਖਤ 'ਤੇ ਰੋਕ ਹੈ, ਜਦਕਿ ਇਸ ਦੇ ਲਈ ਬਰਨਾਲਾ ਪ੍ਰਸ਼ਾਸਨ ਨੇ ਵੱਖਰੀ ਪਟਾਕਾ ਮਾਰਕੀਟ ਬਣਾਈ ਹੈ।
ਪ੍ਰਸ਼ਾਸਨ ਨੇ ਬਰਨਾਲਾ ਸ਼ਹਿਰ ਦੇ ਦੁਕਾਨਦਾਰਾਂ ਨੂੰ ਪਟਾਕੇ ਵੇਚਣ ਲਈ ਸਿਰਫ਼ 20 ਲਾਇਸੈਂਸ ਦਿੱਤੇ ਹਨ ਅਤੇ ਸ਼ਹਿਰ ਦੇ ਦੁਸਹਿਰਾ ਗਰਾਊਂਡ ਵਿੱਚ ਪਟਾਕੇ ਵੇਚਣ ਲਈ ਦੁਕਾਨਾਂ ਬਣਾਈਆਂ ਗਈਆਂ ਹਨ। ਇਸ ਦੇ ਨਾਲ ਹੀ ਇਸ ਪਟਾਕਾ ਮੰਡੀ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਐਂਬੂਲੈਂਸਾਂ ਨੂੰ ਵੀ ਫਾਇਰ ਵਿਭਾਗ ਵੱਲੋਂ ਤਾਇਨਾਤ ਕੀਤਾ ਗਿਆ ਹੈ।ਪਟਾਕਿਆਂ ਦੀ ਵਿਕਰੀ ਨੂੰ ਲੈ ਕੇ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਮਹਿੰਗਾਈ ਕਾਰਨ ਇਸ ਵਾਰ ਲੋਕ ਘੱਟ ਖਰੀਦ ਰਹੇ ਹਨ।
ਇਹ ਵੀ ਪੜ੍ਹੋ : ਸੋਮਾਲੀਆ ਦੇ ਹੋਟਲ 'ਚ ਅੱਤਵਾਦੀ ਹਮਲਾ, 9 ਲੋਕਾਂ ਦੀ ਮੌਤ, 47 ਜ਼ਖਮੀ, 4 ਅੱਤਵਾਦੀ ਢੇਰ , ਅੱਤਵਾਦੀ ਸੰਗਠਨ ਅਲ-ਸ਼ਬਾਬ ਨੇ ਲਈ ਜ਼ਿੰਮੇਵਾਰੀ
ਇਸ ਮੌਕੇ ਫਾਇਰ ਵਿਭਾਗ ਦੇ ਸਤਿੰਦਰਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਅਨੁਸਾਰ ਪਟਾਕਿਆਂ ਦੀ ਵਿਕਰੀ ਲਈ ਇਹ ਦੁਕਾਨਾਂ ਸ਼ਹਿਰ ਦੇ ਬਾਹਰ ਸਥਾਪਿਤ ਕੀਤੀਆਂ ਗਈਆਂ ਹਨ, ਜਿਨ੍ਹਾਂ ਲਈ ਬਕਾਇਦਾ ਲਾਇਸੈਂਸ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਦੀਵਾਲੀ ਮੌਕੇ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਉਨ੍ਹਾਂ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਲਈ ਬਰਨਾਲਾ ਸ਼ਹਿਰ ਦੇ ਨਾਲ-ਨਾਲ ਧਨੌਲਾ, ਭਦੌੜ, ਤਪਾ ਮੰਡੀ ਅਤੇ ਮਹਿਲ ਕਲਾਂ ਵਿੱਚ ਫਾਇਰ ਵਿਭਾਗ ਦੇ ਕਰਮਚਾਰੀ ਅਤੇ ਗੱਡੀਆਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ।