ਚੰਡੀਗੜ੍ਹ: ਕੀ ਬੀਜੇਪੀ ਵਾਕਿਆ ਹੀ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੂੰ ਖਰੀਦਣ ਦੀ ਕੋਸ਼ਿਸ਼ ਕਰ ਰਹੀ ਹੈ। ਭਗਵੰਤ ਮਾਨ ਵੱਲੋਂ ਬੀਜੇਪੀ ਉੱਪਰ ਖਰੀਦੋ-ਫਰੋਖਤ ਦੀ ਕੋਸ਼ਿਸ਼ ਦੇ ਇਲਜ਼ਾਮਾਂ ਮਗਰੋਂ ਇਸ ਸਵਾਲ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਸੋਸ਼ਲ ਮੀਡੀਆ ਉੱਪਰ ਇੱਕ ਪਾਸੇ ਬੀਜੇਪੀ ਦੀ ਅਲੋਚਨਾ ਹੋ ਰਹੀ ਹੈ ਤੇ ਦੂਜੇ ਪਾਸੇ ਸਵਾਲ ਉੱਠ ਰਿਹਾ ਹੈ ਕਿ ਭਗਵੰਤ ਮਾਨ ਨੇ ਮੁੱਖ ਮੰਤਰੀ ਦੇ ਚਿਹਰਾ ਬਣਨ ਲਈ ਇਹ ਚਾਲ ਖੇਡੀ ਹੈ।

ਦਰਅਸਲ ਭਗਵੰਤ ਮਾਨ ਦੇ ਦਾਅਵੇ ਨੂੰ ਰੱਦ ਕਰਦਿਆਂ ਪੰਜਾਬ ਬੀਜੇਪੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਭਗਵੰਤ ਮਾਨ ਪਾਰਟੀ ’ਚ ਆਪਣੀ ਵੁੱਕਤ ਵਧਾਉਣ ਲਈ ਬੀਜੇਪੀ ’ਤੇ ਅਜਿਹੇ ਦੋਸ਼ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਬੀਜੇਪੀ ਵੱਲੋਂ ਲਾਲਚ ਦੇਣ ਦੇ ਨਾਂ ’ਤੇ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਲਈ ਅਰਵਿੰਦ ਕੇਜਰੀਵਾਲ ’ਤੇ ਦਬਾਅ ਬਣਾਇਆ ਜਾ ਰਿਹਾ ਹੈ।

ਦੱਸ ਦਈਏ ਕਿ ਭਗਵੰਤ ਮਾਨ ਨੇ ਇਹ ਦਾਅਵਾ ਉਸ ਵੇਲੇ ਕੀਤਾ ਹੈ ਜਦੋਂ ਅਕਾਲੀ ਲੀਡਰ ਮਨਜਿੰਦਰ ਸਿਰਸਾ ਦੇ ਬੀਜੇਪੀ ਵਿੱਚ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਕਮੇਟੀ ਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਇਲਜ਼ਾਮ ਲਾਇਆ ਹੈ ਕਿ ਸਿਰਸਾ ਨੂੰ ਡਰਾ-ਧਮਕਾ ਕੇ ਸ਼ਾਮਲ ਕੀਤਾ ਹੈ। ਇਸੇ ਦੌਰਾਨ ਹੀ ਭਗਵੰਤ ਮਾਨ ਨੇ ਐਤਵਾਰ ਨੂੰ ਕਿਹਾ ਹੈ ਕਿ ਬੀਜੇਪੀ ਦੇ ਇੱਕ ਸੀਨੀਅਰ ਲੀਡਰ ਨੇ ਉਨ੍ਹਾਂ ਨੂੰ ਫੋਨ ਕਰਕੇ ਪੈਸਿਆਂ ਤੇ ਕੈਬਨਿਟ ਰੈਂਕ ਦਾ ਲਾਲਚ ਦੇਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਅਜਿਹੀ ਕਿਸੇ ਵੀ ਪੇਸ਼ਕਸ਼ ਤੋਂ ਨਾਂਹ ਕਰ ਦਿੱਤੀ ਹੈ।

ਹੁਣ ਇਹ ਮਸਲਾ ਸੋਸ਼ਲ ਮੀਡੀਆ ਉੱਪਰ ਚਰਚਾ ਦਾ ਵਿਸ਼ਾ ਬਣ ਗਿਆ ਹੈ। ਇੱਥੋਂ ਤੱਕ ਕਿ ਵਿਰੋਧੀ ਪਾਰਟੀਆਂ ਦੇ ਲੀਡਰ ਵੀ ਕਹਿ ਰਹੇ ਹਨ ਕਿ ਭਗਵੰਤ ਮਾਨ ਨੇ ਪਾਰਟੀ ਹਾਈਕਮਾਨ ਉੱਪਰ ਦਬਾਅ ਬਣਾਉਣ ਲਈ ਸਟੰਟ ਖੇਡਿਆ ਹੈ। ਬੇਸ਼ੱਕ ਸੱਚਾਈ ਕੁਝ ਵੀ ਹੋਵੇ, ਭਗਵੰਤ ਮਾਨ ਦੇ ਦਾਅਵੇ ਨਾ ਪੰਜਾਬ ਦੀ ਸਿਆਸਤ ਵਿੱਚ ਉਭਾਲ ਲੈ ਆਂਦਾ ਹੈ।


ਇਹ ਵੀ ਪੜ੍ਹੋਕੈਪਟਨ ਅਮਰਿੰਦਰ ਦੀ ਨਵੀਂ ਸਿਆਸੀ ਪਾਰੀ, ਚੰਡੀਗੜ੍ਹ 'ਚ ਖੋਲ੍ਹਿਆ ਮੁੱਖ ਦਫਤਰ










ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


 


https://apps.apple.com/in/app/811114904