ਪੜਚੋਲ ਕਰੋ
Advertisement
ਹੁਣ ਭਗਵੰਤ ਮਾਨ ਦਾ ਹੋਏਗਾ 'ਡੋਪ ਟੈਸਟ'?
ਆਮ ਆਦਮੀ ਪਾਰਟੀ (ਆਪ) ਦੇ ਸੂਬਾਈ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਸਿੰਘ ਮਾਨ ਮੁੜ ਵਿਵਾਦ ਵਿੱਚ ਘਿਰ ਗਏ ਹਨ। ਮੰਗਲਵਾਰ ਨੂੰ ਉਹ ਪੱਤਰਕਾਰਾਂ ਨਾਲ ਉਲਝ ਗਏ। ਇਸ ਮਗਰੋਂ ਅੱਜ ਪੰਜਾਬ ਵਿੱਚ ਕਈ ਥਾਈਂ ਭਗਵੰਤ ਮਾਨ ਦੇ ਪੁਤਲੇ ਫੂਕੇ ਗਏ।
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਸੂਬਾਈ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਸਿੰਘ ਮਾਨ ਮੁੜ ਵਿਵਾਦ ਵਿੱਚ ਘਿਰ ਗਏ ਹਨ। ਮੰਗਲਵਾਰ ਨੂੰ ਉਹ ਪੱਤਰਕਾਰਾਂ ਨਾਲ ਉਲਝ ਗਏ। ਇਸ ਮਗਰੋਂ ਅੱਜ ਪੰਜਾਬ ਵਿੱਚ ਕਈ ਥਾਈਂ ਭਗਵੰਤ ਮਾਨ ਦੇ ਪੁਤਲੇ ਫੂਕੇ ਗਏ।
ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਨੇ ਮੰਗ ਕੀਤੀ ਹੈ ਕਿ ਭਗਵੰਤ ਮਾਨ ਦਾ ਡੋਪ ਟੈਸਟ ਕਰਵਾਇਆ ਜਾਵੇ ਤਾਂ ਜੋ ਭਵਿੱਖ ’ਚ ਕੋਈ ਪੰਗਾ ਨਾ ਪਵੇ। ਉਨ੍ਹਾਂ ਦਾ ਇਸ਼ਾਰਾ ਸੀ ਕਿ ਭਗਵੰਤ ਮਾਨ ਨਸ਼ਾ ਕਰਕੇ ਪੱਤਰਕਾਰਾਂ ਸਾਹਮਣੇ ਆਏ ਸੀ। ਭਗਵੰਤ ਮਾਨ ਪ੍ਰੈੱਸ ਕਾਨਫਰੰਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਖ਼ਿਲਾਫ਼ ਅਭੱਦਰ ਭਾਸ਼ਾ ਵਰਤੀ ਸੀ। ਉਨ੍ਹਾਂ ਨੇ ਸੁਖਬੀਰ ਨੂੰ ਮੰਦਬੁੱਧੀ ਬੱਚਾ ਕਰਾਰ ਦਿੱਤਾ ਸੀ।
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਭਗਵੰਤ ਮਾਨ ਦਾ ਡੋਪ ਟੈਸਟ ਕਰਵਾਇਆ ਜਾਵੇ ਤਾਂ ਜੋ ਭਵਿੱਖ ’ਚ ਕੋਈ ਪੰਗਾ ਨਾ ਪਵੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਖੁਦ ਵੀ ਨਹੀਂ ਪਤਾ ਹੁੰਦਾ ਕਿ ਉਹ ਕੀ ਬੋਲ ਰਹੇ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement