Punjab News : ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਸੂਬੇ ਵਿੱਚ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ (ਈ.ਸੀ.ਸੀ.ਈ.) ਨੀਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਿੱਖਿਆ ਵਿਭਾਗ ਨਾਲ ਅੱਜ ਆਪਣੇ ਦਫ਼ਤਰ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਅਹਿਮ ਮੀਟਿੰਗ ਕੀਤੀ ਗਈ।



ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ 0-6 ਸਾਲ ਦਾ ਸਮਾਂ ਹਰੇਕ ਬੱਚੇ ਲਈ ਬਹੁਤ ਮਹੱਤਵਪੂਰਨ ਹੁੰਦਾ ਹੈ ਜਦੋਂ ਉਸ ਨੂੰ ਸਰੀਰਕ, ਭਾਵਨਾਤਮਕ, ਮਨੋਵਿਗਿਆਨਕ ਅਤੇ ਸਮਾਜਿਕ ਸਹਾਇਤਾ ਦੀ ਸਭ ਤੋਂ ਵੱਧ ਲੋੜ ਹੁੰਦੀ ਹੈ ਕਿਉਂਕਿ ਇਹ ਉਨ੍ਹਾਂ ਦੇ ਭਵਿੱਖ ਦੀ ਨੀਂਹ ਰੱਖਦਾ ਹੈ। ਇਸ ਸੰਦਰਭ ਵਿੱਚ, ਈ.ਸੀ.ਸੀ.ਈ. ਇੱਕ ਸੁਰੱਖਿਆਤਮਕ ਵਾਤਾਵਰਣ ਵਿੱਚ ਸਿਹਤ ਸੰਭਾਲ, ਪੋਸ਼ਣ, ਪਲੇ ਵੇਅ ਅਤੇ ਸ਼ੁਰੂਆਤੀ ਸਿੱਖਣ ਦੇ ਪਹਿਲੂਆਂ 'ਤੇ ਜ਼ੋਰ ਦਿੰਦਾ ਹੈ ਜੋ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬੇਹੱਦ ਲਾਹੇਵੰਦ ਹੈ।

ਉਨ੍ਹਾਂ ਕਿਹਾ ਕਿ ਨਵੀਂ ਸਿੱਖਿਆ ਨੀਤੀ, 2020 ਦੇ ਮੱਦੇਨਜ਼ਰ ਰਾਜ ਦੀ ਈਸੀਸੀਈ ਨੀਤੀ ਵਿੱਚ ਲੋੜੀਂਦੀਆਂ ਤਬਦੀਲੀਆਂ ਕਰਨ ਲਈ ਸਿੱਖਿਆ ਵਿਭਾਗ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਲੋੜੀਂਦੀਆਂ ਸੋਧਾਂ ਕਰਨ ਉਪਰੰਤ ਅਪਡੇਟ ਨੀਤੀ 31 ਜੁਲਾਈ, 2023 ਤੱਕ ਤਿਆਰ ਕੀਤੀ ਜਾਣੀ ਹੈ।

ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ, ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ, ਡੀ.ਪੀ.ਓ ਅਮਰਜੀਤ ਸਿੰਘ, ਸੁਖਜੀਤ ਸਿੰਘ ਅਤੇ ਸਿੱਖਿਆ ਵਿਭਾਗ ਦੇ ਨੁਮਾਇੰਦੇ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ :  ਮਾਣਹਾਨੀ ਮਾਮਲੇ 'ਚ ਰਾਹੁਲ ਗਾਂਧੀ ਨੂੰ ਮਿਲੇਗੀ ਰਾਹਤ ਜਾਂ ਬਰਕਰਾਰ ਰਹੇਗੀ ਸਜ਼ਾ ? ਗੁਜਰਾਤ ਹਾਈ ਕੋਰਟ ਦਾ ਫੈਸਲਾ ਕੱਲ੍ਹ


ਇਹ ਵੀ ਪੜ੍ਹੋ : ਮਹਿਲਾ ਅਧਿਆਪਕ ਨੂੰ ਕਲਾਸ ‘ਚ ਵਿਦਿਆਰਥੀਆਂ ਤੋਂ ‘ਪੰਜਾਬ ਸਰਕਾਰ ਖਿਲਾਫ਼ ਨਾਅਰੇ ਲਗਵਾਉਣੇ ਪਏ ਮਹਿੰਗੇ ,ਭੇਜਿਆ ਕਾਰਨ ਦੱਸੋ ਨੋਟਿਸ


 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ