Barnala News: ਬਰਨਾਲਾ ਜ਼ਿਲ੍ਹੇ ਦੀ ਪੁਲਿਸ ਨੇ ਪਿੰਡ ਸੇਖਾ ਵਿੱਚ ਹੋਏ ਦੋਹਰੇ ਕਤਲ ਕਾਂਡ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਘਰ ਜਵਾਈ ਬਣ ਕੇ ਰਹਿ ਰਹੇ ਰਾਜਦੀਪ ਸਿੰਘ ਨੇ ਹੀ ਆਪਣੀ ਪਤਨੀ ਪਰਮਜੀਤ ਕੌਰ ਤੇ ਸੱਸ ਹਰਬੰਸ ਕੌਰ ਦਾ ਕਤਲ ਕੀਤਾ ਸੀ। ਉਹ ਆਪਣੀ ਪਤਨੀ ਦੇ ਨਾਂ ’ਤੇ ਚੱਲ ਰਹੀ 5 ਏਕੜ ਜ਼ਮੀਨ ਹੜੱਪਣਾ ਚਾਹੁੰਦਾ ਸੀ।


ਇਸ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਅੰਡਰ ਟ੍ਰੇਨਿੰਗ ਐਸਐਚਓ ਕਰਨ ਸ਼ਰਮਾ ਨੇ ਦੱਸਿਆ ਕਿ ਜਸਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਹਰਬੰਸ ਕੌਰ ਤੇ ਪਰਮਜੀਤ ਕੌਰ ਦੇ ਕਤਲ ਦਾ ਮਾਮਲਾ ਦਰਜ ਕੀਤਾ ਸੀ। ਹੁਣ ਉਸ ਦੇ ਬਿਆਨਾਂ ਦੇ ਆਧਾਰ ’ਤੇ ਹੀ ਮੁਲਜ਼ਮ ਰਾਜਦੀਪ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।



ਜਸਵਿੰਦਰ ਸਿੰਘ ਨੇ ਦੱਸਿਆ ਕਿ ਰਾਜਦੀਪ ਸਿੰਘ ਉਸ ਦੀ ਚਾਚੀ ਹਰਬੰਸ ਕੌਰ ਤੇ ਚਾਚੀ ਦੀ ਲੜਕੀ ਪਰਮਜੀਤ ਕੌਰ ਨਾਲ ਰਹਿੰਦਾ ਸੀ। ਪਰਮਜੀਤ ਕੌਰ ਦਾ ਵਿਆਹ ਕੁਝ ਸਾਲ ਪਹਿਲਾਂ ਮੁਲਜ਼ਮ ਰਾਜਦੀਪ ਸਿੰਘ ਨਾਲ ਹੋਇਆ ਸੀ। ਪਰਮਜੀਤ ਦੇ ਨਾਂ 'ਤੇ 5 ਏਕੜ ਜ਼ਮੀਨ ਸੀ, ਜਿਸ ਨੂੰ ਉਹ ਹੜੱਪ ਕੇ ਵੇਚਣਾ ਚਾਹੁੰਦਾ ਸੀ।


ਜਸਵਿੰਦਰ ਅਨੁਸਾਰ ਇਸ ਗੱਲ ਨੂੰ ਲੈ ਕੇ ਅਕਸਰ ਲੜਾਈ ਹੁੰਦੀ ਰਹਿੰਦੀ ਸੀ। ਉਹ ਨਸ਼ਾ ਕਰਕੇ ਦੋਵੇਂ ਮਾਂ-ਧੀ ਦੀ ਕੁੱਟਮਾਰ ਕਰਦਾ ਸੀ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ ਪਰ ਉਹ ਖੁਦ ਵੀ ਜ਼ਖਮੀ ਹੈ, ਇਸ ਲਈ ਪੁਲਿਸ ਜਾਂਚ ਜਾਰੀ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









 


ਇਹ ਵੀ ਪੜ੍ਹੋ : Punjab Breaking News LIVE: ਪੰਜਾਬ 'ਚ ਮੁੜ ਹੜ੍ਹਾਂ ਦਾ ਕਹਿਰ, ਇੱਕ ਹੋਰ 'ਆਪ' ਵਿਧਾਇਕ ਵਿਵਾਦ 'ਚ ਘਿਰਿਆ, ਕੈਬਨਿਟ ਮੰਤਰੀ ਕਟਾਰੂਚੱਕ ਨੂੰ ਵੱਡੀ ਰਾਹਤ


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ