Punjab News: ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਕਿਸਾਨ ਸੰਘਰਸ਼ ਦੌਰਾਨ ਖਨੌਰੀ ਬਾਰਡਰ ਉਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ।ਕੈਬਨਿਟ ਮੰਤਰੀ ਨੇ ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਪਰਿਵਾਰ ਨਾਲ ਖੜ੍ਹੀ ਹੈ।

  



ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਖੜ੍ਹੀ ਹੈ, ਜਿਨ੍ਹਾਂ ਦੇ ਰਾਹ ਵਿੱਚ ਪੰਜਾਬ ਵਿਰੋਧੀ ਤਾਕਤਾਂ ਅੜਿੱਕੇ ਖੜ੍ਹੇ ਕਰ ਰਹੀਆਂ ਹਨ ਤਾਂ ਕਿ ਉਹ ਆਪਣੀਆਂ ਜਾਇਜ਼ ਮੰਗਾਂ ਮੰਨਵਾਉਣ ਲਈ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਵਾਸਤੇ ਕੌਮੀ ਰਾਜਧਾਨੀ ਵਿੱਚ ਨਾ ਜਾ ਸਕਣ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ, ਦੇਸ਼ ਨੂੰ ਅਨਾਜ ਪੱਖੋਂ ਆਤਮ-ਨਿਰਭਰ ਬਣਾਉਣ ਤੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਯੋਗਦਾਨ ਪਾਇਆ ਹੈ ਪਰ ਇਸ ਦੇ ਬਾਵਜੂਦ ਪੰਜਾਬੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।



ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀੜਤ ਪਰਿਵਾਰ ਨੂੰ ਮਾਲੀ ਮਦਦ ਵਜੋਂ ਇਕ ਕਰੋੜ ਰੁਪਏ ਦੇਣ ਦੇ ਨਾਲ-ਨਾਲ ਸ਼ੁਭਕਰਨ ਸਿੰਘ ਦੀ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।


ਇਹ ਵੀ ਪੜ੍ਹੋ-Kapurthala news: ਲੋਕਾਂ ਨੂੰ ਡਰਾ-ਧਮਕਾ ਕੇ ਲੁੱਟਣ ਵਾਲਾ ਗਿਰੋਹ ਪੁਲਿਸ ਨੇ ਕੀਤਾ ਕਾਬੂ, ਇੰਝ ਬਣਾਉਂਦੀਆਂ ਸੀ ਲੋਕਾਂ ਨੂੰ ਨਿਸ਼ਾਨਾ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ