ਪੜਚੋਲ ਕਰੋ

Lok Sabha Election: ਪੋਲਿੰਗ ਸਟੇਸ਼ਨਾਂ ਦੇ ਚੱਪ-ਚੱਪੇ ਨੇ ਪੈਨੀ ਨਜ਼ਰ, ਭੁੱਲ ਕੇ ਵੀ ਨਾ ਕਰਿਓ ਕੋਈ ਗ਼ਲਤੀ !

ਵੋਟਰਾਂ ਦੀ ਸਹੂਲਤ ਲਈ ਕਈ ਮੋਬਾਈਲ ਐਪਸ ਅਤੇ ਵੈੱਬਸਾਈਟਾਂ ਦੀ ਸ਼ੁਰੂਆਤ, ਵੋਟਰਾਂ ਨੂੰ ਫ਼ੋਨ ਰਾਹੀਂ ਚੋਣ ਉਲੰਘਣਾਵਾਂ ਸਬੰਧੀ ਰਿਪੋਰਟ ਕਰਨ ਦੀ ਸਹੂਲਤ ਅਤੇ ਪੋਲਿੰਗ ਸਟੇਸ਼ਨਾਂ ’ਤੇ ਸੀਸੀਟੀਵੀ ਕੈਮਰੇ ਲਗਾ ਕੇ ਈ.ਵੀ.ਐਮਜ਼. ਦੇ ਲਿਆਉਣ-ਲਿਜਾਣ ਦੀ  ਨਿਗਰਾਨੀ ਕਰਨਾ ਸ਼ਾਮਲ ਹੈ।

Lok Sabha Election: ਲੋਕ ਸਭਾ ਚੋਣਾਂ 2024 ਵਿੱਚ ਚੋਣ ਪ੍ਰਕਿਰਿਆ ਨੂੰ ਹੋਰ ਕੁਸ਼ਲ ਅਤੇ ਪਾਰਦਰਸ਼ੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਚੋਣ ਦਫ਼ਤਰ ਵੱਲੋਂ ਸੂਬੇ ਦੇ ਸਾਰੇ 24,433 ਪੋਲਿੰਗ ਸਟੇਸ਼ਨਾਂ ’ਤੇ ਵੈਬਕਾਸਟਿੰਗ ਸਮੇਤ ਆਈ.ਟੀ. ਆਧਾਰਤ ਕਈ ਹੋਰ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ।

ਇਨ੍ਹਾਂ ਨਵੀਆਂ ਪਹਿਲਕਦਮੀਆਂ ਵਿੱਚ ਵੋਟਰਾਂ ਦੀ ਸਹੂਲਤ ਲਈ ਕਈ ਮੋਬਾਈਲ ਐਪਸ ਅਤੇ ਵੈੱਬਸਾਈਟਾਂ ਦੀ ਸ਼ੁਰੂਆਤ, ਵੋਟਰਾਂ ਨੂੰ ਫ਼ੋਨ ਰਾਹੀਂ ਚੋਣ ਉਲੰਘਣਾਵਾਂ ਸਬੰਧੀ ਰਿਪੋਰਟ ਕਰਨ ਦੀ ਸਹੂਲਤ ਅਤੇ ਪੋਲਿੰਗ ਸਟੇਸ਼ਨਾਂ ’ਤੇ ਸੀਸੀਟੀਵੀ ਕੈਮਰੇ ਲਗਾ ਕੇ ਈ.ਵੀ.ਐਮਜ਼. ਦੇ ਲਿਆਉਣ-ਲਿਜਾਣ ਦੀ  ਨਿਗਰਾਨੀ ਕਰਨਾ ਸ਼ਾਮਲ ਹੈ।

ਇਸ ਸਬੰਧੀ ਵੇਰਵੇ ਦਿੰਦੇ ਹੋਏ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੀ 100 ਫੀਸਦ ਵੈਬਕਾਸਟਿੰਗ ਰਾਹੀਂ ਨਿਗਰਾਨੀ ਕੀਤੀ ਜਾਵੇਗੀ ਤਾਂ ਜੋ ਚੋਣ ਅਮਲ ਨੂੰ ਸੁਚੱਜੇ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਆਗਾਮੀ ਲੋਕ ਸਭਾ ਚੋਣਾਂ ਲਈ ਸਾਰੇ 24,433 ਪੋਲਿੰਗ ਬੂਥਾਂ ਦੇ ਅੰਦਰ ਸੀਸੀਟੀਵੀ ਨਿਗਰਾਨੀ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਸਾਰੇ 13 ਹਲਕਿਆਂ ਜਿੱਥੇ ਤਿੰਨ ਜਾਂ ਇਸ ਤੋਂ ਵੱਧ ਪੋਲਿੰਗ ਸਟੇਸ਼ਨ ਹਨ, ਦੇ 1884 ਪੋਲਿੰਗ ਸਟੇਸ਼ਨਾਂ ਦੇ ਬਾਹਰ ਵੀ ਕੈਮਰੇ ਲਗਾਏ ਜਾਣਗੇ।

ਸਿਬਿਨ ਸੀ ਨੇ ਕਿਹਾ ਕਿ ਇਸ ਵਾਰ ਚੋਣਾਂ ਨੂੰ ਹੋਰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਨਵੇਕਲੀ ਜ਼ਿਲ੍ਹਾ ਸੂਚਨਾ ਪ੍ਰਣਾਲੀ (ਡੀ.ਆਈ.ਐਸ.ਈ.) ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਦੀ ਵਰਤੋਂ ਚੋਣਾਂ ਦੇ ਸਾਰੇ ਪਹਿਲੂਆਂ ਦਾ ਪ੍ਰਬੰਧਨ ਕਰਨ, ਪੋਲਿੰਗ ਸਟਾਫ ਦਾ ਡਾਟਾ ਇਕੱਠਾ ਕਰਨ ਤੋਂ ਲੈ ਕੇ ਰਿਹਰਸਲਾਂ ਦੀ ਸਮਾਂ-ਸਾਰਣੀ ਤੱਕ, ਪੋਲਿੰਗ ਸਟਾਫ ਦੀ ਰੈਂਡਮਾਈਜ਼ੇਸ਼ਨ ਅਤੇ ਗਿਣਤੀ ਕਰਨ ਲਈ ਕੀਤੀ ਜਾਵੇਗੀ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਸ ਆਧੁਨੀਕੀਕਰਨ ਦਾ ਉਦੇਸ਼ ਚੋਣਾਂ ਨੂੰ ਵਧੇਰੇ ਕੁਸ਼ਲ, ਪਾਰਦਰਸ਼ੀ ਅਤੇ ਸੁਰੱਖਿਅਤ ਬਣਾਉਣਾ ਹੈ।

ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਸ ਵੈੱਬ ਐਪਲੀਕੇਸ਼ਨ ਦੀ ਵਰਤੋਂ ਏਪੀਆਈਜ਼/ਸੀਐਸਵੀ/ਐਕਸਿਲ ਫਾਈਲਾਂ ਦੀ ਵਰਤੋਂ ਰਾਹੀਂ ਹੋਰ ਐਪਲੀਕੇਸ਼ਨਾਂ ਤੋਂ ਉਪਲਬਧ ਕਰਮਚਾਰੀ ਡੇਟਾ ਨੂੰ ਇਕੱਠਾ ਕਰਨ ਲਈ ਕੀਤੀ ਜਾਂਦੀ ਹੈ। ਇਸ ਨਾਲ ਵਾਧੂ ਸਟਾਫ ਦੀ ਤਾਇਨਾਤੀ ਕਰਕੇ ਸ਼ੁਰੂਆਤੀ ਪੜਾਅ ਤੋਂ ਬਾਅਦ ਸਟਾਫ ਦੀ ਕਮੀ ਦੇ ਸੁਚੱਜੇ ਪ੍ਰਬੰਧਨ ਵਿੱਚ ਵੀ ਸਹਾਇਤਾ ਮਿਲੇਗੀ।

ਇੱਕ ਹੋਰ ਪਹਿਲਕਦਮੀ ਬਾਰੇ ਦੱਸਦਿਆਂ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਫਲਾਇੰਗ ਸਕੁਐਡ ਵਾਹਨਾਂ (ਐਫਐਸਵੀ) ਤੋਂ ਲਾਈਵ ਸਟਰੀਮਿੰਗ ਰਾਹੀਂ ਅਤੇ ਸਟੈਟਿਕ ਸਰਵੀਲੈਂਸ ਟੀਮਾਂ ਚੋਣ ਪ੍ਰਕਿਰਿਆ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੀ ਚੌਕਸੀ ਨਾਲ ਨਿਗਰਾਨੀ ਕਰ ਰਹੀਆਂ ਹਨ। ਚੋਣ ਸਬੰਧਤ ਗਤੀਵਿਧੀਆਂ ਦੀ ਕੁਸ਼ਲਤਾ ਨੂੰ ਵਧਾਉਣ ਲਈ ਪੋਲਿੰਗ ਪਾਰਟੀਆਂ ਨੂੰ ਤਾਇਨਾਤ ਕਰਨ ਅਤੇ ਵੋਟਿੰਗ ਜਾਣਕਾਰੀ ਨੂੰ ਅੱਪਡੇਟ ਕਰਨ ਲਈ ਵਰਤੀ ਜਾਂਦੀ ਪੋਲ ਗਤੀਵਿਧੀ ਪ੍ਰਬੰਧਨ ਪ੍ਰਣਾਲੀ (ਪੀਏਐਮਐਸ) ਵਿੱਚ ਸੋਧ ਕੀਤੀ ਗਈ  ਹੈ। ਇਹ ਮੋਬਾਈਲ ਐਪ ਰੀਅਲ ਟਾਈਮ ਡਾਟਾ ਪ੍ਰਦਾਨ ਕਰੇਗਾ।

ਮੁੱਖ ਚੋਣ ਅਧਿਕਾਰੀ ਨੇ ਅੱਗੇ ਕਿਹਾ ਕਿ ਭਾਰਤੀ  ਚੋਣ ਕਮਿਸ਼ਨ ਦੀਆਂ ਹੋਰ ਨਵੀਆਂ ਪਹਿਲਕਦਮੀਆਂ ਸਮੇਤ ਵੋਟਰ ਹੈਲਪਲਾਈਨ ਐਪ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਆਪਣੇ ਨਾਮ ਲੱਭਣ, ਆਨਲਾਈਨ ਫਾਰਮ ਜਮ੍ਹਾਂ ਕਰਾਉਣ, ਆਪਣੀ ਡਿਜੀਟਲ ਫੋਟੋ ਵੋਟਰ ਸਲਿੱਪ ਡਾਊਨਲੋਡ ਕਰਨ, ਸ਼ਿਕਾਇਤਾਂ ਦਰਜ ਕਰਨ ਅਤੇ ਉਨ੍ਹਾਂ ਸ਼ਿਕਾਇਤਾਂ ਦੇ ਆਪਣੇ ਮੋਬਾਇਲ ’ਤੇ  ਜਵਾਬ ਪ੍ਰਾਪਤ ਕਰਨ ਦੀ ਸਹੂਲਤ ਪ੍ਰਦਾਨ ਕਰਦੀਆਂ ਹਨ। 

ਇਸੇ ਤਰ੍ਹਾਂ ਇੱਕ ਹੋਰ ਮਹੱਤਵਪੂਰਨ ਪਹਿਲਕਦਮੀ ਦੇ ਰੂਪ ਵਿੱਚ ਇੱਕ ਮੋਬਾਈਲ ਐਪਲੀਕੇਸ਼ਨ- ‘ਨੋਅ ਯੁਅਰ ਕੈਂਡੀਡੇਟ’ ਹੈ, ਜੋ ਵੋਟਰਾਂ ਨੂੰ ਕਿਸੇ ਵੀ ਉਮੀਦਵਾਰ ਦੇ ਵੇਰਵੇ ਅਤੇ ਅਪਰਾਧਿਕ ਪਿਛੋਕੜ ਬਾਰੇ ਜਾਣਕਾਰੀ ਹਾਸਲ ਕਰਨ ਦੀ ਸਹੂਲਤ  ਦਿੰਦੀ ਹੈ। ਇਸ ਐਪ ਦਾ ਉਦੇਸ਼ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜ ਬਾਰੇ ਵਿਆਪਕ ਪ੍ਰਚਾਰ ਅਤੇ ਵੱਧ ਤੋਂ ਵੱਧ ਜਾਗਰੂਕਤਾ ਪ੍ਰਦਾਨ ਕਰਨਾ ਹੈ। ਇਹ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ।

ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੁਆਰਾ ਹੋਰ ਨਵੀਆਂ ਪਹਿਲਕਦਮੀਆਂ, ਜਿਸ ਵਿੱਚ ਮੋਬਾਈਲ ਵੋਟਰ ਅਨੁਕੂਲ ਐਪ ਸੀ ਵਿਜਲ ਦੀ ਸ਼ੁਰੂਆਤ ਸ਼ਾਮਲ ਹੈ, ਜੋ ਲੋਕਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੀ ਰਿਪੋਰਟ ਕਰਨ ਦੇ ਯੋਗ ਬਣਾਉਂਦੀ ਹੈ ਅਤੇ ਜਿਸ ਵਿੱਚ ਲਾਈਵ ਲੋਕੇਸ਼ਨ ਦੇ ਨਾਲ ਲਾਈਵ ਫੋਟੋ/ਵੀਡੀਓ ਦੀ ਸਹੂਲਤ ਹੈ। ਕੋਈ ਵੀ ਨਾਗਰਿਕ ਇਸ ਮੋਬਾਈਲ ਐਪ ਰਾਹੀਂ ਸ਼ਿਕਾਇਤ ਦਰਜ ਕਰਵਾ ਸਕਦਾ ਹੈ, ਜਿਸ ਤੋਂ ਬਾਅਦ ਫਲਾਇੰਗ ਸਕੁਐਡ ਮਾਮਲੇ ਦੀ ਜਾਂਚ ਕਰਦੇ ਹਨ ਅਤੇ ਰਿਟਰਨਿੰਗ ਅਫਸਰ ਉਲੰਘਣਾ ਦੀ ਸਥਿਤੀ ਨੂੰ ਟਰੈਕ ਕਰਨ ਲਈ ਜੀਪੀਐਸ ਦੀ ਵਰਤੋਂ ਕਰਦੇ ਹੋਏ 100 ਮਿੰਟਾਂ ਦੇ ਅੰਦਰ ਫੈਸਲਾ ਦੇ ਦਿੰਦਾ ਹੈ।

ਇਸੇ ਤਰ੍ਹਾਂ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ‘ਸਕਸ਼ਮ-ਈਸੀਆਈ’, ਇੱਕ ਐਪਲੀਕੇਸ਼ਨ ਹੈ, ਜੋ ਦਿਵਿਆਂਗ ਵਿਅਕਤੀਆਂ (ਪੀ.ਡਬਲਯੂ.ਡੀ.) ਨੂੰ ਨਵੀਂ ਰਜਿਸਟਰੇਸ਼ਨ, ਪਤੇ ਵਿੱਚ ਤਬਦੀਲੀਆਂ, ਵੇਰਵਿਆਂ ਨੂੰ ਬਦਲਣ, ਅਤੇ ਆਪਣੇ ਆਪ ਨੂੰ ਪੀ.ਡਬਲਯੂ.ਡੀ. ਵਜੋਂ ਦਰਸਾਉਣ ਲਈ ਸਮਰੱਥ ਬਣਾਉਂਦਾ ਹੈ। ਇਹ ਐਪ ਚੋਣ ਪ੍ਰਕਿਰਿਆ ਦੌਰਾਨ ਦਿਵਿਆਂਗਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਵੁਆਇਸ ਅਸਿਸਟੈਂਸ, ਟੈਕਸਟ ਟੂ ਸਪੀਚ, ਪਹੁੰਚ ਸਬੰਧੀ ਵਿਸ਼ੇਸ਼ਤਾਵਾਂ ਅਤੇ  ਹੋਰ ਸਹੂਲਤਾਂ ਪ੍ਰਦਾਨ ਕਰਦੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sukhbir badal Attack: ਸੁਖਬੀਰ ਦੇ ਕਤਲ ਦੀ ਕੋਸ਼ਿਸ਼ 'ਚ ਚੌੜਾ ਤੋਂ ਇਲਾਵਾ ਕਈ ਹੋਰ ਵੀ ਸ਼ਾਮਲ, ਵਿਦੇਸ਼ 'ਚ ਰਚੀ ਗਈ ਪੂਰੀ ਸਾਜ਼ਿਸ਼ ? ਜਾਣੋ ਕਿਵੇਂ ਹੋਇਆ ਖ਼ੁਲਾਸਾ
Sukhbir badal Attack: ਸੁਖਬੀਰ ਦੇ ਕਤਲ ਦੀ ਕੋਸ਼ਿਸ਼ 'ਚ ਚੌੜਾ ਤੋਂ ਇਲਾਵਾ ਕਈ ਹੋਰ ਵੀ ਸ਼ਾਮਲ, ਵਿਦੇਸ਼ 'ਚ ਰਚੀ ਗਈ ਪੂਰੀ ਸਾਜ਼ਿਸ਼ ? ਜਾਣੋ ਕਿਵੇਂ ਹੋਇਆ ਖ਼ੁਲਾਸਾ
Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ
Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ
ਪੰਜਾਬ ਦੇ ਖਿਡਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ, ਹੁਣ ਆਹ ਨਵਾਂ ਨਿਯਮ ਹੋਇਆ ਲਾਗੂ
ਪੰਜਾਬ ਦੇ ਖਿਡਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ, ਹੁਣ ਆਹ ਨਵਾਂ ਨਿਯਮ ਹੋਇਆ ਲਾਗੂ
Biggest Car Discount: ਭਾਰਤੀ ਕੰਪਨੀਆਂ ਨੇ ਗਾਹਕਾਂ ਲਈ ਪੇਸ਼ ਕੀਤੀ ਨਵੀਂ ਡੀਲ, ਜਾਣੋ ਨਵੀਆਂ ਕਾਰਾਂ 'ਤੇ ਕਿਉਂ ਦੇ ਰਹੇ 9 ਲੱਖ ਦੀ ਛੋਟ ?
ਭਾਰਤੀ ਕੰਪਨੀਆਂ ਨੇ ਗਾਹਕਾਂ ਲਈ ਪੇਸ਼ ਕੀਤੀ ਨਵੀਂ ਡੀਲ, ਜਾਣੋ ਨਵੀਆਂ ਕਾਰਾਂ 'ਤੇ ਕਿਉਂ ਦੇ ਰਹੇ 9 ਲੱਖ ਦੀ ਛੋਟ ?
Advertisement
ABP Premium

ਵੀਡੀਓਜ਼

Farmers  Protest | ਕਿਸਾਨ ਆਗੂ ਡੱਲੇਵਾਲ ਨਾਲ ਜੁੜੀ ਵੱਡੀ ਅਪਡੇਟ! |Abp SanjhaFarmers Protest | Shambhu Border | ਹਰਿਆਣਾ ਦੇ ਗੋਲਿਆਂ ਖ਼ਿਲਾਫ਼ ਕਿਸਾਨਾਂ ਦਾ ਵੱਡਾ ਕਦਮ! |Abp SanjhaMC Election | ਨਗਰ ਨਿਗਮ ਚੋਣਾਂ ਤੋਂ ਪਹਿਲਾਂ ਪ੍ਰਤਾਪ ਬਾਜਵਾ ਦਾ ਵੱਡਾ ਬਿਆਨ! |Partap Bazwa Vs Cm MaanAkali Dal |  'ਦਾਗ਼ੀ ਧੜੇ' ਦੀ ਸਜ਼ਾ ਹੋਈ ਪੂਰੀ, ਅੱਜ ਸੁਧਾਰ ਲਹਿਰ ਭੰਗ ਕਰਕੇ ਮੁੜ ਅਕਾਲੀ ਦਲ 'ਚ ਹੋਣਗੇ ਸ਼ਾਮਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir badal Attack: ਸੁਖਬੀਰ ਦੇ ਕਤਲ ਦੀ ਕੋਸ਼ਿਸ਼ 'ਚ ਚੌੜਾ ਤੋਂ ਇਲਾਵਾ ਕਈ ਹੋਰ ਵੀ ਸ਼ਾਮਲ, ਵਿਦੇਸ਼ 'ਚ ਰਚੀ ਗਈ ਪੂਰੀ ਸਾਜ਼ਿਸ਼ ? ਜਾਣੋ ਕਿਵੇਂ ਹੋਇਆ ਖ਼ੁਲਾਸਾ
Sukhbir badal Attack: ਸੁਖਬੀਰ ਦੇ ਕਤਲ ਦੀ ਕੋਸ਼ਿਸ਼ 'ਚ ਚੌੜਾ ਤੋਂ ਇਲਾਵਾ ਕਈ ਹੋਰ ਵੀ ਸ਼ਾਮਲ, ਵਿਦੇਸ਼ 'ਚ ਰਚੀ ਗਈ ਪੂਰੀ ਸਾਜ਼ਿਸ਼ ? ਜਾਣੋ ਕਿਵੇਂ ਹੋਇਆ ਖ਼ੁਲਾਸਾ
Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ
Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ
ਪੰਜਾਬ ਦੇ ਖਿਡਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ, ਹੁਣ ਆਹ ਨਵਾਂ ਨਿਯਮ ਹੋਇਆ ਲਾਗੂ
ਪੰਜਾਬ ਦੇ ਖਿਡਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ, ਹੁਣ ਆਹ ਨਵਾਂ ਨਿਯਮ ਹੋਇਆ ਲਾਗੂ
Biggest Car Discount: ਭਾਰਤੀ ਕੰਪਨੀਆਂ ਨੇ ਗਾਹਕਾਂ ਲਈ ਪੇਸ਼ ਕੀਤੀ ਨਵੀਂ ਡੀਲ, ਜਾਣੋ ਨਵੀਆਂ ਕਾਰਾਂ 'ਤੇ ਕਿਉਂ ਦੇ ਰਹੇ 9 ਲੱਖ ਦੀ ਛੋਟ ?
ਭਾਰਤੀ ਕੰਪਨੀਆਂ ਨੇ ਗਾਹਕਾਂ ਲਈ ਪੇਸ਼ ਕੀਤੀ ਨਵੀਂ ਡੀਲ, ਜਾਣੋ ਨਵੀਆਂ ਕਾਰਾਂ 'ਤੇ ਕਿਉਂ ਦੇ ਰਹੇ 9 ਲੱਖ ਦੀ ਛੋਟ ?
Punjab News: ਸੁਖਬੀਰ ਬਾਦਲ 'ਤੇ ਹਮਲੇ ਦੀ ਕਿਸ ਨੇ ਘੜੀ ਸਾਜਿਸ਼...ਆਖਰ ਸੱਚ ਸਾਹਮਣੇ ਆਉਣ ਤੋਂ ਕੌਣ ਡਰ ਰਿਹਾ?
Punjab News: ਸੁਖਬੀਰ ਬਾਦਲ 'ਤੇ ਹਮਲੇ ਦੀ ਕਿਸ ਨੇ ਘੜੀ ਸਾਜਿਸ਼...ਆਖਰ ਸੱਚ ਸਾਹਮਣੇ ਆਉਣ ਤੋਂ ਕੌਣ ਡਰ ਰਿਹਾ?
ਸੜਕਾਂ 'ਤੇ ਵਿਰੋਧ ਪ੍ਰਦਰਸ਼ਨਾਂ ਪ੍ਰਤੀ ਇਸਲਾਮ ਦਾ ਦ੍ਰਿਸ਼ਟੀਕੋਣ, ਨਿਆਂ ਤੇ ਸ਼ਾਂਤਮਈ ਹਾਲਾਤ ਨੂੰ ਕਾਇਮ ਰੱਖਣਾ
ਸੜਕਾਂ 'ਤੇ ਵਿਰੋਧ ਪ੍ਰਦਰਸ਼ਨਾਂ ਪ੍ਰਤੀ ਇਸਲਾਮ ਦਾ ਦ੍ਰਿਸ਼ਟੀਕੋਣ, ਨਿਆਂ ਤੇ ਸ਼ਾਂਤਮਈ ਹਾਲਾਤ ਨੂੰ ਕਾਇਮ ਰੱਖਣਾ
ਹਰਿਆਣਾ ਸਰਕਾਰ ਦੀ ਕਿਸਾਨਾਂ ਤੇ ਕਾਰਵਾਈ ਸਾਰੀ ਦੁਨੀਆ ਨੇ ਦੇਖੀ
ਹਰਿਆਣਾ ਸਰਕਾਰ ਦੀ ਕਿਸਾਨਾਂ ਤੇ ਕਾਰਵਾਈ ਸਾਰੀ ਦੁਨੀਆ ਨੇ ਦੇਖੀ
ਡੱਲੇਵਾਲ ਦੀ ਵਿਗੜੀ ਸਿਹਤ, 11 ਕਿਲੋ ਘਟਿਆ ਭਾਰ, ਅੱਜ ਕਿਸਾਨ ਵੀ ਕਰਨਗੇ ਭੁੱਖ ਹੜਤਾਲ, ਬਣਾਈ ਜਾਵੇਗੀ ਅਗਲੀ ਰਣਨੀਤੀ
ਡੱਲੇਵਾਲ ਦੀ ਵਿਗੜੀ ਸਿਹਤ, 11 ਕਿਲੋ ਘਟਿਆ ਭਾਰ, ਅੱਜ ਕਿਸਾਨ ਵੀ ਕਰਨਗੇ ਭੁੱਖ ਹੜਤਾਲ, ਬਣਾਈ ਜਾਵੇਗੀ ਅਗਲੀ ਰਣਨੀਤੀ
Embed widget