ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਨੇ ਮੰਗ ਕੀਤੀ ਹੈ ਕਿ ਭਗਵੰਤ ਮਾਨ ਦਾ ਡੋਪ ਟੈਸਟ ਕਰਵਾਇਆ ਜਾਵੇ ਤਾਂ ਜੋ ਭਵਿੱਖ ’ਚ ਕੋਈ ਪੰਗਾ ਨਾ ਪਵੇ। ਉਨ੍ਹਾਂ ਦਾ ਇਸ਼ਾਰਾ ਸੀ ਕਿ ਭਗਵੰਤ ਮਾਨ ਨਸ਼ਾ ਕਰਕੇ ਪੱਤਰਕਾਰਾਂ ਸਾਹਮਣੇ ਆਏ ਸੀ। ਭਗਵੰਤ ਮਾਨ ਪ੍ਰੈੱਸ ਕਾਨਫਰੰਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਖ਼ਿਲਾਫ਼ ਅਭੱਦਰ ਭਾਸ਼ਾ ਵਰਤੀ ਸੀ। ਉਨ੍ਹਾਂ ਨੇ ਸੁਖਬੀਰ ਨੂੰ ਮੰਦਬੁੱਧੀ ਬੱਚਾ ਕਰਾਰ ਦਿੱਤਾ ਸੀ।
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਭਗਵੰਤ ਮਾਨ ਦਾ ਡੋਪ ਟੈਸਟ ਕਰਵਾਇਆ ਜਾਵੇ ਤਾਂ ਜੋ ਭਵਿੱਖ ’ਚ ਕੋਈ ਪੰਗਾ ਨਾ ਪਵੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਖੁਦ ਵੀ ਨਹੀਂ ਪਤਾ ਹੁੰਦਾ ਕਿ ਉਹ ਕੀ ਬੋਲ ਰਹੇ ਹਨ।