Punjab News: ਗੁਰਦਾਸਪੁਰ 'ਚ ਸਕੂਲ ਵੈਨ ਦੇ ਹੇਠਾਂ ਆਉਣ ਨਾਲ ਇੱਕ ਕੁੱਤੇ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਕੁੱਤੇ ਦੇ ਮਾਲਕ ਨੇ ਬਿਨ੍ਹਾਂ ਸੋਚੇ ਆਪਣੇ ਸਾਥੀਆਂ ਨਾਲ ਮਿਲ ਕੇ ਬੱਚਿਆਂ ਨਾਲ ਭਰੀ ਸਕੂਲ ਵੈਨ 'ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਬਚਾਅ ਵਿੱਚ ਵੈਨ ਦੇ ਡਰਾਈਵਰ ਨੇ ਹਮਲਾਵਰਾਂ ਦੀ ਵੀਡੀਓ ਬਣਾ ਲਈ। ਇਸ ਵੀਡੀਓ 'ਚ ਬੱਚੇ ਰੋਂਦੇ ਨਜ਼ਰ ਆ ਰਹੇ ਹਨ।

ਮਾਮਲਾ ਗੁਰਦਾਸਪੁਰ ਅਧੀਨ ਪੈਂਦੇ ਪਿੰਡ ਹਰਚੋਵਾਲ ਦਾ ਹੈ। ਡਰਾਈਵਰ ਅਨੁਸਾਰ ਉਹ ਪਿੰਡ ਦੀ ਤੰਗ ਸੜਕ 'ਤੇ ਹੌਲੀ-ਹੌਲੀ ਗੱਡੀ ਚਲਾ ਰਿਹਾ ਸੀ। ਇਸ ਦੌਰਾਨ ਦੋ ਕੁੱਤੇ ਲੜਦੇ ਹੋਏ ਬੱਸ ਦੇ ਅੱਗੇ ਆ ਗਏ। ਉਸ ਨੇ ਬ੍ਰੇਕ ਲਾ ਕੇ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਇੱਕ ਕੁੱਤਾ ਵੈਨ ਦੇ ਹੇਠਾਂ ਆ ਗਿਆ ਤੇ ਉਸ ਦੀ ਮੌਤ ਹੋ ਗਈ। ਮਿੰਟਾਂ ਵਿੱਚ ਹੀ ਕੁਝ ਨੌਜਵਾਨ ਤਲਵਾਰਾਂ ਲੈ ਕੇ ਆਏ ਤੇ ਵੈਨ ’ਤੇ ਤਲਵਾਰਾਂ ਨਾਲ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਇਹ ਮੰਜਰ ਦੇਖ ਕੇ ਬੱਚੇ ਉੱਚੀ-ਉੱਚੀ ਰੋਣ ਲੱਗੇ।

 ਇਹ ਵੀ ਪੜ੍ਹੋ : ਲੁਧਿਆਣਾ ਦੇ ਕੋਰਟ ਕੰਪਲੈਕਸ ਦੇ ਬਾਹਰ ਚੱਲੀ ਗੋਲੀ, ਗੈਂਗਵਾਰ ਦਾ ਸ਼ੱਕ







ਇਸ ਦੌਰਾਨ ਬੱਚਿਆਂ ਦੇ ਰੁਕਣ ਦੀ ਆਵਾਜ਼ ਸੁਣ ਕੇ ਪਿੰਡ ਦੇ ਲੋਕ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਨੇ ਕੁੱਤੇ ਦੇ ਮਾਲਕ ਨੂੰ ਇਕ ਪਾਸੇ ਲਿਜਾ ਕੇ ਸਮਝਾਉਣ ਦੀ ਕੋਸ਼ਿਸ਼ ਕੀਤੀ ਤਾਂ ਜਾ ਕੇ ਕੁੱਤੇ ਦੇ ਮਾਲਕ ਨੂੰ ਗੱਲ ਸਮਝ ਲੱਗੀ। ਲੰਬੇ ਹਾਈ ਵੋਲਟੇਜ ਡਰਾਮੇ ਤੋਂ ਬਾਅਦ ਮਾਮਲਾ ਸ਼ਾਂਤ ਹੋਇਆ।


 ਇਹ ਵੀ ਪੜ੍ਹੋ : ਪੰਜਾਬ ਪੁਲਿਸ ‘ਚ ਸਬ-ਇੰਸਪੈਕਟਰ ਅਤੇ ਕਾਂਸਟੇਬਲ ਦੀਆਂ 1746 ਅਸਾਮੀਆਂ ਲਈ ਭਰਤੀ, ਇੰਝ ਕਰੋ ਅਪਲਾਈ

ਵੈਨ ਡਰਾਈਵਰ ਦਾ ਕਹਿਣਾ ਹੈ ਕਿ ਜਦੋਂ ਕੁੱਤੇ ਦੇ ਮਾਲਕ ਨੇ ਬੱਸ 'ਤੇ ਹਮਲਾ ਕੀਤਾ ਤਾਂ ਉਸ ਨੂੰ ਅਜਿਹਾ ਕਰਨ ਤੋਂ ਰੋਕਿਆ ਗਿਆ ਪਰ ਗੁੱਸੇ 'ਚ ਆਏ ਹਮਲਾਵਰ ਕਹਿ ਰਹੇ ਸਨ ਕਿ ਉਨ੍ਹਾਂ ਦਾ 50 ਹਜ਼ਾਰ ਦਾ ਕੁੱਤਾ ਮਰ ਚੁੱਕਾ ਹੈ। ਬੱਚਿਆਂ ਨੂੰ ਕੁਝ ਹੋ ਜਾਵੇ ਤਾਂ ਕੋਈ ਫਰਕ ਨਹੀਂ ਪੈਂਦਾ। ਫਿਲਹਾਲ ਮਾਮਲਾ ਪੁਲਸ ਦੇ ਧਿਆਨ 'ਚ ਆ ਗਿਆ ਹੈ ਅਤੇ ਦੋਵਾਂ ਧਿਰਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।


 


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।