Sangrur News: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਆਪਣੀ ਮਾਂ ਬੋਲੀ ਪੰਜਾਬੀ ਨੂੰ ਪੜ੍ਹਨ, ਬੋਲਣ ਤੇ ਲਿਖਣ ਵਿੱਚ ਬਿਲਕੁਲ ਵੀ ਝਿਜਕ ਜਾਂ ਸ਼ਰਮ ਨਹੀਂ ਕਰਨੀ ਚਾਹੀਦੀ ਸਗੋਂ ਸਾਨੂੰ ਪੰਜਾਬੀ ਹੋਣ ’ਤੇ ਫਖ਼ਰ ਕਰਨਾ ਚਾਹੀਦਾ ਹੈ ਤੇ ਇਸ ਦੇ ਪਾਸਾਰ ਤੇ ਪ੍ਰਚਾਰ ਲਈ ਨਿੱਗਰ ਯੋਗਦਾਨ ਪਾਉਂਦਿਆਂ ਪੰਜਾਬੀ ਭਾਸ਼ਾ ਦੇ ਹੱਕ ਵਿੱਚ ਲੋਕ ਲਹਿਰ ਵਿਕਸਤ ਕਰਦੇ ਹੋਏ ਹਰ ਘਰ ਤੱਕ ਇਹ ਨਾਅਰਾ ਪਹੁੰਚਾਉਣਾ ਚਾਹੀਦਾ ਹੈ।
ਉਹ ਸਰਕਾਰੀ ਹਾਈ ਸਕੂਲ ਮੰਗਵਾਲ ਵਿੱਚ ਮਾਂ ਬੋਲੀ ਪੰਜਾਬੀ ਦੀ ਲਹਿਰ ਘਰ-ਘਰ ਪਹੁੰਚਾਉਣ ਲਈ ਆਰੰਭੀ ਵਿਸ਼ੇਸ਼ ਮੁਹਿੰਮ ਮੌਕੇ ਬਤੌਰ ਮੁੱਖ ਮਹਿਮਾਨ ਵਜੋਂ ਬੋਲ ਰਹੇ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮਾਂ ਬੋਲੀ ਦੇ ਪਸਾਰ ਨੂੰ ਯਕੀਨੀ ਬਣਾਉਣ ਲਈ ਨਿਰੰਤਰ ਠੋਸ ਕਦਮ ਉਠਾਏ ਜਾ ਰਹੇ ਹਨ ਜਿਸ ਵਿੱਚ ਵਿਦਿਆਰਥੀ ਵਰਗ ਦੇ ਨਾਲ-ਨਾਲ ਸਾਰੇ ਨਾਗਰਿਕਾਂ ਨੂੰ ਵਧ-ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ।
ਉਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਘਰਾਂ ਵਿੱਚ ਬੱਚਿਆਂ ਨੂੰ ਅਜਿਹਾ ਉਸਾਰੂ ਮਾਹੌਲ ਮੁਹੱਈਆ ਕਰਵਾਇਆ ਜਾਵੇ ਕਿ ਉਹ ਹੋਰਨਾਂ ਭਾਸ਼ਾਵਾਂ ਦਾ ਗਿਆਨ ਹਾਸਲ ਕਰਨ ਦੇ ਨਾਲ-ਨਾਲ ਆਪਣੀ ਮਾਂ ਬੋਲੀ ਪੰਜਾਬੀ ਦਾ ਸਤਿਕਾਰ ਕਰਨਾ ਨਾ ਭੁੱਲਣ ਅਤੇ ਘਰਾਂ, ਦਫ਼ਤਰਾਂ ਤੇ ਵਪਾਰਕ ਸੰਸਥਾਵਾਂ ਵਿੱਚ ਵੀ ਬੋਲ ਚਾਲ ਦੀ ਭਾਸ਼ਾ ਪੰਜਾਬੀ ਨੂੰ ਹੀ ਤਰਜੀਹ ਦੇਣੀ ਚਾਹੀਦੀ ਹੈ।
ਉਨ੍ਹਾਂ ਸਕੂਲ ਦੇ ਵਿਹੜੇ ਵਿੱਚ ਪੰਜਾਬੀ ਸਭਿਆਚਾਰ ਦੀ ਤਰਜ਼ਮਾਨੀ ਕਰਦੀਆਂ ਵਸਤਾਂ ’ਤੇ ਆਧਾਰਿਤ ਪ੍ਰਦਰਸ਼ਨੀ ਵੀ ਦੇਖੀ ਅਤੇ ਵਸਤਾਂ ਨੂੰ ਤਿਆਰ ਕਰਨ ਵਾਲੇ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਹੌਸਲਾਅਫਜ਼ਾਈ ਕੀਤੀ। ਸਮਾਗਮ ਦੌਰਾਨ ਹੋਣਹਾਰ ਸਕੂਲੀ ਵਿਦਿਆਰਥੀਆਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ