ਪੜਚੋਲ ਕਰੋ

ਡਾ: ਬਲਬੀਰ ਸਿੰਘ ਨੇ ਪੰਜਾਬ ਵਿਚ ਉਚ ਪੱਧਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਪ੍ਰਾਈਵੇਟ ਕੰਪਨੀਆਂ ਨੂੰ ਨਿਵੇਸ਼ ਕਰਨ ਲਈ ਦਿੱਤਾ ਸੱਦਾ

Punjab News: ਸੂਬੇ ਦੇ ਲੋਕਾਂ ਨੂੰ ਸੁਖਾਲੇ ਢੰਗ ਨਾਲ ਲਈ ਮਿਆਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਦੀ ਪੁਰਜ਼ੋਰ ਕੋਸ਼ਿਸ਼ ਤਹਿਤ ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪ੍ਰਾਈਵੇਟ ਹਸਪਤਾਲਾਂ ਨੂੰ ਪੂਰੀ ਸੁਹਿਰਦਤਾ ਨਾਲ ਸੂਬਾ ਸਰਕਾਰ ਨਾਲ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ।

Punjab News: ਸੂਬੇ ਦੇ ਲੋਕਾਂ ਨੂੰ ਸੁਖਾਲੇ ਢੰਗ ਨਾਲ ਲਈ ਮਿਆਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਦੀ ਪੁਰਜ਼ੋਰ ਕੋਸ਼ਿਸ਼ ਤਹਿਤ ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪ੍ਰਾਈਵੇਟ ਹਸਪਤਾਲਾਂ ਨੂੰ ਪੂਰੀ ਸੁਹਿਰਦਤਾ ਨਾਲ ਸੂਬਾ ਸਰਕਾਰ ਨਾਲ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ। ਇਸ ਦੌਰਾਨ ਉਨਾਂ ਨੇ ਪ੍ਰਾਈਵੇਟ ਹਸਪਤਾਲਾਂ ਨੂੰ ਆਰਥਿਕ ਤੌਰ ‘ਤੇ ਕਮਜ਼ੋਰ ਮਰੀਜਾਂ ਲਈ ਉਨਾਂ ਦੇ ਹਸਪਤਾਲਾਂ ਵਿੱਚ ਕੁਝ ਬੈੱਡ ਰਾਖਵੇਂ ਰੱਖਣ ਦੀ ਅਪੀਲ ਵੀ ਕੀਤੀ ਤਾਂ ਜੋ ਅਜਿਹੇ ਗਰੀਬ ਮਰੀਜ਼ਾਂ ਨੂੰ ਮਿਆਰੀ  ਸਿਹਤ ਸਹੂਲਤਾਂ ਦਾ ਲਾਭ ਦਿੱਤਾ ਜਾ ਸਕੇ।

ਪੰਜਾਬ ਨਿਵੇਸ਼ਕ ਸੰਮੇਲਨ-2023 ਦੇ ਦੂਜੇ ਤੇ ਆਖ਼ਰੀ ਦਿਨ ਇੰਡੀਆ ਸਕੂਲ ਆਫ ਬਿਜ਼ਨਸ   (ਆਈਐਸਬੀ),ਐਸ.ਏ.ਐਸ.ਨਗਰ (ਮੋਹਾਲੀ) ਵਿਖੇ ਹੈਲਥਕੇਅਰ ਅਤੇ ਫਾਰਮਾਸਿਊਟੀਕਲ ਸੈਕਟਰ - ਉਭਰਦੇ ਸਿਹਤ ਸੰਭਾਲ ਅਤੇ ਮੈਡੀਕਲ ਈਕੋਸਿਸਟਿਮ :ਅਪ੍ਰੇਸਿੰਗ,ਅਡੈਪਟਿੰਗ,ਅਫੈਕਟਿੰਗ ਸਬੰਧੀ  ਕਰਵਾਏ ਲਾਈਵ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਡਾ. ਬਲਬੀਰ ਸਿੰਘ ਨੇ ਸੁੱਕਰਵਾਰ ਨੂੰ ਕਿਹਾ ਕਿ ਜੇਕਰ ਕੋਈ ਕੈਂਸਰ ਵਰਗੀ ਗੰਭੀਰ ਤੇ ਨਾਮੁਰਾਦ ਬਿਮਾਰੀ ਦਾ ਸ਼ਿਕਾਰ ਹੋ ਜਾਂਦਾ ਹੈ ਤਾਂ ਇਸ ਦਾ ਪ੍ਰਭਾਵ ਉਸਦੇ ਪੂਰੇ ਪਰਿਵਾਰ ਤੇ ਪੈਂਦਾ ਹੈ , ਕਈ ਵਾਰ ਹਾਲਾਤ ਇੰਨੇ ਬਦਤਰ ਹੋ ਜਾਂਦੇ ਇਲਾਜ ਲਈ ਲੋਕਾਂ ਨੂੰ ਆਪਣੇ ਘਰ ਅਤੇ ਜ਼ਮੀਨਾਂ ਵੀ ਵੇਚਣੀਆਂ ਪੈਂਦੀਆਂ ਹਨ।

ਮੰਤਰੀ ਨੇ ਕਿਹਾ ਕਿ ਜਦੋਂ ਉਹਨਾਂ ਨੇ  ਆਪਣਾ ਹਸਪਤਾਲ ਸ਼ੁਰੂ ਕੀਤਾ ਸੀ, ਉਸ ਸਮੇਂ ਉਨਾਂ ਕੋਲ ਸ਼ੁਰੂ ਕਰਨ ਲਈ ਕੁਝ ਵੀ ਨਹੀਂ ਸੀ, ਪਰ ਲੋੜਵੰਦ ਮਰੀਜਾਂ ਦਾ ਘਰ ਘਰ ਜਾ ਇਲਾਜ ਕੀਤਾ। ਉਨਾਂ ਕਿਹਾ, “ਮੈਂ ਅਜਿਹੇ ਲੋਕਾਂ ਦੇ ਘਰੀਂ ਜਾ ਕੇ ਵੀ ਲੋਕਾਂ ਦਾ ਮੁਫਤ ਇਲਾਜ  ਕੀਤਾ ਹੈ ਜੋ ਇਲਾਜ ਨਹੀਂ ਕਰ ਸਕਦੇ ਸਨ ਅਤੇ ਉਨਾਂ ਦੀਆਂ ਅਸੀਸਾਂ ਸਦਕਾ ਹੀ  ਮੈਂ ਇਸ ਅਹੁਦੇ ਤੇ ਪਹੁੰਚਿਆ ਹਾਂ।’’

ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਹਿਲਾਂ ਰਾਜ ਦੇ ਸਿਹਤ ਸੰਭਾਲ ਖੇਤਰ ਦਾ ਰਾਹ ਪੱਧਰਾ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ, ਇਸੇ ਲਈ ਦਿੱਲੀ ਦੇ ਮੁਹੱਲਾ ਕਲੀਨਕਾਂ ਦੀ ਤਰਜ਼ ’ਤੇ ਪੰਜਾਬ ਵਿੱਚ ਵੀ 400 ਮੁਹੱਲਾ ਕਲੀਨਿਕ ਖੋਲ੍ਹੇ ਹਨ।

ਜ਼ਿਕਰਯੋਗ ਹੈ ਕਿ ਸੂਬੇ ਕੋਲ 2000 ਤੋਂ ਵੱਧ ਮਲਟੀ-ਸਪੈਸ਼ਿਲਟੀ ਹਸਪਤਾਲ ਸਿਹਤ ਸੰਭਾਲ ਸੰਸਥਾਵਾਂ ਹਨ ਜਿਹਨਾਂ ਵਿੱਚ 23 ਜ਼ਿਲਾ ਹਸਪਤਾਲ, 41 ਉਪ-ਮੰਡਲ ਹਸਪਤਾਲ, 162 ਸੀ.ਐਚ.ਸੀਜ਼., 400 ਤੋਂ ਵੱਧ ਆਮ ਆਦਮੀ ਕਲੀਨਿਕ ਅਤੇ 524 ਸਰਕਾਰੀ ਆਯੁਰਵੈਦਿਕ ਅਤੇ ਯੂਨਾਨੀ ਡਿਸਪੈਂਸਰੀਆਂ ਸ਼ਾਮਲ ਹਨ। ਇਸ ਤੋਂ ਇਲਾਵਾ, ਸੂਬੇ ਵਿੱਚ 1570 ਕੇਂਦਰਾਂ ਵਿੱਚ ਟੈਲੀਮੇਡੀਸਨ ਸੇਵਾਵਾਂ ਸਮੇਤ ਕੁੱਲ 3034 ਸਿਹਤ ਤੇ ਤੰਦਰੁਸਤੀ ਕੇਂਦਰ ਕਾਰਜਸ਼ੀਲ ਹਨ।

ਉਨਾਂ ਕਿਹਾ ਕਿ ਨੀਤੀ ਆਯੋਗ ਦੀ ਸਿਹਤ ਸੂਚਕਾਂਕ ਰਿਪੋਰਟ 2021 ਮੁਤਾਬਕ ਪੰਜਾਬ ਸਿਖ਼ਰਲੇ 10 ਰਾਜਾਂ ਵਿੱਚ ਸ਼ਾਮਲ ਹੈ, ਸੂਬਾ ਸਰਕਾਰ ਵੱਲੋਂ ਹੈਲਥਕੇਅਰ ਅਤੇ ਫਾਰਮਾਸਿਊਟੀਕਲ ਦੋਵਾਂ ਦੀ ਅਹਿਮ ਖੇਤਰਾਂ ( ਥਰਸਟ ਸੈਕਟਰਾਂ) ਵਜੋਂ ਪਛਾਣ ਕੀਤੀ ਗਈ ਹੈ।

ਪੰਜਾਬ ਵਿੱਚ ਡਾਕਟਰੀ ਸਿੱਖਿਆ ਵਿੱਚ ਤਬਦੀਲੀ ਦੀ ਲੋੜ ‘ਤੇ ਜੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਵਧੇਰੇ ਗਿਣਤੀ ਵਿਚ ਮਾਹਿਰ ਸਿਹਤ ਪੇਸ਼ੇਵਰਾਂ ਮੌਜੂਦ ਹਨ ਅਤੇ ਸੂਬੇ ਦੀ ਵਿੱਚ 12 ਮੈਡੀਕਲ ਕਾਲਜ (16 ਆਗਾਮੀ ਕਾਲਜ), 13 ਡੈਂਟਲ ਕਾਲਜ, 20 ਅਲਟਰਨੇਟਿਵ ਮੈਡੀਸਨ ਕਾਲਜ, ਫਾਰਮਾ ਵਿੱਚ ਡਿਪਲੋਮਾ/ਡਿਗਰੀ ਪ੍ਰਦਾਨ ਕਰਨ ਵਾਲੀਆਂ 150 ਤੋਂ ਵੱਧ ਸੰਸਥਾਵਾਂ ਹਨ, ਜਿਹਨਾਂ ਵਿੱਚ ਹਰ ਸਾਲ ਲਗਭਗ 7000 ਵਿਦਿਆਰਥੀ ਮੈਡੀਕਲ ਗ੍ਰੈਜੂਏਟ ਹੁੰਦੇ ਹਨ। ਉਹਨਾਂ ਅੱਗੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਤੇ ਮਜਬੂਤ ਬਣਾਉਣ ਲਈ ਹੋਰ ਡਾਕਟਰਾਂ ਅਤੇ ਮੈਡੀਕਲ ਸਟਾਫ਼ ਦੀ ਭਰਤੀ ਪ੍ਰਕਿਰਿਆ ਜਾਰੀ ਹੈ।

ਨਿਵੇਸ਼ਕਾਂ ਨੂੰ ਸੱਦਾ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸਿਹਤ ਸੰਭਾਲ ਅਤੇ ਫਾਰਮਾਸਿਊਟੀਕਲ ਸੈਕਟਰ ਤੋਂ ਇਲਾਵਾ ਪੰਜਾਬ ਵਿੱਚ ਮੈਡੀਕਲ ਟੂਰਿਜਮ ਵਿੱਚ ਨਿਵੇਸ਼ ਦੀਆਂ ਅਥਾਹ ਸੰਭਾਵਨਾਵਾਂ ਹਨ ਅਤੇ ਸੂਬਾ ਮੈਡੀਕਲ ਵੈਲਿਊ ਟੂਰਿਜਮ ਹੱਬ ਬਣਨ ਦੀ  ਸਮਰੱਥਾ ਰੱਖਦਾ ਹੈ। ਉਨਾਂ ਕਿਹਾ ਕਿ ਸੂਬੇ ਵਿੱਚ ਵਿਸ਼ਵ ਪੱਧਰੀ ਮੈਡੀਕਲ ਸੰਸਥਾਵਾਂ ਅਤੇ ਪੈਰਾ-ਮੈਡੀਕਲ ਸਿਖਲਾਈ ਸਮਰੱਥਾਵਾਂ ਉਪਲਬਧ ਹਨ। ਸਿਹਤ ਸੰਭਾਲ ਖੇਤਰ ਵਿੱਚ ਵੱਧਦੀ ਮੰਗ ਨੂੰ ਪੂਰਾ ਕਰਨ ਲਈ ਇਨਾਂ ਸੰਸਥਾਵਾਂ ਦਾ ਹੋਰ ਵਿਸਥਾਰ ਕੀਤਾ ਜਾ ਸਕਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
Embed widget