ਪੜਚੋਲ ਕਰੋ

Double Murder: ਪਿੰਡ ਦੇ ਸ਼ਮਸ਼ਾਨ ਘਾਟ 'ਚ ਦੋਹਰਾ ਕਤਲ, ਖੇਤਾਂ 'ਚੋਂ ਮਿਲੀਆਂ ਲਾਸ਼ਾਂ

ਪਿੰਡ ਫ਼ਜ਼ੂਪੁਰ ਦੇ ਸਰਪੰਚ ਬਲਵਿੰਦਰ ਪਾਲ ਤੇ ਪਿੰਡ ਦੇ ਵਸਨੀਕਾਂ ਨੇ ਦੱਸਿਆ ਕਿ ਮ੍ਰਿਤਕ ਸ਼ਾਮ ਲਾਲ ਤੇ ਸਟੀਫਨ ਦੋਵੇਂ ਪਿੰਡ ਲੇਹਲ ਦੇ ਰਹਿਣ ਵਾਲੇ ਹਨ ਤੇ ਪਿੰਡ ਫ਼ਜ਼ੂਪੁਰ ਦੇ ਸ਼ਮਸ਼ਾਨ ਘਾਟ ਵਿੱਚ ਰਹਿੰਦੇ ਸੀ। ਮ੍ਰਿਤਕ ਪਿੰਡ ਵਿੱਚ ਮਿਹਨਤ ਮਜ਼ਦੂਰੀ ਕਰਦੇ ਸੀ ਤੇ ਸ਼ਰਾਬ ਪੀਣ ਦੇ ਆਦੀ ਸੀ।

ਗੁਰਦਾਸਪੁਰ: ਜ਼ਿਲ੍ਹੇ ਦੇ ਪਿੰਡ ਫ਼ਜ਼ੂਪੁਰ ਵਿੱਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਪਿੰਡ ਦੇ ਖੇਤਾਂ ‘ਚ ਸਵੇਰੇ ਦੋ ਲਾਸ਼ਾਂ ਨਜ਼ਰ ਆਈਆਂ। ਦੋਵੇਂ ਮ੍ਰਿਤਕਾਂ ਦੀ ਉਮਰ ਕਰੀਬ 40 ਸਾਲ ਦੱਸੀ ਜਾ ਰਹੀ ਹੈ ਤੇ ਦੋਵੇਂ ਮ੍ਰਿਤਕ ਪਿੰਡ ਲੇਹਲ ਦੇ ਰਹਿਣ ਵਾਲੇ ਹਨ। ਇਤਲਾਹ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਮ੍ਰਿਤਕਾਂ ਦਾ ਕਤਲ ਪਿੰਡ ਫ਼ਜ਼ੂਪੁਰ ਦੇ ਸ਼ਮਸ਼ਾਨ ਘਾਟ ਵਿੱਚ ਸਿਰ ‘ਤੇ ਗਮਲੇ ਮਾਰ ਕੇ ਕੀਤਾ ਗਿਆ ਹੈ। ਬਾਅਦ ਵਿਚ ਲਾਸ਼ਾਂ ਨੂੰ ਪਿੰਡ ਦੇ ਖੇਤਾਂ ਵਿੱਚ ਸੁੱਟ ਦਿੱਤਾ ਗਿਆ।

ਉਧਰ ਪਿੰਡ ਫ਼ਜ਼ੂਪੁਰ ਦੇ ਸਰਪੰਚ ਬਲਵਿੰਦਰ ਪਾਲ ਤੇ ਪਿੰਡ ਦੇ ਵਸਨੀਕਾਂ ਨੇ ਦੱਸਿਆ ਕਿ ਮ੍ਰਿਤਕ ਸ਼ਾਮ ਲਾਲ ਤੇ ਸਟੀਫਨ ਦੋਵੇਂ ਪਿੰਡ ਲੇਹਲ ਦੇ ਰਹਿਣ ਵਾਲੇ ਹਨ ਤੇ ਪਿੰਡ ਫ਼ਜ਼ੂਪੁਰ ਦੇ ਸ਼ਮਸ਼ਾਨ ਘਾਟ ਵਿੱਚ ਰਹਿੰਦੇ ਸੀ। ਮ੍ਰਿਤਕ ਪਿੰਡ ਵਿੱਚ ਮਿਹਨਤ ਮਜ਼ਦੂਰੀ ਕਰਦੇ ਸੀ ਤੇ ਸ਼ਰਾਬ ਪੀਣ ਦੇ ਆਦੀ ਸੀ। ਅੱਜ ਸਵੇਰੇ ਸੂਚਨਾ ਮਿਲੀ ਕਿ ਦੋਵਾਂ ਦਾ ਕਤਲ ਹੋ ਗਿਆ ਹੈ। ਜਦੋਂ ਮੌਕੇ ‘ਤੇ ਆ ਕੇ ਦੇਖਿਆ ਤਾਂ ਸ਼ਾਮ ਲਾਲ ਤੇ ਸਟੀਫਨ ਦੀਆਂ ਲਾਸ਼ਾਂ ਸ਼ਮਸ਼ਾਨ ਘਾਟ ਦੇ ਨਾਲ ਲੱਗਦੇ ਖੇਤਾਂ ਵਿੱਚ ਪਈਆਂ ਸੀ।

ਉਨ੍ਹਾਂ ਦੱਸਿਆ ਕਿ ਸ਼ਮਸ਼ਾਨ ਘਾਟ ਵਿੱਚ ਦੇਖਣ ਤੋਂ ਪਤਾ ਲੱਗਦਾ ਸੀ ਕਿ ਜਿਵੇਂ ਇਨ੍ਹਾਂ ਨੂੰ ਇੱਥੇ ਕਤਲ ਕਰਕੇ ਦੋਵਾਂ ਦੀਆਂ ਲਾਸ਼ਾਂ ਨੂੰ ਘੜੀਸ ਕੇ ਖੇਤਾਂ ਵਿੱਚ ਸੁੱਟਿਆ ਗਿਆ ਹੋਵੇ। ਉਨ੍ਹਾਂ ਦੱਸਿਆ ਕਿ ਸ਼ਾਮ ਲਾਲ ਦਾ ਕੋਈ ਪਰਿਵਾਰਿਕ ਮੈਂਬਰ ਨਹੀਂ ਪਰ ਮ੍ਰਿਤਕ ਸਟੀਫਨ ਦੇ ਪਰਿਵਾਰ ਵਿੱਚ ਕੇਵਲ ਉਸ ਦੀ ਬਜ਼ੁਰਗ ਮਾਂ ਹੀ ਹੈ ਜੋ ਗੁਰਦਾਸਪੁਰ ਰਹਿੰਦੀ ਹੈ। ਲੋਕਾਂ ਨੇ ਕਿਹਾ ਕਿ ਪੁਲਿਸ ਨੂੰ ਇਸ ਦੋਹਰੇ ਕਤਲ ਦੀ ਗੁੱਥੀ ਨੂੰ ਜਲਦ ਸੁਲਝਾ ਕੇ ਕਤਲ ਕਰਨ ਵਾਲੇ ਨੂੰ ਜਲਦ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ ਕਿਉਂਕਿ ਇਸ ਨਾਲ ਪਿੰਡ ਵਿੱਚ ਦਹਿਸ਼ਤ ਦਾ ਮਹੌਲ ਬਣ ਗਿਆ ਹੈ।

ਪਿੰਡ ‘ਚ ਦੋਹਰੇ ਕਤਲ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਘਟਨਾ ਬਾਰੇ ਦੱਸਦਿਆਂ ਕਿਹਾ ਕਿ ਪਿੰਡ ਵਾਸੀਆਂ ਮੁਤਾਬਕ ਪਿੰਡ ਦੇ ਸ਼ਮਸ਼ਾਨ ਘਾਟ ਵਿੱਚ ਰੋਜ਼ਾਨਾ ਰਾਤ ਨੂੰ ਨੌਜਵਾਨਾਂ ਦਾ ਇਕੱਠ ਹੁੰਦਾ ਸੀ। ਇਸ ਦੌਰਾਨ ਹੋਏ ਝਗੜੇ ਵਿੱਚ ਸ਼ਾਮ ਲਾਲ ਤੇ ਸਟੀਫਨ ਦੇ ਸਿਰ ਵਿਚ ਭਾਰੀ ਗਮਲੇ ਮਾਰ ਕੇ ਕਤਲ ਕਰਕੇ ਲਾਸ਼ਾਂ ਨੂੰ ਖੇਤਾਂ ਵਿਚ ਸੁੱਟ ਦਿੱਤਾ ਗਿਆ।

ਉਨ੍ਹਾਂ ਦੱਸਿਆ ਕਿ ਡਾਗ ਸਕੁਐਡ ਅਤੇ ਫੋਰੈਂਸਿਕ ਟੀਮ ਦੀ ਮਦਦ ਲਈ ਜਾ ਰਹੀ ਹੈ ਅਤੇ ਨਾਲ ਹੀ ਪਿੰਡ ਵਾਸੀਆਂ ਕੋਲੋ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੇ ਕੇਸ ਦਰਜ ਕਰ ਲਿਆ ਗਿਆ ਹੈ ਤੇ ਜਲਦ ਹੀ ਕਾਤਲਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਜਾਵੇਗਾ।

ਇਹ ਵੀ ਪੜ੍ਹੋ: UK government ਦਾ ‘junk food’ ਬਾਰੇ ਵੱਡਾ ਫੈਸਲਾ, ਬੱਚਿਆਂ ਦੀ ਸਿਹਤ ਨੂੰ ਵੇਖਦਿਆਂ ਲਿਆ ਐਕਸ਼ਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
Karan Aujla Show: ਦਿਲਜੀਤ ਦੌਸਾਂਝ ਮਗਰੋਂ ਕਰਨ ਔਜਲਾ ਨੂੰ ਨੋਟਿਸ, ਇਨ੍ਹਾਂ ਗੀਤਾਂ 'ਤੇ ਲੱਗਾ ਬੈਨ
Karan Aujla Show: ਦਿਲਜੀਤ ਦੌਸਾਂਝ ਮਗਰੋਂ ਕਰਨ ਔਜਲਾ ਨੂੰ ਨੋਟਿਸ, ਇਨ੍ਹਾਂ ਗੀਤਾਂ 'ਤੇ ਲੱਗਾ ਬੈਨ
Diljit Dosanjh: ਜੇ ਸਾਲਾ ਨਹੀਂ ਝੁਕਿਆ ਤਾਂ ਜੀਜਾ ਕਿਵੇਂ ਝੁਕੇਗਾ? ਦਿਲਜੀਤ ਦੋਸਾਂਝ ਨੇ ਸਟੇਜ ਤੋਂ ਵੰਗਾਰਿਆ
Diljit Dosanjh: ਜੇ ਸਾਲਾ ਨਹੀਂ ਝੁਕਿਆ ਤਾਂ ਜੀਜਾ ਕਿਵੇਂ ਝੁਕੇਗਾ? ਦਿਲਜੀਤ ਦੋਸਾਂਝ ਨੇ ਸਟੇਜ ਤੋਂ ਵੰਗਾਰਿਆ
Advertisement
ABP Premium

ਵੀਡੀਓਜ਼

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼18 ਕਿਸਾਨ ਹੋਏ ਜ਼ਖਮੀ, 1 ਕਿਸਾਨ ਦੀ ਅੱਖ ਵਿੱਚ ਲੱਗੀ ਗੋਲੀ |Farmers Protest | Shambhu Border|ਕਿਸਾਨਾਂ ਦਾ ਤੀਜਾ ਜੱਥਾ ਸ਼ੰਭੂ ਮੌਰਚੇ 'ਚ ਵਾਪਸ  ਪਰਤਿਆ |Abp Sanjha|Farmers Protest | Shambhu Border| 101 ਕਿਸਾਨਾਂ ਦਾ ਜੱਥਾ ਤੀਜੀ ਵਾਰ ਹੋਇਆ ਅਸਫ਼ਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
Karan Aujla Show: ਦਿਲਜੀਤ ਦੌਸਾਂਝ ਮਗਰੋਂ ਕਰਨ ਔਜਲਾ ਨੂੰ ਨੋਟਿਸ, ਇਨ੍ਹਾਂ ਗੀਤਾਂ 'ਤੇ ਲੱਗਾ ਬੈਨ
Karan Aujla Show: ਦਿਲਜੀਤ ਦੌਸਾਂਝ ਮਗਰੋਂ ਕਰਨ ਔਜਲਾ ਨੂੰ ਨੋਟਿਸ, ਇਨ੍ਹਾਂ ਗੀਤਾਂ 'ਤੇ ਲੱਗਾ ਬੈਨ
Diljit Dosanjh: ਜੇ ਸਾਲਾ ਨਹੀਂ ਝੁਕਿਆ ਤਾਂ ਜੀਜਾ ਕਿਵੇਂ ਝੁਕੇਗਾ? ਦਿਲਜੀਤ ਦੋਸਾਂਝ ਨੇ ਸਟੇਜ ਤੋਂ ਵੰਗਾਰਿਆ
Diljit Dosanjh: ਜੇ ਸਾਲਾ ਨਹੀਂ ਝੁਕਿਆ ਤਾਂ ਜੀਜਾ ਕਿਵੇਂ ਝੁਕੇਗਾ? ਦਿਲਜੀਤ ਦੋਸਾਂਝ ਨੇ ਸਟੇਜ ਤੋਂ ਵੰਗਾਰਿਆ
Farmer Protest: ਕੇਂਦਰ ਨਾਲ ਮੁੜ ਬਣ ਰਿਹਾ ਗੱਲਬਾਤ ਦਾ ਮਾਹੌਲ, DGP ਨੇ ਕਿਹਾ-ਡੱਲੇਵਾਲ ਦੀ ਜਾਨ ਬਹੁਤ ਕੀਮਤ, ਕੇਂਦਰੀ ਗ੍ਰਹਿ ਨਿਰਦੇਸ਼ਕ ਵੀ ਖਨੌਰੀ ਪੁੱਜੇ
Farmer Protest: ਕੇਂਦਰ ਨਾਲ ਮੁੜ ਬਣ ਰਿਹਾ ਗੱਲਬਾਤ ਦਾ ਮਾਹੌਲ, DGP ਨੇ ਕਿਹਾ-ਡੱਲੇਵਾਲ ਦੀ ਜਾਨ ਬਹੁਤ ਕੀਮਤ, ਕੇਂਦਰੀ ਗ੍ਰਹਿ ਨਿਰਦੇਸ਼ਕ ਵੀ ਖਨੌਰੀ ਪੁੱਜੇ
ਡੱਲੇਵਾਲ ਨੂੰ ਮਿਲੇ DGP ਗੌਰਵ ਯਾਦਵ, ਉਨ੍ਹਾਂ ਦੀ ਸਿਹਤ ਨੂੰ ਲੈਕੇ ਜਤਾਈ ਚਿੰਤਾ, ਕਿਹਾ - ਸਾਡੀ ਕੋਸ਼ਿਸ਼...
ਡੱਲੇਵਾਲ ਨੂੰ ਮਿਲੇ DGP ਗੌਰਵ ਯਾਦਵ, ਉਨ੍ਹਾਂ ਦੀ ਸਿਹਤ ਨੂੰ ਲੈਕੇ ਜਤਾਈ ਚਿੰਤਾ, ਕਿਹਾ - ਸਾਡੀ ਕੋਸ਼ਿਸ਼...
Cold Waves: ਕੋਲਡ ਵੇਵ ਇੰਝ ਵਧਾਉਂਦੀ ਫੇਫੜਿਆਂ ਨਾਲ ਸਬੰਧਤ ਬਿਮਾਰੀਆਂ ਦਾ ਖਤਰਾ, ਜਾਣੋ ਬਚਾਅ ਦੇ ਤਰੀਕੇ, ਨਹੀਂ ਤਾਂ...
ਕੋਲਡ ਵੇਵ ਇੰਝ ਵਧਾਉਂਦੀ ਫੇਫੜਿਆਂ ਨਾਲ ਸਬੰਧਤ ਬਿਮਾਰੀਆਂ ਦਾ ਖਤਰਾ, ਜਾਣੋ ਬਚਾਅ ਦੇ ਤਰੀਕੇ, ਨਹੀਂ ਤਾਂ...
PF ਖਾਤੇ 'ਚ ਹੁਣ ਤੱਕ ਕਿੰਨੇ ਪੈਸੇ ਹੋਏ ਜਮ੍ਹਾ, ਇਦਾਂ ਕਰੋ ਪਤਾ, ਜਾਣੋ ਸੌਖਾ ਤਰੀਕਾ
PF ਖਾਤੇ 'ਚ ਹੁਣ ਤੱਕ ਕਿੰਨੇ ਪੈਸੇ ਹੋਏ ਜਮ੍ਹਾ, ਇਦਾਂ ਕਰੋ ਪਤਾ, ਜਾਣੋ ਸੌਖਾ ਤਰੀਕਾ
Embed widget