Dr. Balbir Singh: ਡਾ. ਬਲਬੀਰ ਸਿੰਘ ਵੱਲੋਂ ਮੋਹਾਲੀ ਦੇ ਨੇੜਲੇ ਪਿੰਡਾਂ ਦਾ ਦੌਰਾ, ਲੋਕਾਂ ਨੂੰ ਡੇਂਗੂ ਸਬੰਧੀ ਕੀਤਾ ਜਾਗਰੂਕ
Mohali News : ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਮੋਹਾਲੀ ਦੇ ਨੇੜਲੇ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਦੇ ਘਰਾਂ ਦੇ ਬਾਹਰ ਖੜ੍ਹੇ ਪਾਣੀ ਵਿੱਚ ਬਣੀਆਂ ਡੇਂਗੂ (Dengue) ਦੀ ਥਾਵਾਂ ਦਾ ਪਤਾ ਲਗਾ
Mohali News : ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਮੋਹਾਲੀ ਦੇ ਨੇੜਲੇ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਦੇ ਘਰਾਂ ਦੇ ਬਾਹਰ ਖੜ੍ਹੇ ਪਾਣੀ ਵਿੱਚ ਬਣੀਆਂ ਡੇਂਗੂ (Dengue) ਦੀ ਥਾਵਾਂ ਦਾ ਪਤਾ ਲਗਾ ਕੇ ਲੋਕਾਂ ਨੂੰ ਇਸ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਹਰ ਸ਼ੁੱਕਰਵਾਰ ਨੂੰ ਸਿਹਤ ਕਮੇਟੀਆਂ ਲੋਕਾਂ ਦੇ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਦਾ ਕੰਮ ਕਰਨਗੀਆਂ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ 15 ਅਗਸਤ ਨੂੰ 75 ਹੋਰ ਆਮ ਆਦਮੀ ਕਲੀਨਿਕ ਪੰਜਾਬੀਆਂ ਨੂੰ ਸਮਰਪਿਤ ਕਰਨਗੇ। ਪੰਜਾਬ ਵਿੱਚ ਪਹਿਲਾਂ ਹੀ 580 ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ। ਸਾਡੇ 580 ਕਰੋੜ ਦੇ ਫੰਡਾਂ ਬਾਰੇ ਅਜੇ ਤੱਕ ਕੇਂਦਰ ਸਰਕਾਰ ਵੱਲੋਂ ਕੋਈ ਹਾਂ-ਪੱਖੀ ਹੁੰਗਾਰਾ ਨਹੀਂ ਮਿਲਿਆ, ਜੋ ਕਿ ਨਿੰਦਣਯੋਗ ਹੈ ਪਰ ਸਾਡੇ ਮੁੱਖ ਮੰਤਰੀ ਭਗਵੰਤ ਮਾਨ ਸਾਨੂੰ ਲਗਾਤਾਰ ਫੰਡ ਦੇ ਰਹੇ ਹਨ ਤਾਂ ਜੋ ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੇ ਗਏ ਕੰਮ ਰੁਕ ਨਾ ਜਾਣ।
ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹੁਣ ਤੱਕ ਸੂਬੇ 'ਚ 583 ਆਮ ਆਦਮੀ ਕਲੀਨਿਕ ਬਣਾਏ ਗਏ ਹਨ ਅਤੇ 75 ਹੋਰ ਨਵੇਂ ਆਮ ਆਦਮੀ ਕਲੀਨਿਕ ਜਲਦ ਸਥਾਪਿਤ ਕੀਤੇ ਜਾਣਗੇ। ਇਹ ਗੱਲ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਬੀਤੇ ਦਿਨੀਂ ਕਹੀ ਸੀ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ