Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ( CM Bhagwant mann ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ( Dr. Baljit Kaur ) ਨੇ ਆਂਗਣਵਾੜੀ ਵਰਕਰਾਂ ਨੂੰ ਹੁਕਮ ਦਿੱਤੇ ਹਨ ਕਿ ਸੂਬੇ ਦੇ ਤਿੰਨ ਸਾਲ ਤੋਂ ਉਪਰ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਦਾਖਲ ਕਰਵਾਉਣ ਲਈ ਬੱਚਿਆਂ ਦੇ ਮਾਪਿਆਂ ਨੂੰ ਘਰ ਘਰ ਜਾ ਕੇ ਜਾਗਰੂਕ ਕੀਤਾ ਜਾਵੇ।


ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ.ਬਲਜੀਤ ਕੌਰ ( Dr. Baljit Kaur ) ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਦੇ ਸਮੁੱਚੇ ਵਿਕਾਸ ਲਈ ਵਚਨਬੱਧ ਹੈ। ਇਸੇ ਨੀਤੀ ਤਹਿਤ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆ ਦੀਆਂ ਬੁਨਿਆਂਦੀ ਜ਼ਰੂਰਤਾਂ ਪੂਰੀਆਂ ਕਰਕੇ ਹਰ ਬੱਚੇ ਦੇ ਵਿਕਾਸ ਦਾ ਉਪਰਾਲਾ ਕੀਤਾ ਜਾ ਰਿਹਾ ਹੈ।

 

ਇਹ ਵੀ ਪੜ੍ਹੋ : ਹਜ਼ਾਰਾਂ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਟਰੈਕਟਰ-ਟਰਾਲੀਆਂ 'ਤੇ ਮੁਹਾਲੀ 'ਚ ਲੱਗੇ ਕੌਮੀ ਇਨਸਾਫ਼ ਮੋਰਚੇ ਵੱਲ ਕੂਚ


ਉਨ੍ਹਾਂ ਕਿਹਾ ਕਿ ਆਂਗਣਵਾੜੀ ਕੇਂਦਰਾਂ ਵਿਖੇ ਬੱਚਿਆਂ ਨੂੰ ਪੂਰਕ ਪੋਸ਼ਕ ਆਹਾਰ, ਮੁੱਢਲੀ ਸਿੱਖਿਆ ਦੇਣ ਤੋਂ ਇਲਾਵਾ ਟੀਕਾਕਰਨ, ਸਿਹਤ ਦੀ ਜਾਂਚ ਪੜਤਾਲ ਅਤੇ ਨਿਊਟਰੀਸ਼ੀਅਨ ਸਬੰਧੀ ਬੱਚਿਆ ਦੇ ਮਾਪਿਆਂ ਨੂੰ ਜਾਗਰੂਕ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆਂ ਕਿ ਆਂਗਣਵਾੜੀ ਸੈਂਟਰਾਂ ਵਿਚ ਬੱਚਿਆਂ ਦੇ ਮਾਨਸਿਕ ਵਿਕਾਸ ਲਈ ਖਿਡੌਣਿਆਂ ਨਾਲ ਵੱਖ ਵੱਖ ਪ੍ਰਕਿਰਿਆਵਾਂ ਕਰਵਾਈਆਂ ਜਾਂਦੀਆਂ ਹਨ।

 

ਇਹ ਵੀ ਪੜ੍ਹੋ : ਜਦੋਂ ਮਹਿਲਾ ਟੀਚਰ ਨੇ ਡਾਂਟਿਆ ਤਾਂ ਵਿਦਿਆਰਥੀ ਨੂੰ ਨਹੀਂ ਆਇਆ ਪਸੰਦ ... ਬੁਰੀ ਤਰ੍ਹਾਂ ਕੁੱਟਿਆ

ਕੈਬਨਿਟ ਮੰਤਰੀ ਨੇ ਆਂਗਣਵਾੜੀ ਵਰਕਰਾਂ ਨੂੰ ਹਦਾਇਤ ਕੀਤੀ ਕਿ ਉਹ ਹੋਰ ਕੁਸ਼ਲਤਾ ਅਤੇ ਤਨਦੇਹੀ ਨਾਲ ਕੰਮ ਕਰਨ ਜਿਸ ਤੋਂ ਪ੍ਰੇਰਿਤ ਹੋ ਕੇ ਆਂਗਣਵਾੜੀ ਸੈਂਟਰਾਂ ਵਿਚ ਬੱਚਿਆਂ ਦੀ ਗਿਣਤੀ ‘ਚ ਵਾਧਾ ਹੋ ਸਕੇ। ਇਸੇ ਨੀਤੀ ਤਹਿਤ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆ ਦੀਆਂ ਬੁਨਿਆਂਦੀ ਜ਼ਰੂਰਤਾਂ ਪੂਰੀਆਂ ਕਰਕੇ ਹਰ ਬੱਚੇ ਦੇ ਵਿਕਾਸ ਦਾ ਉਪਰਾਲਾ ਕੀਤਾ ਜਾ ਰਿਹਾ ਹੈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।