(Source: ECI/ABP News)
Punjab Politics: ਸ਼੍ਰੋਮਣੀ ਅਕਾਲੀ ਦਲ ਦੀ ਆਪ ਨੂੰ ਚੁਣੌਤੀ ! ਅਸਤੀਫ਼ਾ ਦੇ ਕੇ ਚੋਣ ਲੜਨ ਮੰਤਰੀ ਨਹੀਂ ਤਾਂ...
ਸਾਬਕਾ ਮੰਤਰੀ ਡਾ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਉਹ ਪਹਿਲਾਂ ਵੀ ਚੋਣ ਲੜ ਚੁੱਕੇ ਹਨ ਤੇ ਇਸ ਵਾਰ ਵੀ ਉਹ ਪਾਰਟੀ ਕੋਲੋਂ ਟਿਕਟ ਦੀ ਮੰਗ ਕਰਨਗੇ।

Lok Sabha Election: ਖ਼ੁਦ ਨੂੰ ਆਮ ਲੋਕਾਂ ਦੀ ਪਾਰਟੀ ਕਹਾਉਣ ਵਾਲੀ ਆਮ ਆਦਮੀ ਪਾਰਟੀ ਨੂੰ ਲੋਕ ਸਭਾ ਚੋਣਾਂ 'ਚ ਉਤਾਰਨ ਲਈ ਕੋਈ ਆਮ ਘਰ ਦਾ ਉਮੀਦਵਾਰ ਨਹੀਂ ਲੱਭਿਆ, ਇਸੇ ਲਈ ਮੰਤਰੀਆਂ, ਸਾਬਕਾ ਵਿਧਾਇਕਾਂ ਤੇ ਇੱਕ ਕਲਾਕਾਰ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਵੱਲੋਂ ਕੀਤਾ ਗਿਆ।
ਪਹਿਲਾਂ ਅਸਤੀਫ਼ਾ ਦੇ ਕੇ ਮੁੜ ਚੋਣ ਲੜਨ ਮੰਤਰੀ
ਚੀਮਾ ਨੇ ਕਿਹਾ ਆਮ ਆਦਮੀ ਪਾਰਟੀ ਵੱਲੋ ਪੰਜ ਮੰਤਰੀਆਂ ਨੂੰ ਲੋਕ ਸਭਾ ਚੋਣਾਂ ਵਿੱਚ ਉਤਾਰਨ ਨਾਲ ਮੰਤਰੀਆਂ ਦੇ ਵਿਭਾਗਾਂ ਦਾ ਕੰਮ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ, ਇਸ ਲਈ ਚੋਣ ਲੜਨ ਤੋਂ ਪਹਿਲਾਂ ਇਨ੍ਹਾਂ ਮੰਤਰੀਆਂ ਨੂੰ ਅਸਤੀਫਾ ਦੇਣਾ ਚਾਹੀਦਾ ਹੈ। ਚੀਮਾ ਨੇ ਸਵਾਲ ਪੁੱਛਦੇ ਕਿਹਾ ਕਿ ਢਾਈ ਮਹੀਨੇ ਲਈ ਇਹ ਸਾਰੇ ਉਮੀਦਵਾਰ ਆਪਣੇ ਹਲਕਿਆਂ ਦੇ ਵਿੱਚ ਘੁੰਮਣਗੇ ਤੇ ਇਸ ਸਮੇਂ ਦੌਰਾਨ ਪੰਜਾਬ ਦੀ ਜਨਤਾ ਕਿਸ ਕੋਲ ਜਾ ਕੇ ਆਪਣੇ ਕੰਮ ਕਰਵਾਏਗੀ?
ਲੁਕਵੇਂ ਤੌਰ ਉੱਤੇ ਆਮ ਆਦਮੀ ਪਾਰਟੀ ਤੇ ਕਾਂਗਰਸ ਇਕੱਠੇ ਲੜ ਰਹੀਆਂ ਨੇ ਚੋਣਾਂ
ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਕਾਰ ਸਮਝੌਤੇ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਚੀਮਾ ਨੇ ਕਿਹਾ ਕਿ ਦੋਵੇਂ ਪਾਰਟੀਆਂ ਕੇਂਦਰੀ ਪੱਧਰ ਤੇ ਇਕੱਠੀਆਂ ਹਨ, ਇਸ ਲਈ ਸੰਭਵ ਹੀ ਨਹੀਂ ਕਿ ਪੰਜਾਬ ਵਿੱਚ ਉਹ ਅਲੱਗ ਅਲੱਗ ਚੋਣ ਲੜਨ। ਉਹਨਾਂ ਕਿਹਾ ਖੁੱਲੇ ਰੂਪ ਵਿੱਚ ਨਹੀਂ ਸਗੋਂ ਲੁਕਵੇਂ ਰੂਪ ਦੇ ਵਿੱਚ ਦੋਵੇਂ ਪਾਰਟੀਆਂ ਇਕੱਠੇ ਹੋ ਕੇ ਚੋਣ ਲੜ ਰਹੀਆਂ ਹਨ।
ਸ੍ਰੀ ਆਨੰਦਪੁਰ ਸਾਹਿਬ ਤੋਂ ਮੰਗੀ ਟਿਕਟ
ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਤੇ ਭਾਜਪਾ ਨਾਲ ਚੋਣ ਸਮਝੌਤੇ ਬਾਰੇ ਸਥਿਤੀ ਆਉਣ ਵਾਲੇ ਦਿਨਾਂ ਵਿੱਚ ਸਾਫ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਉਹ ਪਹਿਲਾਂ ਵੀ ਚੋਣ ਲੜ ਚੁੱਕੇ ਹਨ ਤੇ ਇਸ ਵਾਰ ਵੀ ਉਹ ਪਾਰਟੀ ਕੋਲੋਂ ਟਿਕਟ ਦੀ ਮੰਗ ਕਰਨਗੇ।
ਕਿਉਂ ਹੋ ਰਹੀ ਹੈ ਕੋਰ ਕਮੇਟੀ ਦੀ ਬੈਠਕ
ਡਾਕਟਰ ਚੀਮਾ ਨੇ ਚੰਡੀਗੜ੍ਹ ਵਿਖੇ ਹੋਣ ਵਾਲੀ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੋਰ ਕਮੇਟੀ ਦੀ ਮੀਟਿੰਗ ਦੇ ਵਿੱਚ ਸ਼੍ਰੋਮਣੀ ਵੱਲੋਂ ਲੋਕ ਸਭਾ ਚੋਣਾਂ ਦੇ ਸਬੰਧੀ, ਤੇ ਸੂਬੇ ਦੇ ਰਾਜਨੀਤਿਕ ਹਾਲਾਤਾਂ ਸਬੰਧੀ ਵਿਚਾਰਾਂ ਕੀਤੀਆਂ ਜਾਣਗੀਆਂ । ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਰਾਜ ਹੇਠ ਸੂਬਾ ਬੇਹਦ ਮਾੜੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ ਇਸਨੂੰ ਲੈਕੇ ਕਿਹੜੀ ਰਣਨੀਤੀ ਦੇ ਤਹਿਤ ਕੰਮ ਕੀਤਾ ਜਾਵੇ ਇਹ ਵਿਚਾਰਾਂ ਵੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਵਿਚਾਰੀਆਂ ਜਾਣਗੀਆਂ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
