Punjab News: ਆਸ਼ਾ ਵਰਕਰਾਂ ਨੂੰ ਦੀਵਾਲੀ ਦਾ ਤੋਹਫ਼ਾ, ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ; ਹੁਣ ਜਣੇਪਾ ਛੁੱਟੀ ਦਾ ਵੀ ਮਿਲੇਗਾ ਲਾਭ...
Punjab News: ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਅਤੇ ਸੰਸਥਾਵਾਂ ਦੇ 5 ਕਰਮਚਾਰੀ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਆਪਣੀਆਂ ਮੰਗਾਂ 'ਤੇ ਚਰਚਾ ਕਰਨ ਲਈ ਕਈ ਮੀਟਿੰਗਾਂ ਦੌਰਾਨ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

Punjab News: ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਅਤੇ ਸੰਸਥਾਵਾਂ ਦੇ 5 ਕਰਮਚਾਰੀ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਆਪਣੀਆਂ ਮੰਗਾਂ 'ਤੇ ਚਰਚਾ ਕਰਨ ਲਈ ਕਈ ਮੀਟਿੰਗਾਂ ਦੌਰਾਨ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਕਰਮਚਾਰੀ ਮੁੱਦਿਆਂ 'ਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਅੱਜ ਮੈਟਰਨਿਟੀ ਬੈਨੀਫਿਟਸ ਐਕਟ, 1961 ਦੇ ਅਨੁਸਾਰ ਆਸ਼ਾ ਅਤੇ ਆਸ਼ਾ ਫੈਸੀਲੀਟੇਟਰਾਂ ਨੂੰ ਮੈਟਰਨਿਟੀ ਲੀਵ ਲਾਭ ਦੇਣ ਲਈ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ।
ਜਣੇਪਾ ਛੁੱਟੀ ਦੌਰਾਨ ਮਿਲੇਗਾ ਮਾਸਿਕ ਭੱਤਾ
ਆਸ਼ਾ ਵਰਕਰਜ਼ ਅਤੇ ਫੈਸੀਲੀਟੇਟਰ ਯੂਨੀਅਨ ਨੂੰ ਵਧਾਈ ਦਿੰਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਨਵੇਂ ਨੋਟੀਫਿਕੇਸ਼ਨ ਦੇ ਤਹਿਤ, ਆਸ਼ਾ ਅਤੇ ਆਸ਼ਾ ਫੈਸੀਲੀਟੇਟਰ ਜਣੇਪਾ ਛੁੱਟੀ ਦੌਰਾਨ ਇੱਕ ਨਿਸ਼ਚਿਤ ਮਾਸਿਕ ਮਾਣਭੱਤਾ ਪ੍ਰਾਪਤ ਕਰਨ ਦੇ ਯੋਗ ਹੋਣਗੇ। ਇਸ ਤੋਂ ਇਲਾਵਾ, ਮੈਟਰਨਿਟੀ ਬੈਨੀਫਿਟਸ ਐਕਟ, 1961 ਵਿੱਚ ਭਵਿੱਖ ਵਿੱਚ ਹੋਣ ਵਾਲੀਆਂ ਸਾਰੀਆਂ ਸੋਧਾਂ ਵੀ ਉਨ੍ਹਾਂ 'ਤੇ ਲਾਗੂ ਹੋਣਗੀਆਂ। ਯੂਨੀਅਨ ਨੇ ਇਸ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਸਵੀਕਾਰ ਕਰਨ ਲਈ ਵਿੱਤ ਮੰਤਰੀ ਦਾ ਧੰਨਵਾਦ ਕੀਤਾ।
ਇਸ ਦੌਰਾਨ, ਵਿੱਤ ਮੰਤਰੀ ਨੇ ਪੰਜਾਬ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿੱਚ ਜੰਗਲਾਤ ਵਰਕਰਜ਼ ਯੂਨੀਅਨ, ਆਸ਼ਾ ਵਰਕਰਜ਼ ਅਤੇ ਫੈਸੀਲੀਟੇਟਰਜ਼ ਨਿਰੋਲ ਯੂਨੀਅਨ, ਆਦਰਸ਼ ਸਕੂਲ ਟੀਚਿੰਗ-ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ, ਈਟੀਟੀ-ਟੀਈਟੀ ਪਾਸ ਟੀਚਰਜ਼ ਐਸੋਸੀਏਸ਼ਨ (ਜੈ ਸਿੰਘ ਵਾਲਾ) ਅਤੇ ਬੇਰੁਜ਼ਗਾਰ ਪੀਐਸਟੀਈਟੀ ਪਾਸ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀਆਂ। ਉਨ੍ਹਾਂ ਨੇ ਨਿਯਮਾਂ ਅਨੁਸਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਜਲਦੀ ਹੱਲ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਨਾਲ ਵੀ ਵਿਚਾਰ-ਵਟਾਂਦਰਾ ਕੀਤਾ।
ਵਿਚਾਰ-ਵਟਾਂਦਰੇ ਦੌਰਾਨ ਵਿੱਤ ਮੰਤਰੀ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਯੂਨੀਅਨ ਆਗੂਆਂ ਵੱਲੋਂ ਉਠਾਈਆਂ ਗਈਆਂ ਮੰਗਾਂ 'ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਮੰਗਾਂ ਲਈ ਪ੍ਰਸਤਾਵ ਤਿਆਰ ਕਰਨ ਅਤੇ ਤੁਰੰਤ ਵਿਚਾਰ ਅਤੇ ਜ਼ਰੂਰੀ ਕਾਰਵਾਈ ਲਈ ਵਿੱਤ ਵਿਭਾਗ ਨੂੰ ਸੌਂਪਣ ਦੇ ਨਿਰਦੇਸ਼ ਵੀ ਦਿੱਤੇ। ਕਰਮਚਾਰੀਆਂ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਵਿੱਤ ਮੰਤਰੀ ਚੀਮਾ ਨੇ ਯੂਨੀਅਨਾਂ ਨੂੰ ਭਰੋਸਾ ਦਿੱਤਾ ਕਿ ਗੱਲਬਾਤ ਜਾਰੀ ਰਹੇਗੀ ਅਤੇ ਉਨ੍ਹਾਂ ਦੇ ਜਾਇਜ਼ ਮੁੱਦਿਆਂ ਦੇ ਹੱਲ ਨੂੰ ਤੇਜ਼ ਕਰਨ ਲਈ ਮੀਟਿੰਗਾਂ ਹੁੰਦੀਆਂ ਰਹਿਣਗੀਆਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















