ਪੜਚੋਲ ਕਰੋ

ਨਸ਼ਿਆਂ ਦੇ ਮੁੱਦੇ ਤੋਂ ਧਿਆਨ ਭਟਕਾਉਣ ਲਈ ਡੋਪ ਟੈਸਟ ਦਾ ਰੌਲਾ-ਗੌਲਾ!

ਚੰਡੀਗੜ੍ਹ: ਪੰਜਾਬ ਵਿੱਚ ਪਿਛਲੇ ਦਿਨੀਂ ਲੀਡਰਾਂ ਦੇ ਡੋਪ ਟੈਸਟ 'ਤੇ ਸਿਆਸਤ ਸਿਖਰਾਂ 'ਤੇ ਹੈ। ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਇੱਕ-ਦੂਜੇ ਨੂੰ ਡੋਪ ਟੈਸਟ ਕਰਾਉਣ ਲਈ ਵੰਗਾਰਿਆ ਜਾ ਰਿਹਾ ਹੈ। ਅਜਿਹੇ ਵਿੱਚ ਸਵਾਲ ਉੱਠ ਰਿਹਾ ਹੈ ਕਿ ਕਿਤੇ ਡੋਪ ਟੈਸਟ ਦਾ ਰੌਲਾ-ਗੌਲਾ ਨਸ਼ਿਆਂ ਦੇ ਮੁੱਦੇ ਨੂੰ ਰੋਲਣ ਲਈ ਤਾਂ ਨਹੀਂ ਕਿਉਂਕਿ ਇਸ ਦਾ ਸਬੰਧ ਨਸ਼ਿਆਂ ਨੂੰ ਰੋਕਣ ਨਾਲ ਬਿੱਲਕੁੱਲ ਨਹੀਂ।   ਬੁੱਧੀਜੀਵੀ ਵਰਗ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਤੇ ਸਿਆਸੀ ਪਾਰਟੀਆਂ ਵਾਕਿਆ ਹੀ ਨਸ਼ਿਆਂ ਦੇ ਕਹਿਰ ਨੂੰ ਰੋਕਣ ਲਈ ਗੰਭੀਰ ਹਨ ਤਾਂ ਉਨ੍ਹਾਂ ਪੂਰੀ ਇਮਾਨਦਾਰੀ ਨਾਲ ਇਸ ਮੁੱਦੇ 'ਤੇ ਇੱਕਜੁਟ ਹੋਣਾ ਚਾਹੀਦਾ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਡੋਪ ਟੈਸਟ 'ਤੇ ਸਿਆਸਤ ਨਾਲ ਨਸ਼ਿਆਂ ਨੂੰ ਰੋਕਣ ਵਿੱਚ ਕੋਈ ਸਹਾਇਤਾ ਨਹੀਂ ਮਿਲੇਗੀ। ਇਹ ਨਿਰੋਲ ਸਿਆਸਤ ਹੈ। ਇਸ ਬਾਰੇ ਕਾਂਗਰਸੀ ਵਿਧਾਇਕ ਪਰਗਟ ਸਿੰਘ ਦਾ ਕਹਿਣਾ ਹੈ ਕਿ ਲੀਡਰਾਂ ਦੇ ਡੋਪ ਟੈਸਟ ਕਰਵਾਉਣ ਦੇ ਮੁੱਦੇ ਨੂੰ ਸਭ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਉਭਾਰਿਆ ਸੀ। ਇਹ ਮੁੱਦਾ ਉਭਰਨ ਨਾਲ ਅਸਲ ਮੁੱਦੇ ਤੋਂ ਧਿਆਨ ਭਟਕ ਗਿਆ ਹੈ। ਉਨ੍ਹਾਂ ਕਿਹਾ ਕਿ ਖਿਡਾਰੀਆਂ ਦਾ ਡੋਪ ਟੈਸਟ ਅਚਾਨਕ ਹੀ ਕੀਤਾ ਜਾਂਦਾ ਹੈ, ਨਾ ਕਿ ਲੀਡਰਾਂ ਵਾਂਗ ਆਪ ਡੋਪ ਟੈਸਟ ਕਰਵਾਉਣ ਲਈ ਹਸਪਤਾਲਾਂ ਵਿੱਚ ਜਾਣਾ ਪੈਂਦਾ ਹੈ। ਪਰਗਟ ਸਿੰਘ ਨੇ ਕਿਹਾ ਕਿ ਅਸਲ ਮੁੱਦਾ ਤਾਂ ਨਸ਼ਿਆਂ ਦੇ ਮਾਮਲੇ ਵਿੱਚ ਪੁਲਿਸ ਤੇ ਰਾਜਸੀ ਲੀਡਰਾਂ ਦੇ ਗੱਠਜੋੜ ਨੂੰ ਬੇਨਕਾਬ ਕਰਨ ਦਾ ਹੈ। ਡੋਪ ਟੈਸਟ ਦੇ ਰੌਲੇ ਨਾਲ ਇਹ ਮੁੱਦਾ ਰੁਲਦਾ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕਾਂਗਰਸ ਲੋਕਾਂ ਨਾਲ ਇਹ ਵਾਅਦਾ ਕਰਕੇ ਆਈ ਸੀ ਕਿ ਉਹ ਡਰੱਗ ਮਾਫੀਆ ਤੇ ਰਾਜਨੀਤਕ ਲੀਡਰਾਂ ਦੇ ਗੱਠਜੋੜ ਨੂੰ ਲੋਕਾਂ ਸਾਹਮਣੇ ਲਿਆਏਗੀ, ਪਰ ਡੋਪ ਟੈਸਟ ਕਰਾਉਣ ਲਈ ਹੁਣ ਰਾਜਨੀਤਕ ਲੀਡਰ ਇੱਕ-ਦੂਜੇ ਦੇ ਪੈਰ ਮਿੱਧ ਕੇ ਅੱਗੇ ਲੰਘ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਕ ਹਾਂ-ਪੱਖੀ ਏਜੰਡੇ ’ਤੇ ਕੰਮ ਕਰਨ ਦੀ ਲੋੜ ਹੈ, ਜਿਸ ਵਿੱਚ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਦਾ ਕੰਮ ਸਭ ਤੋਂ ਪਹਿਲਾਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਤੇ ਸਿੱਖਿਆ ਦੇਣ ਦੇ ਨਾਲ ਨਾਲ ਹੀ ਖੇਡਾਂ ਵੱਲ ਉਤਸ਼ਾਹਤ ਕਰਨ ਦੀ ਲੋੜ ਹੈ।

ਟਾਪ ਹੈਡਲਾਈਨ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Embed widget