ਪੜਚੋਲ ਕਰੋ

ਅੱਖਾਂ ਦਾਨ ਕਰੋ ਤੇ ਦੁਨੀਆ ਨੂੰ ਦੇਖਣ 'ਚ ਕਿਸੇ ਦੀ ਮਦਦ ਕਰੋ: ਚੇਤਨ ਸਿੰਘ ਜੌੜਾਮਾਜਰਾ

ਕੋਰਨੀਆ ਦੇ ਨੁਕਸਾਨ ਦੇ ਕਾਰਨ ਨਜ਼ਰ ਦੇ ਨੁਕਸਾਨ ਨੂੰ ਕੋਰਨੀਅਲ ਟ੍ਰਾਂਸਪਲਾਂਟੇਸ਼ਨ ਜਾਂ ਕੇਰਾਟੋਪਲਾਸਟੀ ਵਜੋਂ ਜਾਣੀ ਜਾਂਦੀ ਇੱਕ ਸਰਜੀਕਲ ਪ੍ਰਕਿਰਿਆ ਦੁਆਰਾ ਠੀਕ ਕੀਤਾ ਜਾ ਸਕਦਾ ਹੈ।

ਚੰਡੀਗੜ੍ਹ : ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ 25 ਅਗਸਤ ਤੋਂ 8 ਸਤੰਬਰ ਤੱਕ 37ਵਾਂ ਅੱਖਾਂ ਦਾਨ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਹਰ ਸਾਲ ਮਨਾਏ ਜਾਣ ਵਾਲੀ ਇਸ 15-ਰੋਜ਼ਾ ਮੁਹਿੰਮ ਵਿੱਚ ਸਿਹਤ ਸੰਸਥਾਵਾਂ ਅਤੇ ਹੋਰ ਹਿੱਸੇਦਾਰਾਂ ਨੂੰ ਅੱਖਾਂ ਦਾਨ ਬਾਰੇ ਜਨ-ਜਾਗਰੂਕਤਾ ਫੈਲਾਉਣ ਅਤੇ ਨਾਗਰਿਕਾਂ ਨੂੰ ਮੌਤ ਤੋਂ ਬਾਅਦ ਅੱਖਾਂ ਦਾਨ ਕਰਨ ਦਾ ਪ੍ਰਣ ਲੈਣ ਪ੍ਰੇਰਿਤ ਕੀਤਾ ਜਾਂਦਾ ਹੈ।

ਅੰਨ੍ਹਾਪਣ ਸਾਡੇ ਦੇਸ਼ ਵਿੱਚ ਜਨਤਕ ਸਿਹਤ ਸਮੱਸਿਆਵਾਂ ਵਿੱਚੋਂ ਇੱਕ ਹੈ। ਵਰਲਡ ਹੈਲਥ ਆਰਗੇਨਾਈਜ਼ੇਸ਼ਨ ਦੇ ਅਨੁਸਾਰ, ਮੋਤੀਆਬਿੰਦ ਤੋਂ ਬਾਅਦ, ਕੋਰਨੀਆ ਦੀਆਂ ਬਿਮਾਰੀਆਂ (ਅੱਖ ਦੇ ਅਗਲੇ ਹਿੱਸੇ ਨੂੰ ਢੱਕਣ ਵਾਲੇ ਟਿਸ਼ੂ ਨੂੰ ਕੋਰਨੀਆ ਕਿਹਾ ਜਾਂਦਾ ਹੈ) ਨਜ਼ਰ ਦੇ ਨੁਕਸਾਨ ਅਤੇ ਅੰਨ੍ਹੇਪਣ ਦੇ ਮੁੱਖ ਕਾਰਨ ਹਨ। ਕੋਰਨੀਆ ਦੇ ਨੁਕਸਾਨ ਦੇ ਕਾਰਨ ਨਜ਼ਰ ਦੇ ਨੁਕਸਾਨ ਨੂੰ ਕੋਰਨੀਅਲ ਟ੍ਰਾਂਸਪਲਾਂਟੇਸ਼ਨ ਜਾਂ ਕੇਰਾਟੋਪਲਾਸਟੀ ਵਜੋਂ ਜਾਣੀ ਜਾਂਦੀ ਇੱਕ ਸਰਜੀਕਲ ਪ੍ਰਕਿਰਿਆ ਦੁਆਰਾ ਠੀਕ ਕੀਤਾ ਜਾ ਸਕਦਾ ਹੈ, ਜਿੱਥੇ ਖਰਾਬ ਹੋਏ ਕੋਰਨੀਆ ਨੂੰ ਦਾਨੀ ਅੱਖ ਤੋਂ ਇੱਕ ਸਿਹਤਮੰਦ ਕੋਰਨੀਆ ਦੁਆਰਾ ਬਦਲਿਆ ਜਾਂਦਾ ਹੈ। ਪੰਜਾਬ ਵਿੱਚ ਕੁੱਲ 13 ਰਜਿਸਟਰਡ ਅੱਖਾਂ ਦੇ ਬੈਂਕ ਅਤੇ 30 ਕੋਰਨੀਆ ਟ੍ਰਾਂਸਪਲਾਂਟੇਸ਼ਨ ਕੇਂਦਰ ਹਨ।

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਮਰਨ ਉਪਰੰਤ ਅੱਖਾਂ ਦਾਨ ਕਰਨ ਦਾ ਪ੍ਰਣ ਕਰਨ ਅਤੇ ਕਿਸੇ ਲੋੜਵੰਦ ਲਈ ਇਸ ਸੰਸਾਰ ਨੂੰ ਦੇਖਣ ਯੋਗ ਬਣਾਉਣ ਦੇ ਨੇਕ ਕਾਰਜ ਵਿੱਚ ਹਿੱਸਾ ਪਾਉਣ। ਉਨ੍ਹਾਂ ਨੇ ਡਿਜੀਟਲ ਮੀਡੀਆ ਸਮੇਤ ਮਾਸ ਮੀਡੀਆ ਰਾਹੀਂ ਆਈ.ਈ.ਸੀ. (ਸੂਚਨਾ. ਸਿੱਖਿਆ ਅਤੇ ਸੰਚਾਰ) ਦੇ ਹਿੱਸੇ ਨੂੰ ਮਜ਼ਬੂਤ ਕਰਨ ਦੀ ਫੌਰੀ ਲੋੜ 'ਤੇ ਜ਼ੋਰ ਦਿੱਤਾ ਜਿਸ ਰਾਹੀਂ ਅਸੀਂ ਆਮ ਲੋਕਾਂ ਨੂੰ ਪ੍ਰੇਰਿਤ ਕਰਨ ਦੇ ਯੋਗ ਹੋਵਾਂਗੇ ਅਤੇ ਵੱਧ ਤੋਂ ਵੱਧ ਕੋਰਨੀਆ ਪ੍ਰਾਪਤ ਕਰ ਸਕਾਂਗੇ।

ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਡਾ: ਰਣਜੀਤ ਸਿੰਘ ਘੋਤੜਾ ਨੇ ਇਸ ਪੰਦਰਵਾੜੇ ਦੌਰਾਨ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਾਗਰੂਕਤਾ ਰਾਹੀਂ ਅੱਖਾਂ ਦਾਨ ਸਬੰਧੀ ਭਰਮ-ਭੁਲੇਖਿਆਂ ਦਾ ਪਰਦਾਫਾਸ਼ ਕੀਤਾ ਜਾਵੇਗਾ। ਅੱਖਾਂ ਦਾਨ ਕਰਨ ਲਈ ਰਜਿਸਟ੍ਰੇਸ਼ਨ ਫਾਰਮ ਸਾਰੇ ਜ਼ਿਲ੍ਹਾ ਹਸਪਤਾਲਾਂ, ਸਬ-ਡਵੀਜ਼ਨ ਹਸਪਤਾਲਾਂ ਅਤੇ ਵਿਜ਼ਨ ਸੈਂਟਰਾਂ ਵਿੱਚ ਉਪਲਬਧ ਹਨ। ਇਸ ਤੋਂ ਇਲਾਵਾ ਹੁਣ ਲੋਕ ਵੈੱਬਸਾਈਟ https://nhm.punjab.gov.in/Eye_Donation 'ਤੇ ਲੌਗਇਨ ਕਰਕੇ ਆਨਲਾਈਨ ਰਜਿਸਟਰ ਕਰਕੇ ਆਪਣੀਆਂ ਅੱਖਾਂ ਦਾਨ ਕਰਨ ਦਾ ਪ੍ਰਣ ਕਰ ਸਕਦੇ ਹਨ। ਰਜਿਸਟ੍ਰੇਸ਼ਨ ਪੂਰr ਹੋਣ ਤੋਂ ਬਾਅਦ ਉਹ ਆਪਣਾ ਰਜਿਸਟ੍ਰੇਸ਼ਨ ਫਾਰਮ ਡਾਊਨਲੋਡ ਅਤੇ ਪ੍ਰਿੰਟ ਕਰ ਸਕਦੇ ਹਨ।

ਪ੍ਰੋਗਰਾਮ ਅਫਸਰ N.P.C.B.V.I. (ਨੈਸ਼ਨਲ ਪ੍ਰੋਗਰਾਮ ਫਾਰ ਕੰਟਰੋਲ ਆਫ਼ ਬਲਾਇੰਡਨੈਸ ਐਂਡ ਵਿਜ਼ੂਅਲ ਇਮਪੇਅਰਮੈਂਟ) ਡਾ: ਨੀਤੀ ਸਿੰਗਲਾ ਨੇ ਦੱਸਿਆ ਕਿ ਪੰਜਾਬ ਦੇ ਸਾਰੇ ਸਿਵਲ ਸਰਜਨਾਂ ਨੂੰ ਅੱਖਾਂ ਦੇ ਦਾਨ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਪੰਦਰਵਾੜੇ ਦੌਰਾਨ ਆਈ.ਈ.ਸੀ ਗਤੀਵਿਧੀਆਂ ਆਯੋਜਿਤ ਕਰਨ ਲਈ ਵਿਸਤ੍ਰਿਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਜਾਗਰੂਕਤਾ ਮੁਹਿੰਮ ਦਾ ਟੀਚਾ ਸਾਰੇ ਕੋਰਨੀਅਲ ਨੇਤਰਹੀਣ ਮਰੀਜ਼ਾਂ ਦੇ ਬੈਕਲਾਗ ਨੂੰ ਕਲੀਅਰ ਕਰਨਾ ਹੈ। ਉਨ੍ਹਾਂ ਦੱਸਿਆ ਕਿ ਚੱਲ ਰਹੀ ਮਹਾਂਮਾਰੀ ਦੇ ਬਾਵਜੂਦ ਸਾਲ 2021-22 ਵਿੱਚ ਰਾਜ ਵਿੱਚ 835 ਕੇਰਾਰੋਪਲਾਸਟੀ ਸਰਜਰੀਆਂ ਸਫਲਤਾਪੂਰਵਕ ਕੀਤੀਆਂ ਗਈਆਂ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਨੋਟਿਸ, ਦੋਸ਼ੀ ਨੇ ਲਾਈ HC ‘ਚ ਅਗਾਊਂ ਜ਼ਮਾਨਤ ਪਟੀਸ਼ਨ; ਜਾਣੋ ਪੂਰਾ ਮਾਮਲਾ
ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਨੋਟਿਸ, ਦੋਸ਼ੀ ਨੇ ਲਾਈ HC ‘ਚ ਅਗਾਊਂ ਜ਼ਮਾਨਤ ਪਟੀਸ਼ਨ; ਜਾਣੋ ਪੂਰਾ ਮਾਮਲਾ
Punjabi News: ਪੰਜਾਬ 'ਚ ਇੱਕ ਹੋਰ ਸ਼ਖਸ਼ ਹੋਇਆ ਮਾਲੋਮਾਲ, 25 ਲੱਖ ਰੁਪਏ ਦੀ ਲੱਗੀ ਲਾਟਰੀ: ਜਾਣੋ ਕੈਮਰੇ ਸਾਹਮਣੇ ਆਉਣ ਤੋਂ ਕਿਉਂ ਕੀਤਾ ਇਨਕਾਰ...?
ਪੰਜਾਬ 'ਚ ਇੱਕ ਹੋਰ ਸ਼ਖਸ਼ ਹੋਇਆ ਮਾਲੋਮਾਲ, 25 ਲੱਖ ਰੁਪਏ ਦੀ ਲੱਗੀ ਲਾਟਰੀ: ਜਾਣੋ ਕੈਮਰੇ ਸਾਹਮਣੇ ਆਉਣ ਤੋਂ ਕਿਉਂ ਕੀਤਾ ਇਨਕਾਰ...?
Amritpal Singh Mehron Arrest: ਅੰਮ੍ਰਿਤਪਾਲ ਸਿੰਘ ਮਹਿਰੋਂ ਦੁਬਈ 'ਚ ਗ੍ਰਿਫਤਾਰ? ਜਲਦ ਲਿਆਂਦਾ ਜਾਏਗਾ ਭਾਰਤ; ਸਾਹਮਣੇ ਆਈ ਵੱਡੀ ਅਪਡੇਟ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੁਬਈ 'ਚ ਗ੍ਰਿਫਤਾਰ? ਜਲਦ ਲਿਆਂਦਾ ਜਾਏਗਾ ਭਾਰਤ; ਸਾਹਮਣੇ ਆਈ ਵੱਡੀ ਅਪਡੇਟ...
ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਟਾਰਗੇਟ ਕਿਲਿੰਗ ਸਣੇ ਵਾਰਦਾਤਾਂ 'ਚ ਸ਼ਾਮਲ 9 ਲੋਕ ਗ੍ਰਿਫਤਾਰ, ਹਥਿਆਰ ਵੀ ਬਰਾਮਦ
ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਟਾਰਗੇਟ ਕਿਲਿੰਗ ਸਣੇ ਵਾਰਦਾਤਾਂ 'ਚ ਸ਼ਾਮਲ 9 ਲੋਕ ਗ੍ਰਿਫਤਾਰ, ਹਥਿਆਰ ਵੀ ਬਰਾਮਦ

ਵੀਡੀਓਜ਼

ਟੋਪੀ ਵਾਲੇ ਮਾਮਲੇ ਤੋਂ ਬਾਅਦ ਸ੍ਰੀ ਫਤਿਹਗੜ੍ਹ ਸਾਹਿਬ 'ਚ ਆਹ ਕੀ ਹੋਇਆ
ਵਿਧਾਨ ਸਭਾ 'ਚ ਪਰਗਟ ਸਿੰਘ ਨੇ ਫਰੋਲ ਦਿੱਤੇ ਸਾਰੇ ਪੋਤੜੇ
ਮੌਸਮ ਦਾ ਜਾਣੋ ਹਾਲ , ਬਾਰਿਸ਼ ਲਈ ਹੋ ਜਾਓ ਤਿਆਰ
What did Pannu say to the Akali Dal after the session?
BJP ਦੀ ਗੋਦੀ 'ਚ ਬੈਠ ਗਿਆ ਅਕਾਲੀ ਦਲ: CM ਮਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਨੋਟਿਸ, ਦੋਸ਼ੀ ਨੇ ਲਾਈ HC ‘ਚ ਅਗਾਊਂ ਜ਼ਮਾਨਤ ਪਟੀਸ਼ਨ; ਜਾਣੋ ਪੂਰਾ ਮਾਮਲਾ
ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਨੋਟਿਸ, ਦੋਸ਼ੀ ਨੇ ਲਾਈ HC ‘ਚ ਅਗਾਊਂ ਜ਼ਮਾਨਤ ਪਟੀਸ਼ਨ; ਜਾਣੋ ਪੂਰਾ ਮਾਮਲਾ
Punjabi News: ਪੰਜਾਬ 'ਚ ਇੱਕ ਹੋਰ ਸ਼ਖਸ਼ ਹੋਇਆ ਮਾਲੋਮਾਲ, 25 ਲੱਖ ਰੁਪਏ ਦੀ ਲੱਗੀ ਲਾਟਰੀ: ਜਾਣੋ ਕੈਮਰੇ ਸਾਹਮਣੇ ਆਉਣ ਤੋਂ ਕਿਉਂ ਕੀਤਾ ਇਨਕਾਰ...?
ਪੰਜਾਬ 'ਚ ਇੱਕ ਹੋਰ ਸ਼ਖਸ਼ ਹੋਇਆ ਮਾਲੋਮਾਲ, 25 ਲੱਖ ਰੁਪਏ ਦੀ ਲੱਗੀ ਲਾਟਰੀ: ਜਾਣੋ ਕੈਮਰੇ ਸਾਹਮਣੇ ਆਉਣ ਤੋਂ ਕਿਉਂ ਕੀਤਾ ਇਨਕਾਰ...?
Amritpal Singh Mehron Arrest: ਅੰਮ੍ਰਿਤਪਾਲ ਸਿੰਘ ਮਹਿਰੋਂ ਦੁਬਈ 'ਚ ਗ੍ਰਿਫਤਾਰ? ਜਲਦ ਲਿਆਂਦਾ ਜਾਏਗਾ ਭਾਰਤ; ਸਾਹਮਣੇ ਆਈ ਵੱਡੀ ਅਪਡੇਟ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੁਬਈ 'ਚ ਗ੍ਰਿਫਤਾਰ? ਜਲਦ ਲਿਆਂਦਾ ਜਾਏਗਾ ਭਾਰਤ; ਸਾਹਮਣੇ ਆਈ ਵੱਡੀ ਅਪਡੇਟ...
ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਟਾਰਗੇਟ ਕਿਲਿੰਗ ਸਣੇ ਵਾਰਦਾਤਾਂ 'ਚ ਸ਼ਾਮਲ 9 ਲੋਕ ਗ੍ਰਿਫਤਾਰ, ਹਥਿਆਰ ਵੀ ਬਰਾਮਦ
ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਟਾਰਗੇਟ ਕਿਲਿੰਗ ਸਣੇ ਵਾਰਦਾਤਾਂ 'ਚ ਸ਼ਾਮਲ 9 ਲੋਕ ਗ੍ਰਿਫਤਾਰ, ਹਥਿਆਰ ਵੀ ਬਰਾਮਦ
ਨਵੇਂ ਸਾਲ 'ਤੇ ਤੁਲਸੀ, ਮੰਦਿਰ ਸਣੇ ਇਨ੍ਹਾਂ ਥਾਵਾਂ 'ਤੇ ਜਗਾਓ ਦੀਵਾ, ਗ੍ਰਹਿ-ਦੋਸ਼ ਹੋਣਗੇ ਦੂਰ
ਨਵੇਂ ਸਾਲ 'ਤੇ ਤੁਲਸੀ, ਮੰਦਿਰ ਸਣੇ ਇਨ੍ਹਾਂ ਥਾਵਾਂ 'ਤੇ ਜਗਾਓ ਦੀਵਾ, ਗ੍ਰਹਿ-ਦੋਸ਼ ਹੋਣਗੇ ਦੂਰ
ਨਵੇਂ ਸਾਲ 'ਤੇ ਪੰਜਾਬ ਸਰਕਾਰ ਦਾ ਬਜ਼ੁਰਗਾਂ ਲਈ ਵੱਡਾ ਐਲਾਨ, ਮਿਲਣਗੀਆਂ ਆਹ ਸਹੂਲਤਾਂ
ਨਵੇਂ ਸਾਲ 'ਤੇ ਪੰਜਾਬ ਸਰਕਾਰ ਦਾ ਬਜ਼ੁਰਗਾਂ ਲਈ ਵੱਡਾ ਐਲਾਨ, ਮਿਲਣਗੀਆਂ ਆਹ ਸਹੂਲਤਾਂ
Public Holiday: ਪੰਜਾਬ 'ਚ ਜਨਤਕ ਛੁੱਟੀਆਂ ਨੂੰ ਲੈ ਵੱਡੀ ਅਪਡੇਟ, ਜਨਵਰੀ ਮਹੀਨੇ 13 ਦਿਨ ਬੰਦ ਰਹਿਣਗੇ ਸਕੂਲ-ਕਾਲਜ ਸਣੇ ਸਰਕਾਰੀ ਅਦਾਰੇ; ਵੇਖੋ ਲਿਸਟ...
ਪੰਜਾਬ 'ਚ ਜਨਤਕ ਛੁੱਟੀਆਂ ਨੂੰ ਲੈ ਵੱਡੀ ਅਪਡੇਟ, ਜਨਵਰੀ ਮਹੀਨੇ 13 ਦਿਨ ਬੰਦ ਰਹਿਣਗੇ ਸਕੂਲ-ਕਾਲਜ ਸਣੇ ਸਰਕਾਰੀ ਅਦਾਰੇ; ਵੇਖੋ ਲਿਸਟ...
ਅਬੋਹਰ 'ਚ 7 ਸਾਲ ਦੀ ਬੱਚੀ ਨਾਲ ਦਰਿੰਦਗੀ! ਗੁਆਂਢੀ ਨੇ ਕੀਤੀ ਘਿਨਾਉਣੀ ਹਰਕਤ
ਅਬੋਹਰ 'ਚ 7 ਸਾਲ ਦੀ ਬੱਚੀ ਨਾਲ ਦਰਿੰਦਗੀ! ਗੁਆਂਢੀ ਨੇ ਕੀਤੀ ਘਿਨਾਉਣੀ ਹਰਕਤ
Embed widget