ਪੜਚੋਲ ਕਰੋ
Advertisement
ਜਾਣੋ ਕੇਂਦਰੀ ਖੇਤੀ ਕਾਨੂੰਨਾਂ ਵਿਰੁੱਧ ਕੈਪਟਨ ਸਰਕਾਰ ਵੱਲੋਂ ਲਿਆਂਦੇ ਬਿੱਲਾਂ ਦੀ ਅਸਲੀਅਤ
ਚਰਚਾ ਹੈ ਕਿ ਇਹ ਬਿੱਲ ਕੈਪਟਨ ਸਰਕਾਰ ਕਾਂਗਰਸ ਹਾਈਕਮਾਨ ਦੇ ਇਸ਼ਾਰੇ ਉੱਪਰ ਹੀ ਲੈ ਕੇ ਆਈ ਹੈ ਕਿਉਂਕਿ ਇਸ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਆਪਣੀ ਪਾਰਟੀ ਦੀ ਹਕੂਮਤ ਵਾਲੀਆਂ ਰਾਜ ਸਰਕਾਰਾਂ ਨੂੰ ਆਖਿਆ ਸੀ ਕਿ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਨੂੰ ਪ੍ਰਭਾਵਹੀਣ ਕਰਨ ਵਾਲੇ ਕਾਨੂੰਨ ਲਿਆਉਣ ਦੀ ਸੰਭਾਵਨਾ ਉੱਤੇ ਵਿਚਾਰ ਕਰਨ।
ਚੰਡੀਗੜ੍ਹ: 20 ਅਕਤੂਬਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਤਿੰਨ ਨਵੇਂ ਖੇਤੀ ਬਿੱਲ ਪਾਸ ਕੀਤੇ ਗਏ ਹਨ। ਇਹ ਖੇਤੀ ਬਿੱਲ ਪਿੱਛੇ ਜਿਹੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਪ੍ਰਭਾਵਹੀਣ ਕਰਨ ਲਈ ਲਿਆਂਦੇ ਗਏ ਹਨ। ਬੇਸ਼ੱਕ ਕੈਪਟਨ ਨੇ ਵੱਡਾ ਕਦਮ ਚੁੱਕਿਆ ਹੈ ਪਰ ਇਨ੍ਹਾਂ ਬਿੱਲਾਂ ਨੂੰ ਕਾਨੂੰਨ ਬਣਾਉਣ ਲਈ ਰਾਜ ਦੇ ਰਾਜਪਾਲ ਤੋਂ ਇਲਾਵਾ ਦੇਸ਼ ਦੇ ਰਾਸ਼ਟਰਪਤੀ ਦੀ ਸਹਿਮਤੀ ਵੀ ਲੈਣੀ ਹੋਵੇਗੀ। ਇਸ ਲਈ ਕੈਪਟਨ ਸਰਕਾਰ ਉੱਪਰ ਵਿਰੋਧੀ ਸਵਾਲ ਵੀ ਚੁੱਕਣ ਲੱਗੇ ਹਨ।
ਹਾਈ ਕਮਾਨ ਦੇ ਇਸ਼ਾਰੇ 'ਤੇ ਕੈਪਟਨ ਦਾ ਐਕਸ਼ਨ:
ਇਹ ਵੀ ਚਰਚਾ ਹੈ ਕਿ ਇਹ ਬਿੱਲ ਕੈਪਟਨ ਸਰਕਾਰ ਕਾਂਗਰਸ ਹਾਈਕਮਾਨ ਦੇ ਇਸ਼ਾਰੇ ਉੱਪਰ ਹੀ ਲੈ ਕੇ ਆਈ ਹੈ ਕਿਉਂਕਿ ਇਸ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਆਪਣੀ ਪਾਰਟੀ ਦੀ ਹਕੂਮਤ ਵਾਲੀਆਂ ਰਾਜ ਸਰਕਾਰਾਂ ਨੂੰ ਆਖਿਆ ਸੀ ਕਿ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਨੂੰ ਪ੍ਰਭਾਵਹੀਣ ਕਰਨ ਵਾਲੇ ਕਾਨੂੰਨ ਲਿਆਉਣ ਦੀ ਸੰਭਾਵਨਾ ਉੱਤੇ ਵਿਚਾਰ ਕਰਨ। ਉਨ੍ਹਾਂ ਇਸ ਲਈ ਧਾਰਾ 254 (2) ਦੀ ਵਰਤੋਂ ਕਰਨ ਦੀ ਗੱਲ ਵੀ ਆਖੀ ਸੀ। ਇਹ ਧਾਰਾ ਸਮਵਰਤੀ ਸੂਚੀ ਵਿੱਚ ਸ਼ਾਮਲ ਵਿਸ਼ਿਆਂ ਨਾਲ ਜੁੜੀ ਹੋਈ ਹੈ। ਭਾਰਤੀ ਸੰਵਿਧਾਨ ਵਿੱਚ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਕੇਂਦਰ ਸਰਕਾਰ ਤੇ ਰਾਜਾਂ ਨੂੰ ਕਿਹੜੇ-ਕਿਹੜੇ ਵਿਸ਼ਿਆਂ ਉੱਤੇ ਕਾਨੂੰਨ ਬਣਾਉਣ ਦਾ ਅਧਿਕਾਰ ਹੈ।
ਸੰਵਿਧਾਨ ਮੁਤਾਬਕ ਕੈਪਟਨ ਦੇ ਬਿੱਲਾਂ ਦੀ ਅਹਿਮੀਅਤ:
ਸੰਵਿਧਾਨ ਵਿੱਚ ਇਸ ਲਈ ਤਿੰਨ ਸੂਚੀਆਂ ਹਨ। ਵਿਸ਼ਿਆਂ ਦੀ ਇੱਕ ਕੇਂਦਰੀ ਸੂਚੀ ਹੈ, ਜਿਨ੍ਹਾਂ ਬਾਰੇ ਸਿਰਫ਼ ਕੇਂਦਰ ਸਰਕਾਰ ਹੀ ਕਾਨੂੰਨ ਬਣਾ ਸਕਦੀ ਹੈ। ਦੂਜੀ ਸੂਚੀ ਰਾਜਾਂ ਦੀ ਹੈ, ਜਿਨ੍ਹਾਂ ਬਾਰੇ ਕਾਨੂੰਨ ਰਾਜ ਸਰਕਾਰਾਂ ਬਣਾ ਸਕਦੀਆਂ ਹਨ। ਇਨ੍ਹਾਂ ਤੋਂ ਇਲਾਵਾ ਇੱਕ ਸਮਵਰਤੀ ਸੂਚੀ ਹੁੰਦੀ ਹੈ, ਜਿਨ੍ਹਾਂ ਬਾਰੇ ਕੇਂਦਰ ਤੇ ਰਾਜ ਸਰਕਾਰਾਂ ਦੋਵੇਂ ਹੀ ਕਾਨੂੰਨ ਬਣਾ ਸਕਦੀਆਂ ਹਨ। ਸੰਵਿਧਾਨ ਦੀ ਧਾਰਾ 254 (2) ਮੁਤਾਬਕ ਰਾਜ ਵਿਧਾਨ ਸਭਾ ’ਚ ਬਣਾਏ ਕਾਨੂੰਨ ਨੂੰ ਜੇ ਰਾਸ਼ਟਰਪਤੀ ਆਪਣੀ ਸਹਿਮਤੀ ਦੇ ਦੇਵੇ, ਤਾਂ ਉਸ ਰਾਜ ਵਿੱਚ ਕੇਂਦਰੀ ਕਾਨੂੰਨ ਪ੍ਰਭਾਵਹੀਣ ਹੋ ਜਾਵੇਗਾ ਤੇ ਰਾਜ ਦਾ ਕਾਨੂੰਨ ਲਾਗੂ ਹੋ ਜਾਵੇਗਾ ਪਰ ਜੇ ਰਾਸ਼ਟਰਪਤੀ ਆਪਣੀ ਪ੍ਰਵਾਨਗੀ ਨਾ ਦੇਣ, ਤਾਂ ਉਹ ਕਾਨੂੰਨ ਲਾਗੂ ਨਹੀਂ ਹੋਵੇਗਾ।
ਉਂਝ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ’ਚ ਇਹ ਆਖਿਆ ਹੈ ਕਿ ਖੇਤੀ ਤਾਂ ਸੂਬੇ ਦਾ ਵਿਸ਼ਾ ਹੁੰਦਾ ਹੈ ਪਰ ਕੇਂਦਰ ਸਰਕਾਰ ਨੇ ਉਸ ਨੂੰ ਅੱਖੋਂ–ਪਰੋਖੇ ਕੀਤਾ ਹੈ। ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਕੇਂਦਰ ਸਰਕਾਰ ਦੇ ਕਾਨੂੰਨ ਵਿੱਚ ਮੌਜੂਦ ਵਿਵਸਥਾਵਾਂ ਨੂੰ ‘ਪੰਜਾਬ ਖੇਤੀ ਉਪਜ ਬਾਜ਼ਾਰ ਕਾਨੂੰਨ, 1961’ ਤਹਿਤ ਕਿਸਾਨਾਂ ਤੇ ਖੇਤ-ਮਜ਼ਦੂਰਾਂ ਲਈ ਉਨ੍ਹਾਂ ਦੀ ਉਪਜੀਵਕਾ ਨੂੰ ਬਚਾਉਣ ਲਈ ਬਦਲ ਦਿੱਤਾ ਗਿਆ ਹੈ।
ਪੰਜਾਬ ਵਿਧਾਨ ਸਭਾ ਵਿੱਚ ਜਿਹੜੇ ਤਿੰਨ ਨਵੇਂ ਬਿੱਲ ਪਾਸ ਕੀਤੇ ਗਏ ਹਨ, ਉਹ ਹਨ-
- ਖੇਤੀ ਉਤਪਾਦਨ, ਵਪਾਰ ਤੇ ਵਣਜ (ਵਾਧਾ ਤੇ ਸੁਵਿਧਾ) ਵਿਸ਼ੇਸ਼ ਵਿਵਸਥਾ ਤੇ ਪੰਜਾਬ ਸੋਧ ਬਿੱਲ 2020
- ਜ਼ਰੂਰੀ ਵਸਤਾਂ (ਵਿਸ਼ੇਸ਼ ਵਿਵਸਥਾ ਤੇ ਪੰਜਾਬ ਸੋਧ) ਬਿੱਲ 2020
- ਕਿਸਾਨ (ਸਸ਼ਕਤੀਕਰਣ ਤੇ ਸੁਰੱਖਿਆ) ਸਮਝੌਤਾ ਕੀਮਤ ਭਰੋਸਾ ਤੇ ਖੇਤੀ ਸੇਵਾ (ਵਿਸ਼ੇਸ਼ ਵਿਵਸਥਾ ਤੇ ਪੰਜਾਬ ਸੋਧ) ਬਿੱਲ 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲਾਈਫਸਟਾਈਲ
ਵਿਸ਼ਵ
ਪੰਜਾਬ
ਪੰਜਾਬ
Advertisement