ਪੜਚੋਲ ਕਰੋ

DM Randhawa Suicide Case : ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ CM ਭਗਵੰਤ ਮਾਨ ਦਾ ਬਿਆਨ ਆਇਆ ਸਾਹਮਣੇ, ਜਾਣੋ ਕੀ ਕਿਹਾ

DM Gagandeep Randhawa Suicide Case  : ਡਾ. ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਮਾਮਲੇ 'ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਹੁਣ ਉਨ੍ਹਾਂ ਦੇ ਪੀਏ ਨੂੰ ਵੀ ਪੁਲਿਸ ਵੱਲੋਂ ਕਾਬੂ ਕਰ ਲਿਆ ਗਿਆ

DM Gagandeep Randhawa Suicide Case  : ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਡਾ. ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਮਾਮਲੇ 'ਚ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਹੁਣ ਉਨ੍ਹਾਂ ਦੇ ਪੀਏ ਨੂੰ ਵੀ ਪੁਲਿਸ ਵੱਲੋਂ ਕਾਬੂ ਕਰ ਲਿਆ ਗਿਆ ਹੈ।

ਲਾਲਜੀਤ ਸਿੰਘ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਜਿਸ 'ਚ ਉਨ੍ਹਾਂ ਸਪਸ਼ਟ ਕੀਤਾ ਕਿ ਜੇਕਰ ਕੋਈ ਵੀ ਕਾਨੂੰਨ ਦੀ ਉਲੰਘਣਾ ਕਰੇਗਾ, ਉਸ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ। 

ਪੰਜਾਬ ਦੇ ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ ਹੈ ਕਿ ਮੇਰੇ ਲਈ ਸਾਰਾ ਪੰਜਾਬ ਹੀ ਇੱਕ ਪਰਿਵਾਰ ਹੈ..ਪੰਜਾਬ ਚ ਕੋਈ ਵੀ ਜੇਕਰ ਕਾਨੂੰਨ ਦੀ ਉਲੰਘਣਾ ਕਰੇਗਾ ਉਸ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ ਭਾਵੇਂ ਉਹ ਕਿਸੇ ਵੀ ਅਹੁਦੇ ਉੱਤੇ ਜਾਂ ਮੇਰਾ ਕੋਈ ਸਕਾ-ਸੰਬੰਧੀ ਜਾਂ ਰਸੂਖਦਾਰ ਹੋਵੇ..ਕਿਸੇ ਦੀ ਪੁਸ਼ਤ ਪਨਾਹੀ ਕਰਨੀ ਸਾਡੀ ਪਾਰਟੀ ਦਾ ਏਜੰਡਾ ਨਹੀਂ ਹੈ..ਕੈਸ਼ ਅਤੇ ਫਰਮਾਇਸ਼ ਦੀ ਸਖ਼ਤ ਮਨਾਹੀ ਹੈ..

ਓਧਰ ਲਾਲਜੀਤ ਸਿੰਘ ਭੁੱਲਰ ਨੇ ਸੋਸ਼ਲ ਮੀਡੀਆ (ਫੇਸਬੁੱਕ) 'ਤੇ ਪੋਸਟ ਕਰਕੇ ਦਾਅਵਾ ਕੀਤਾ ਕਿ ਉਸਨੇ ਆਤਮ ਸਮਰਪਣ ਕਰ ਦਿੱਤਾ ਹੈ। ਜਿਸ ਚ ਉਨ੍ਹਾਂ ਕਿਹਾ ਕਿ “ਮੈਂ ਹਰ ਵਾਰ ਆਪਣੇ ਹਰ ਕਦਮ ਦੀ ਸ਼ੁਰੂਆਤ ਪਰਮਾਤਮਾ ਨੂੰ ਹਾਜ਼ਰ-ਨਾਜ਼ਰ ਮੰਨ ਕੇ ਕੀਤੀ ਹੈ। ਮੇਰੇ ਲਈ ਮੇਰੇ ਲੋਕ ਹੀ ਮੇਰਾ ਰੱਬ ਹਨ, ਉਹਨਾਂ ਦੇ ਚਿਹਰਿਆਂ ਵਿੱਚ ਮੈਂ ਹਮੇਸ਼ਾ ਰੱਬ ਦੀ ਝਲਕ ਵੇਖੀ ਹੈ। ਮੇਰੀ ਜ਼ਿੰਦਗੀ ਦਾ ਹਰ ਫੈਸਲਾ ਉਹਨਾਂ ਦੀ ਭਲਾਈ ਅਤੇ ਸੱਚਾਈ ਦੇ ਰਾਹ ਤੇ ਚੱਲਣ ਲਈ ਹੀ ਰਿਹਾ ਹੈ ਪਰ ਅੱਜ ਜਿਹੜੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ, ਕਿ ਮੈਂ ਫਰਾਰ ਹੋ ਗਿਆ ਹਾਂ… ਇਹ ਸੱਚ ਨਹੀਂ ਹੈ। ਮੈਂ ਕਦੇ ਵੀ ਸੱਚ ਤੋਂ ਭੱਜਣ ਵਾਲਾ ਨਹੀਂ ਹਾਂ। ਮੈਨੂੰ ਦੇਸ਼ ਦੇ ਕਾਨੂੰਨ ‘ਤੇ ਪੂਰਾ ਭਰੋਸਾ ਹੈ, ਅਤੇ ਨਿਆਂ ਪ੍ਰਣਾਲੀ ‘ਤੇ ਵੀ ਅਟੱਲ ਵਿਸ਼ਵਾਸ ਹੈ। ਮੈਂ ਕਿਤੇ ਵੀ ਨਹੀਂ ਭੱਜਿਆ, ਮੈਂ ਆਪਣੇ ਪੰਜਾਬ ਵਿੱਚ ਹੀ ਹਾਂ। ਸੱਚਾਈ ਅਤੇ ਇਨਸਾਫ ‘ਤੇ ਯਕੀਨ ਰੱਖਦਿਆਂ, ਮੈਂ ਖੁਦ ਮੰਡੀ ਗੋਬਿੰਦਗੜ੍ਹ ਵਿਖੇ ਆਤਮ ਸਮਰਪਣ ਕਰ ਰਿਹਾ ਹਾਂ”

ਹੈਲਮੇਟ ਖਰੀਦਦੇ ਸਮੇਂ ਨਾ ਕਰੋ ਇਹ ਗਲਤੀ ,ਖ਼ਤਰੇ 'ਚ ਪੈ ਸਕਦੀ ਹੈ ਜਾਨ

ਖੁਦਕੁਸ਼ੀ ਮਾਮਲੇ ‘ਚ ਦਰਜ ਹੋਈ ਸੀ FIR

ਇਹ ਕਾਰਵਾਈ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ, ਅੰਮ੍ਰਿਤਸਰ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਦੇ ਮਾਮਲੇ ਵਿੱਚ ਦਰਜ ਕੀਤੀ ਗਈ ਐੱਫ.ਆਈ.ਆਰ. ਦੇ ਆਧਾਰ ‘ਤੇ ਕੀਤੀ ਗਈ ਹੈ। ਇਸ ਮਾਮਲੇ ਵਿੱਚ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਅਤੇ ਪੀਏ ਨੂੰ ਨਾਮਜ਼ਦ ਕੀਤਾ ਗਿਆ ਸੀ।

ਦੱਸ ਦੇਈਏ ਕਿ ਰੰਧਾਵਾ ਦਾ ਅਜੇ ਤੱਕ ਪੋਸਟਮਾਰਟਮ ਨਹੀਂ ਹੋਇਆ ਹੈ। ਉਸ ਦੀ ਲਾਸ਼ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਰੱਖਿਆ ਗਿਆ ਹੈ। ਡੀਸੀਪੀ ਨੇ ਬੰਦ ਦਰਵਾਜ਼ਿਆਂ ਪਿੱਛੇ ਪਰਿਵਾਰ ਨਾਲ ਗੱਲਬਾਤ ਕੀਤੀ। ਪਰਿਵਾਰ ਫਿਲਹਾਲ ਸੀਬੀਆਈ ਜਾਂਚ ਅਤੇ ਪੀਜੀਆਈ ਬੋਰਡ ਤੋਂ ਪੋਸਟਮਾਰਟਮ ਦੀ ਮੰਗ ਕਰ ਰਿਹਾ ਹੈ। ਡੀਸੀਪੀ ਪਰਿਵਾਰ ਤੋਂ ਗਗਨਦੀਪ ਦਾ ਮੋਬਾਈਲ ਵੀ ਲੈਣਾ ਚਾਹੁੰਦਾ ਸੀ। ਡੀਸੀਪੀ ਨੇ ਕਿਹਾ ਕਿ ਇਸ ਵਿੱਚ ਕੁਝ ਸਬੂਤ ਹੋ ਸਕਦੇ ਹਨ ਪਰ ਪਰਿਵਾਰ ਨੇ ਦੇਣ ਤੋਂ ਇਨਕਾਰ ਕਰ ਦਿੱਤਾ।

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget