ਚੰਡੀਗੜ੍ਹ: ਪੰਚਾਇਤੀ ਚੋਣਾਂ ਲੜਨ ਵਾਲ਼ੇ ਉਮੀਦਵਾਰਾਂ ਦੇ ਡੋਪ ਟੈਸਟ ਕਰਵਾਇਆ ਜਾ ਸਕਦਾ ਹੈ। ਉਂਝ ਇਹ ਮਾਮਲਾ ਅਜੇ ਸਰਕਾਰ ਦੇ ਵਿਚਾਰ ਅਧੀਨ ਹੈ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਇਸ ਸਬੰਧੀ ਅਜੇ ਸਰਕਾਰ ਨੇ ਫੈਸਲਾ ਲੈਣਾ ਹੈ।   ਬਾਜਵਾ ਨੇ ਵੱਧ ਤੋਂ ਵੱਧ ਪੰਚਾਇਤਾਂ ਦੀ ਚੋਣ ਸਰਬਸੰਮਤੀ ਨਾਲ ਕਰਨ ਤੇ ਪੜ੍ਹੇ-ਲਿਖੇ ਉਮੀਦਵਾਰਾਂ ਨੂੰ ਅੱਗੇ ਆਉਣ ਦਾ ਸੱਦਾ ਦਿੱਤ। ਉਨ੍ਹਾਂ ਕਿਹਾ ਕਿ ਸਰਬਸੰਮਤੀ ਨਾਲ ਪੰਚਾਇਤਾਂ ਚੁਣਨ ਵਾਲ਼ੇ ਪਿੰਡਾਂ ਨੂੰ ਇਨਾਮ ਤਾਂ ਮਿਲੇਗਾ। ਨਗਰ ਨਿਗਮ ਦੀ ਤਰ੍ਹਾਂ ਹੀ ਪੰਚਾਇਤੀ ਚੋਣਾਂ ’ਚ ਵੀ ਔਰਤਾਂ ਲਈ 50 ਫ਼ੀਸਦੀ ਸੀਟਾਂ ਰਾਖਵੀਂਆਂ ਹੋਣ ਦੀ ਗੱਲ ਕਰਦਿਆਂ ਉਨ੍ਹਾਂ ਅਪੀਲ ਕੀਤੀ ਕਿ ਚੋਣਾਂ ਦੌਰਾਨ ਉਹ ਔਰਤਾਂ ਹੀ ਚੋਣ ਲੜਨ। ਉਨ੍ਹਾਂ ਦਾ ਤਰਕ ਸੀ ਕਿ ਜੇਤੂ ਔਰਤਾਂ ਦੇ ਪਤੀਆਂ, ਪੁੱਤਰਾਂ ਜਾਂ ਹੋਰ ਪੁਰਸ਼ ਮੈਂਬਰਾਂ ਵੱਲੋਂ ਹੀ ਉਨ੍ਹਾਂ ਦੇ ਅਹੁਦੇ ਦੀ ਵਰਤੋਂ ਕਰਨ ਦਾ ਰੁਝਾਨ ਮਾੜਾ ਹੈ।