Punjab News: ਡਾ. ਬਲਜੀਤ ਕੌਰ ਨੇ ਆਂਗਣਵਾੜੀ ਸੈਂਟਰਾਂ ਦੀ ਉਸਾਰੀ ਲਈ ਪੇਂਡੂ ਤੇ ਪੰਚਾਇਤ ਵਿਭਾਗ ਨਾਲ ਕੀਤੀ ਮੀਟਿੰਗ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਕਾਰਜ਼ਸ਼ੀਲ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਗਣਵਾੜੀ ਸੈਂਟਰਾਂ ਦੀ ਉਸਾਰੀ ਵਿੱਚ ਪੂਰੀ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ।
Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹਰ ਵਰਗ ਦੇ ਵਿਕਾਸ ਲਈ ਵਚਨਬੱਧ ਹੈ ਉੱਥੇ ਬੱਚਿਆ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਉਦੇਸ਼ ਦੀ ਪ੍ਰਾਪਤੀ ਲਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸੂਬੇ ਵਿੱਚ ਆਂਗਣਵਾੜੀ ਸੈਂਟਰਾਂ ਦੀ ਉਸਾਰੀ ਲਈ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸੂਬੇ ਵਿੱਚ ਬਣ ਰਹੇ ਆਂਗਣਵਾੜੀ ਸੈਂਟਰਾਂ ਦੀ ਸਥਿਤੀ ਦਾ ਜਾਇਜਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਆਂਗਣਵਾੜੀ ਸੈਂਟਰਾਂ ਦੀ ਉਸਾਰੀ ਦਾ ਕੰਮ ਜਲਦੀ ਤੋਂ ਜਲਦੀ ਮੁਕੰਮਲ ਕਰਵਾਉਣ ਲਈ ਕਾਰਵਾਈ ਕੀਤੀ ਜਾਵੇ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ 'ਚ ਆਂਗਣਵਾੜੀ ਸੈਂਟਰਾਂ ਦੀ ਉਸਾਰੀ ਲਈ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਆਂਗਣਵਾੜੀ ਸੈਂਟਰਾਂ ਦੀ ਉਸਾਰੀ ਦਾ ਕੰਮ ਜਲਦੀ ਤੋਂ ਜਲਦੀ ਮੁਕੰਮਲ ਕਰਵਾਉਣ ਲਈ ਕਾਰਵਾਈ ਕੀਤੀ ਜਾਵੇ। pic.twitter.com/1O79ReZGEF
— Government of Punjab (@PunjabGovtIndia) September 2, 2023
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਕਾਰਜ਼ਸ਼ੀਲ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਗਣਵਾੜੀ ਸੈਂਟਰਾਂ ਦੀ ਉਸਾਰੀ ਵਿੱਚ ਪੂਰੀ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ, ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ, ਐਡੀਸ਼ਨਲ ਡਾਇਰੈਕਟਰ ਪੇਂਡੂ ਤੇ ਪੰਚਾਇਤ ਵਿਭਾਗ ਸੰਜੀਵ ਗਰਗ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਸ੍ਰੀਮਤੀ ਰੁਪਿੰਦਰ ਕੌਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।