Diwali gift for Department of Social Security - -  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਲੜੀ ਦੇ ਤਹਿਤ  ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 22 ਸੀਨੀਅਰ ਸਹਾਇਕਾਂ ਨੂੰ ਪਦਉੱਨਤ ਕਰਕੇ ਸੁਪਰਡੰਟ ਗ੍ਰੇਡ-2 ਬਣਾ ਕੇ ਦੀਵਾਲੀ ਦਾ ਤੋਹਫਾ ਦਿੱਤਾ ਹੈ। 


ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੰਬੇ ਸਮੇਂ ਤੋਂ ਲਟਕਦੀ ਆ ਰਹੀਆਂ ਮੁਲਾਜਮਾਂ ਦੀਆਂ ਤਰੱਕੀਆਂ ਸਬੰਧੀ ਮੰਗਾਂ ਪੂਰੀਆਂ ਕਰ ਦਿੱਤੀਆਂ ਹਨ। 


ਇਸ ਮੌਕੇ ਪਦਉੱਨਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਕਿਹਾ ਕਿ ਉਹ ਆਪਣੀ ਡਿਊਟੀ ਇਮਾਨਦਾਰੀ, ਮਿਹਨਤ ਅਤੇ ਲਗਨ ਨਾਲ ਨਿਭਾਉਣ ਤਾਂ ਜੋ ਲੋਕਾਂ ਨੂੰ ਸਮੇ ਸਿਰ ਚੰਗੀਆਂ ਸੇਵਾਵਾਂ ਦਿੱਤੀਆਂ ਜਾ ਸਕਣ। 


ਉਨ੍ਹਾਂ ਕਿਹਾ ਕਿ ਵਿਭਾਗ ਦੇ 22 ਸੁਪਰਡੰਟ ਗ੍ਰੇਡ-2, ਜਿਨ੍ਹਾ ਵਿੱਚ ਸੱਤ ਅਨੁਸੂਚਿਤ ਜਾਤੀ ਨਾਲ ਸਬੰਧਤ,  ਇੱਕ ਪੱਛੜੀ ਸ੍ਰੇਣੀ ਅਤੇ ਦੋ ਦਿਵਿਆਂਗ ਵੀ ਸ਼ਾਮਿਲ ਹਨ, ਨੂੰ ਤਰੱਕੀ ਦਿੱਤੀ ਗਈ ਹੈ।


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel:
https://t.me/abpsanjhaofficial



ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ