Punjab News: ਮੁੱਖ ਮੰਤਰੀ  ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀ ਭਲਾਈ ਅਤੇ ਸਮਾਂਬੱਧ ਸਹੂਲਤਾਂ ਲਈ ਵਚਨਬੱਧ ਹੈ। ਇਸੇ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 31 ਜੂਨੀਅਰ ਸਹਾਇਕਾਂ ਨੂੰ ਤਰੱਕੀ ਦਾ ਤੋਹਫਾ ਦਿੰਦੇ ਹੋਏ ਸੀਨੀਅਰ ਸਹਾਇਕ ਬਣਾਇਆ ਗਿਆ ਹੈ।

 

ਇਹ ਪ੍ਰਗਟਾਵਾ ਕਰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਮੁਲਾਜਮਾਂ ਦੀ ਤਰੱਕੀਆਂ ਸਬੰਧੀ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਪੂਰੀਆਂ ਕਰ ਦਿੱਤੀਆਂ ਹਨ। 

 

ਇਸ ਮੌਕੇ ਪਦਉਨਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ।


ਡਾ. ਬਲਜੀਤ ਕੌਰ ਨੇ ਕਿਹਾ ਕਿ ਮੌਜੂਦਾ ਸਰਕਾਰ ਇਮਾਨਦਾਰੀ ਦੀ ਨੀਂਹ ‘ਤੇ ਬਣੀ ਹੈ, ਇਸ ਲਈ ਸਭ ਤੋਂ ਜਰੂਰੀ ਹੈ ਕਿ ਲੋਕਾਂ ਤੱਕ ਇਹ ਸੁਨੇਹਾ ਪਹੁੰਚੇ ਕਿ ਵਿਭਾਗ ਦੇ ਕਰਮਚਾਰੀ ਇਮਾਨਦਾਰੀ ਨਾਲ ਕੰਮ ਕਰਦੇ ਹੋਏ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਦੇ ਰਹੇ ਹਨ। ਜ਼ਿਕਰਯੋਗ ਹੈ ਕਿ ਵਿਭਾਗ ਦੇ ਪਦਉੱਨਤ 31 ਸੀਨੀਅਰ ਸਹਾਇਕਾਂ ਵਿੱਚ ਤਿੰਨ ਅਨੁਸੂਚਿਤ ਸ਼੍ਰੇਣੀ ਨਾਲ ਸਬੰਧਤ ਅਤੇ ਦੋ ਅੰਗਹੀਣ ਮੁਲਾਜਮ ਵੀ ਸਾਮਲ ਹਨ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: