ਪੜਚੋਲ ਕਰੋ

Punjab News: ਡਾਕਟਰ ਬਲਬੀਰ ਸਿੰਘ ਵੱਲੋਂ ਸਿਹਤ ਵਿਭਾਗ ਨੂੰ ਗੈਰ-ਕਾਨੂੰਨੀ ਗਰਭਪਾਤ ਰੋਕਣ ਲਈ ਗਰਭ ਅਵਸਥਾ ਦੌਰਾਨ ਔਰਤਾਂ ਦਾ ਟਰੈਕ ਰੱਖਣ ਦੇ ਹੁਕਮ

Dr. Balbir Singh: ਸਿਹਤ ਮੰਤਰੀ ਨੇ ਕਿਹਾ ਕਿ ਭਰੂਣ ਹੱਤਿਆ ਦੇ ਖ਼ਾਤਮੇ ਲਈ ਲੋਕਾਂ ਦੀ ਮਾਨਸਿਕਤਾ ਬਦਲਣ ਦੀ ਲੋੜ ਹੈ।

Punjab News: ਸੂਬੇ ਵਿੱਚ ਲਿੰਗ ਅਨੁਪਾਤ ਵਿੱਚ ਹੋਰ ਸੁਧਾਰ ਲਿਆਉਣ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਬੁੱਧਵਾਰ ਨੂੰ ਸਿਹਤ ਅਧਿਕਾਰੀਆਂ ਨੂੰ ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ, ਮਲਟੀ-ਪਰਪਜ਼ ਹੈਲਥ ਵਰਕਰਾਂ (ਐਮ.ਪੀ.ਐਚ.ਡਬਲਿਊ.), ਕਮਿਊਨਿਟੀ ਹੈਲਥ ਅਫ਼ਸਰਾਂ ਦਾ ਇੱਕ ਨੈੱਟਵਰਕ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਉਹ ਪਿੰਡਾਂ ਦੀਆਂ ਗਰਭਵਤੀ ਔਰਤਾਂ ਦਾ ਗਰਭਕਾਲ ਤੋਂ ਜਣੇਪੇ ਤੱਕ ਟਰੈਕ ਰੱਖਣ।

ਗਰਭਪਾਤ ਜਹੇ ਗ਼ੈਰ-ਕਾਨੂੰਨੀ ਅਮਲ ਨੂੰ ਠੱਲ੍ਹ ਪਾਈ ਜਾ ਸਕੇ

ਇਸ ਗੈਰ-ਕਾਨੂੰਨੀ ਕਾਰਵਾਈ ਬਾਬਤ ਦੋ ਜਾਂ ਤਿੰਨ ਜੀਵਤ ਧੀਆਂ ਵਾਲੇ ਜੋੜਿਆਂ ’ਤੇ ਵਿਸ਼ੇਸ਼ ਧਿਆਨ ਰੱਖਣ ਦੀ ਲੋੜ ’ਤੇ ਜ਼ੋਰ ਦਿੰਦਿਆਂ, ਉਨ੍ਹਾਂ ਨੇ ਸਿਹਤ ਅਧਿਕਾਰੀਆਂ ਨੂੰ ਗਰਭਵਤੀ ਔਰਤਾਂ ਦਾ ਟਰੈਕ ਰੱਖਣ ਦੇ ਨਿਰਦੇਸ਼ ਦਿੱਤੇ ਤਾਂ ਜੋ ਗਰਭ ਅਵਸਥਾ ਦੌਰਾਨ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਬਾਰੇ ਸਿਹਤ ਵਿਭਾਗ ਨੂੰ ਪਤਾ ਲੱਗ ਸਕੇ  ਅਤੇ ਗਰਭਪਾਤ ਜਹੇ ਗ਼ੈਰ-ਕਾਨੂੰਨੀ ਅਮਲ ਨੂੰ ਠੱਲ੍ਹ ਪਾਈ ਜਾ ਸਕੇ । ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ  ਅਗਵਾਈ ਵਾਲੀ ਪੰਜਾਬ ਸਰਕਾਰ ਲਿੰਗ ਅਨੁਪਾਤ ਨੂੰ ਸੁਧਾਰਨ ਲਈ ਸਖ਼ਤ ਯਤਨ ਕਰ ਰਹੀ ਹੈ।

ਔਰਤਾਂ ਤੋਂ ਬਿਨਾਂ ਮਨੁੱਖੀ ਸਮਾਜ ਦੀ ਹੋਂਦ ਹੀ ਸੰਭਵ ਨਹੀਂ

ਸਮਾਜ ਨੂੰ ਅੱਗੇ ਤੋਰਨ ਵਿੱਚ ਔਰਤਾਂ ਵੱਲੋਂ ਨਿਭਾਈ ਜਾ ਰਹੀ ਅਹਿਮ ਭੂਮਿਕਾ ਨੂੰ ਰੇਖਾਂਕਿਤ ਕਰਦਿਆਂ ਡਾ: ਬਲਬੀਰ ਸਿੰਘ ਨੇ ਕਿਹਾ, “ਔਰਤਾਂ ਤੋਂ ਬਿਨਾਂ ਮਨੁੱਖੀ ਸਮਾਜ ਦੀ ਹੋਂਦ ਹੀ ਸੰਭਵ ਨਹੀਂ ਹੈ। ਔਰਤ ਇੱਕ ਮਜ਼ਬੂਤ ਧਿਰ ਹੈ ਕਿਉਂਕਿ ਇਹ  ਔਰਤ ਹੀ ਹੈ, ਜੋ ਨਾ ਸਿਰਫ਼ ਇੱਕ ਪਰਿਵਾਰ ਨੂੰ ਸਫਲਤਾਪੂਰਵਕ ਸੰਭਾਲਦੀ  ਹੈ, ਸਗੋਂ ਘਰ ਦੀ ਚਾਰਦਿਵਾਰੀ ਤੋਂ ਬਾਹਰ ਕਿਸੇ ਵੀ ਪੇਸ਼ੇ ਵਿੱਚ ਨਵੀਆਂ ਲੀਹਾਂ ਪਾ ਸਕਦੀ ਹੈ। ਸਾਨੂੰ ਔਰਤਾਂ ਪ੍ਰਤੀ ਆਪਣੀ ਮਾਨਸਿਕਤਾ ਬਦਲਣ ਦੀ ਲੋੜ ਹੈ।’’

ਉਨ੍ਹਾਂ ਕਿਹਾ, “ਅਸੀਂ ਅਜਿਹੇ ਅਧਿਕਾਰੀਆਂ ਨੂੰ ਵੀ ਇਨਾਮ ਦੇਵਾਂਗੇ ਜਿਨ੍ਹਾਂ ਦੇ ਅਧਿਕਾਰ ਖੇਤਰ ਵਿੱਚ  ਲਿੰਗ ਅਨੁਪਾਤ ’ਚ ਸੁਧਾਰ ਹੋਵੇਗਾ।” ਉਨ੍ਹਾਂ ਕਿਹਾ ਕਿ ਪੰਜਾਬ ਦੇ ਮੱਥੇ ਤੋਂ ਕੰਨਿਆ ਭਰੂਣ ਹੱਤਿਆ ਦਾ ਧੱਬਾ  ਹਟਾਉਣ ਵਿੱਚ ਮਦਦ ਕਰਨ ਲਈ ਉਨ੍ਹਾਂ ਦਾ ਸਭ ਤੋਂ ਵੱਡਾ ਯੋਗਦਾਨ ਹੋਵੇਗਾ।

ਡਾ. ਬਲਬੀਰ ਸਿੰਘ ਨੇ ਪ੍ਰੀ-ਕੰਸੇਪਸ਼ਨ ਤਕਨੀਕਾਂ ਦੀ ਵਰਤੋਂ ਕਰਕੇ ਲਿੰਗ ਨਿਰਧਾਰਨ ਕਰਨ ਵਾਲੇ ਏ.ਆਰ.ਟੀ. ਜਾਂ ਆਈ.ਵੀ.ਐਫ. ਸੈਂਟਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਅਤੇ ਰਾਜ ਦੇ ਸਿਹਤ ਅਧਿਕਾਰੀਆਂ ਨੂੰ ਇਸ ਦਿਸ਼ਾ ਵਿੱਚ ਸਰਗਰਮੀਆਂ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।

ਸਿਹਤ-ਕਮ-ਐਮ.ਡੀ. ਐਨ.ਐਚ.ਐਮ. ਸਕੱਤਰ ਡਾਕਟਰ ਅਭਿਨਵ ਤ੍ਰਿਖਾ ਨੇ ਕਿਹਾ ਕਿ ਕਿਸੇ ਨੂੰ ਵੀ ਅਣਜੰਮੀ ਬੱਚੀ ਤੋਂ ਉਸਦੇ ਹਿੱਸੇ ਦੇ ਬਣਦੇ ਅਧਿਕਾਰ ਖੋਹਣ ਦਾ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਕੰਨਿਆ ਭਰੂਣ ਹੱਤਿਆ ਸਿਰਫ਼ ਸਿਹਤ ਦਾ ਮੁੱਦਾ ਹੀ ਨਹੀਂ ਸਗੋਂ ਇੱਕ ਸਮਾਜਿਕ ਮਸਲਾ ਹੈ , ਜਿਸ ਨੂੰ ਬਹੁ-ਖੇਤਰੀ ਪਹੁੰਚ ਨਾਲ ਨਜਿੱਠਣ ਦੀ ਲੋੜ ਹੈ।

ਸਿਹਤ ਵਿਭਾਗ ਦੇ ਡਾਇਰੈਕਟਰ ਡਾ: ਆਦਰਸ਼ਪਾਲ ਕੌਰ ਨੇ ਜਨ ਜਾਗਰੂਕਤਾ ਰਾਹੀਂ ਲੋਕਾਂ ਦੀ ਮਾਨਸਿਕਤਾ ਨੂੰ ਬਦਲ ਕੇ ਇਸ ਨੂੰ ਸਮਾਜਿਕ ਲਹਿਰ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ । ਪਰਿਵਾਰ ਭਲਾਈ ਵਿਭਾਗ ਦੀ ਡਾਇਰੈਕਟਰ ਡਾ: ਹਿਤਿੰਦਰ ਕੌਰ ਨੇ ਸਿਹਤ ਮੰਤਰੀ ਨੂੰ ਪੰਜਾਬ ਵਿੱਚ ਲਿੰਗ ਅਨੁਪਾਤ ਨੂੰ ਬਿਹਤਰ ਬਣਾਉਣ ਲਈ ਕੰਮ ਕਰਨ ਦਾ ਭਰੋਸਾ ਦਿੱਤਾ।

ਜ਼ਿਕਰਯੋਗ ਹੈ ਕਿ ਸਿਹਤ ਮੰਤਰੀ ਵੱਲੋਂ ਲੁਧਿਆਣਾ, ਬਰਨਾਲਾ, ਸੰਗਰੂਰ, ਪਟਿਆਲਾ, ਗੁਰਦਾਸਪੁਰ, ਫਰੀਦਕੋਟ ਜ਼ਿਲਿ੍ਹਆਂ ਦੇ ਸਿਵਲ ਸਰਜਨਾਂ ਅਤੇ ਪੀਐਨਡੀਟੀ ਟੀਮਾਂ ਅਤੇ ਰਾਜ ਦੀ ਪੀਐਨਡੀਟੀ ਟੀਮ ਨੂੰ ਪੰਜਾਬ ਦੇ ਨਾਲ-ਨਾਲ ਰਾਜ ਤੋਂ ਬਾਹਰ ਵੀ ਡਿਕੌਏ ਆਪੇ੍ਰਸ਼ਨ (ਜਾਲ ’ਚ ਫਸਾਉਣਾ) ਚਲਾਉਣ ਵਿੱਚ ਮਿਸਾਲੀ ਭੂਮਿਕਾ ਨਿਭਾਉਣ ਲਈ ਸਨਮਾਨਿਤ ਕੀਤਾ ਗਿਆ। ਇਹ ਵੀ ਦੱਸਣਾ ਬਣਦਾ ਹੈ ਕਿ ਪੰਜਾਬ ਦੇ ਸਿਹਤ ਵਿਭਾਗ ਨੇ ਹਾਲ ਹੀ ਵਿੱਚ 13 ਛਾਪੇਮਾਰੀ ਕੀਤੀਆਂ , ਜਿਸ ਦੇ ਨਤੀਜੇ ਵਜੋਂ ਇਹਨਾਂ ਸਾਰੇ ਮਾਮਲਿਆਂ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਦੋਸ਼ੀ ਵਿਅਕਤੀਆਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Advertisement
ABP Premium

ਵੀਡੀਓਜ਼

Akali Dal Working Comety ਦੀ ਚਲਦੀ ਮੀਟਿੰਗ 'ਚ ਲੱਗੇ ਨਾਅਰੇ, ਕੀ ਅਸਤੀਫਿਆਂ ਦੀ ਲੱਗੇਗੀ ਝੜੀ !Sukhbir Badal ਦਾ ਅਸਤੀਫ਼ਾ ਅਕਾਲੀ ਦਲ ਨਹੀਂ ਕਰ ਸਕਦੀ ਮਨਜ਼ੂਰ! ਕਈ ਵੱਡੇ ਅਕਾਲੀ ਲੀਡਰਾਂ ਨੇ ਵੀ ਦਿੱਤਾ ਅਸਤੀਫ਼ਾFarmer Protest | Sahmbhu Boarder 'ਤੋਂ ਕਿਸਾਨਾਂ ਦਾ ਵੱਡਾ ਐਲਾਨ! ਮਨੀਪੁਰ ਵਰਗਾ ਬਣੇਗਾ ਹਲਾਤ!Weather Updates | ਸਾਵਧਾਨ! Punjab 'ਚ ਧੁੰਦ ਦਾ ਕਹਿਰ ਮੋਸਮ ਵਿਭਾਗ ਵਲੋਂ ਵੱਡੀ ਚਿਤਾਵਨੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ
Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ
Embed widget