Punjab News: ਸੀਨੀਅਰ ਐਡਵੋਕੇਟ ਮਨਿੰਦਰਜੀਤ ਸਿੰਘ ਬੇਦੀ ਨੇ 30 ਮਾਰਚ ਨੂੰ ਪੰਜਾਬ ਦੇ ਐਡਵੋਕੇਟ ਜਨਰਲ ਵਜੋਂ ਅਹੁਦਾ ਸੰਭਾਲ ਲਿਆ। ਇਸ ਤੋਂ ਪਹਿਲਾਂ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਗੈਰੀ ਨੇ ਮੁੱਖ ਮੰਤਰੀ ਨੂੰ ਅਸਤੀਫ਼ਾ ਸੌਂਪ ਦਿੱਤਾ ਸੀ ਪਰ ਹੁਣ ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਵੱਡਾ ਖ਼ੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਕਿ, ਕੀ ਪੰਜਾਬ ਦੇ ਵਕੀਲਾਂ ਨੂੰ ਇਹ ਕਾਬਿਲ ਨਹੀਂ ਸਮਝਦੇ ?
ਬਿਕਰਮ ਸਿੰਘ ਮਜੀਠੀਆ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਦਿੱਲੀ ਦਾ ਪੰਜਾਬ ਨੂੰ ਲੁੱਟਣ ਦਾ ਨਿਜ਼ਾਮ ਬਣ ਗਿਆ ਹੈ। ਹੁਣ ਦਿੱਲੀ ਚੋਣਾਂ ਹਾਰਨ ਤੋਂ ਬਾਅਦ ਬੇਰੁਜ਼ਗਾਰ ਹੋਏ 50 ਕਾਨੂੰਨੀ ਮਾਹਿਰਾਂ ਨੂੰ ਪੰਜਾਬ AG ਦਫ਼ਤਰ ਵਿੱਚ ADJUST ਕੀਤਾ ਜਾ ਰਿਹਾ ਹੈ। ਕੀ ਪੰਜਾਬ ਦੇ ਵਕੀਲਾਂ ਨੂੰ ਇਹ ਕਾਬਿਲ ਨਹੀਂ ਸਮਝਦੇ ?
ਮਜੀਠੀਆ ਨੇ ਸਵਾਲ ਪੁੱਛਿਆ, ਕੀ ਗ਼ੈਰ-ਪੰਜਾਬੀ ਵਕੀਲ ਪੰਜਾਬ ਦੇ ਪਾਣੀਆਂ ਦੇ ਮੁੱਦੇ, ਪੰਜਾਬ ਦਾ ਚੰਡੀਗੜ੍ਹ 'ਤੇ ਹੱਕ, ਪੰਜਾਬ ਦੀ ਭਾਖੜਾ ਮੈਨੇਜਮੈਂਟ ਬੋਰਡ ਵਿੱਚ ਸੀਟ ਅਤੇ ਹੋਰ ਪੰਜਾਬ ਦੇ ਮੁੱਦਿਆਂ ਬਾਰੇ ਪੰਜਾਬ ਦੇ ਹੱਕਾਂ ਲਈ ਕਾਨੂੰਨੀ ਲੜਾਈ ਸਹੀ ਤਰੀਕੇ ਲੜ ਸਕਣਗੇ ?
ਮਜੀਠੀਆ ਨੇ ਕਿਹਾ ਕਿ ਭਗਵੰਤ ਮਾਨ ਇੱਕ DUMMY CM ਹੈ। ਭਗਵੰਤ ਮਾਨ ਨੇ ਦਿੱਲੀ ਦੇ ਲੀਡਰਾਂ ਨਾਲ ਸਮਝੌਤਾ ਕੀਤਾ ਹੈ ਕਿ ਮੈਨੂੰ CM ਰਹਿਣ ਦਿਓ ਬਾਕੀ ਤੁਸੀਂ ਜੋ ਮਰਜ਼ੀ ਕਰੋ। ਭਗਵੰਤ ਮਾਨ ਜੀ ਪੰਜਾਬ ਦੇ ਖਜ਼ਾਨੇ ਦੀ ਲੁੱਟ ਹੋ ਰਹੀ ਅੰਨੇਵਾਹ ਲੁੱਟ ਲਈ ਪੰਜਾਬੀ ਤੁਹਾਨੂੰ ਕਦੇ ਮੁਆਫ਼ ਨਹੀਂ ਕਰਨਗੇ।
ਕੌਣ ਨੇ ਪੰਜਾਬ ਦੇ ਨਵੇਂ AG ਮਨਿੰਦਰਜੀਤ ਸਿੰਘ ਬੇਦੀ
ਨਵੇਂ ਏਜੀ ਬੇਦੀ ਰਾਮਪੁਰਾ ਫੂਲ ਦੇ ਮਰਹੂਮ ਐਡਵੋਕੇਟ ਇੰਦਰਜੀਤ ਸਿੰਘ ਬੇਦੀ ਦੇ ਪੁੱਤਰ ਹਨ ਅਤੇ ਉਨ੍ਹਾਂ ਦੇ ਦਾਦਾ ਵੀ ਮੰਨੇ-ਪ੍ਰਮੰਨੇ ਵਕੀਲ ਰਹੇ ਹਨ। ਉਨ੍ਹਾਂ 2004-05 ’ਚ ਵਕਾਲਤ ਰਾਮਪੁਰਾ ਫੂਲ ਤੋਂ ਸ਼ੁਰੂ ਕੀਤੀ ਅਤੇ ਉਹ 2015-16 ਤੋਂ ਹਾਈ ਕੋਰਟ ’ਚ ਪ੍ਰੈਕਟਿਸ ਕਰ ਰਹੇ ਹਨ। ਉਹ ਪਰਿਵਾਰ ਸਮੇਤ ਕੈਨੇਡਾ (ਪੀਆਰ) ਚਲੇ ਗਏ ਸਨ। ਉਨ੍ਹਾਂ ਸਾਲ ਮਗਰੋਂ ਵਤਨ ਵਾਪਸੀ ਕੀਤੀ ਹੈ ਅਤੇ ਉਹ ਆਮ ਆਦਮੀ ਪਾਰਟੀ ਨਾਲ ਜੁੜ ਗਏ। ਉਹ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਨੇੜਲਿਆਂ ’ਚੋਂ ਮੰਨੇ ਜਾਂਦੇ ਹਨ।
ਲਾਅ ਅਫ਼ਸਰਾਂ ਦੀ ਮਿਆਦ ਵਧਾਈ ਗਈ
ਪੰਜਾਬ ਸਰਕਾਰ ਨੇ 30 ਮਾਰਚ ਨੂੰ ਐਡਵੋਕੇਟ ਅਨੂ ਚਤਰਥ ਨੂੰ ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ ਵਜੋਂ ਨਿਯੁਕਤ ਕਰ ਦਿੱਤਾ ਹੈ। ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ ਜਗਦੇਵ ਸਿੰਘ ਭੰਦੋਹਲ ਦੇ ਕਾਰਜਕਾਲ ਵਿੱਚ ਪਹਿਲਾਂ ਹੀ ਮਹੀਨੇ ਦਾ ਵਾਧਾ ਕੀਤਾ ਜਾ ਚੁੱਕਾ ਹੈ। ਏਜੀ ਦਫ਼ਤਰ ਵਿੱਚ ਹੁਣ ਦੋ ਸੀਨੀਅਰ ਐਡੀਸ਼ਨਲ ਏਜੀ ਹੋਣਗੇ। ਸੂਬਾ ਸਰਕਾਰ ਨੇ 215 ਲਾਅ ਅਫ਼ਸਰਾਂ ਦੀ ਮਿਆਦ ਵੀ 30 ਅਪ੍ਰੈਲਤੱਕ ਵਧਾ ਦਿੱਤੀ ਹੈ।