ਚੰਡੀਗੜ੍ਹ: ਪੰਜਾਬ ਸਰਕਾਰ ਨੇ ਅੱਜ ਆਪਣੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਬੋਨਸ ਦਾ ਐਲਾਨ ਕੀਤਾ ਹੈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਮਹਿੰਗਾਈ ਭੱਤੇ (ਡੀਏ) ਦੀ 3 ਫੀਸਦੀ ਕਿਸ਼ਤ ਜਾਰੀ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਸਰਕਾਰ ਨੇ ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਲਿਆ ਹੈ।


ਯਾਨੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ 'ਚ 3 ਫੀਸਦੀ ਦੇ ਵਾਧੇ ਦਾ ਐਲਾਨ ਕੀਤਾ ਹੈ, ਜਿਸ ਦੀ ਪਹਿਲੀ ਕਿਸ਼ਤ ਨਵੰਬਰ ਤੋਂ ਜਾਰੀ ਕਰਨ ਦਾ ਦਾਅਵਾ ਕੀਤਾ ਗਿਆ ਹੈ।


ਵਿੱਤ ਮੰਤਰੀ ਨੇ ਕਿਹਾ, "ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਸਰਕਾਰੀ ਖਜ਼ਾਨੇ 'ਤੇ ਸਾਲਾਨਾ 480 ਕਰੋੜ ਰੁਪਏ ਖਰਚ ਆਉਣਗੇ। ਉਨ੍ਹਾਂ ਦੱਸਿਆ ਕਿ ਇਹ ਫੈਸਲਾ 1 ਨਵੰਬਰ, 2019 ਤੋਂ ਲਾਗੂ ਰਹੇਗਾ।


ਉਨ੍ਹਾਂ ਕਿਹਾ ਕਿ ਇਹ ਫੈਸਲਾ ਸੂਬੇ ਦੀਆਂ ਵਿੱਤੀ ਰੁਕਾਵਟਾਂ ਦੇ ਬਾਵਜੂਦ ਲਿਆ ਗਿਆ ਹੈ। ਉਨ੍ਹਾਂ ਸਰਕਾਰ ਦੀ ਪੰਜਾਬ ਦੀ ਬਿਹਤਰੀ ਲਈ ਕੰਮ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਸਮੂਹ ਕਰਮਚਾਰੀਆਂ ਦੀ ਮਿਹਨਤ ਅਤੇ ਲਗਨ ਲਈ ਧੰਨਵਾਦ ਕੀਤਾ।