Punjab News: ਬੰਦੀ ਸਿੰਘਾਂ ਦੀ ਰਿਹਾਈ ਤੇ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਕੌਮੀ ਇਨਸਾਫ ਮੋਰਚੇ ਨੂੰ ਖੱਬੇਪੱਖੀ ਕਿਸਾਨ ਯੂਨੀਅਨਾਂ ਦੀ ਹਮਾਇਤ ਮਿਲ ਗਈ ਹੈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਮਗਰੋਂ ਹੁਣ ਬੀਕੇਯੂ ਕ੍ਰਾਂਤੀਕਾਰੀ ਨੇ ਵੀ ਮੋਰਚੇ ਦੀ ਹਮਾਇਤ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਸੰਯੁਕਤ ਕਿਸਾਨ ਮੋਰਚਾ ਵੀ ਮੈਦਾਨ ਵਿੱਚ ਨਿੱਤਰ ਆਇਆ ਹੈ।



ਬੀਕੇਯੂ ਕ੍ਰਾਂਤੀਕਾਰੀ ਦੇ ਕੌਮੀ ਪ੍ਰਧਾਨ ਡਾ. ਦਰਸ਼ਨ ਪਾਲ ਨੇ ਦੱਸਿਆ ਕਿ 20 ਤਰੀਕ ਨੂੰ ਸੰਯੁਕਤ ਕਿਸਾਨ ਮੋਰਚਾ ਦਾ ਵਫ਼ਦ ਕੌਮੀ ਇਨਸਾਫ਼ ਮੋਰਚੇ ਦੀ ਹਮਾਇਤ ਲਈ ਚੰਡੀਗੜ੍ਹ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਸਾਡਾ ਉਨ੍ਹਾਂ ਨੂੰ ਸਮਰਥਨ ਹੈ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਭਾਜਪਾ ਸਰਕਾਰ ਕਰਵਾ ਰਹੀ ਹੈ। ਡਾ. ਦਰਸ਼ਨ ਪਾਲ ਨੇ ਕਿਹਾ ਕਿ ਕੌਮੀ ਮੋਰਚੇ ਦੇ ਲੋਕਾਂ ਦੀ ਗੱਲ ਸੁਣੀ ਜਾਵੇ ਤੇ ਉਨ੍ਹਾਂ ਨੂੰ ਇਨਸਾਫ਼ ਮਿਲੇ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ ਕਿਉਂਕਿ ਉਹ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ।


 ਇਹ ਵੀ ਪੜ੍ਹੋ : 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਦਾ 10 ਫਰਵਰੀ ਨੂੰ ਹੋਵੇਗਾ ਵਿਆਹ: ਸੂਤਰ

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦਿੱਲੀ ਵਿੱਚ ਕਿਸਾਨ ਅੰਦੋਲਨ ਲੰਮਾ ਸਮਾਂ ਚੱਲਿਆ ਸੀ, ਉਸੇ ਤਰ੍ਹਾਂ ਕੌਮੀ ਇਨਸਾਫ਼ ਮੋਰਚਾ ਦਾ ਅੰਦੋਲਨ ਵੀ ਲੰਮਾ ਸਮਾਂ ਚੱਲ ਸਕਦਾ ਹੈ। ਇਸ ਮੋਰਚੇ ਨੂੰ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ। ਲੰਬੇ ਅੰਦੋਲਨ ਤੋਂ ਬਾਅਦ ਸਫਲਤਾ ਮਿਲੇਗੀ। ਉਨ੍ਹਾਂ ਕਿਹਾ ਕਿ 20 ਫਰਵਰੀ ਨੂੰ ਉਹ ਸੰਯੁਕਤ ਕਿਸਾਨ ਮੋਰਚਾ ਵਿੱਚ ਸ਼ਾਮਲ ਹੋ ਕੇ ਉੱਥੇ ਜਾਣਗੇ।


 ਇਹ ਵੀ ਪੜ੍ਹੋ : ਚੰਡੀਗੜ੍ਹ-ਮੋਹਾਲੀ ਬਾਰਡਰ 'ਤੇ ਝੜਪ ਮਗਰੋਂ 39 ਜਣਿਆਂ ਖਿਲਾਫ ਕੇਸ ਦਰਜ, ਅੱਜ ਅਦਾਲਤ 'ਚ ਕੀਤਾ ਜਾਵੇਗਾ ਪੇਸ਼


ਦੱਸ ਦੇਈਏ ਕਿ ਬੀਤੇ ਕੱਲ ਚੰਡੀਗੜ੍ਹ-ਮੁਹਾਲੀ ਸਰਹੱਦ 'ਤੇ ਧਰਨਾ ਲਾ ਕੇ ਬੈਠੀਆਂ ਸਿੱਖ ਜਥੇਬੰਦੀਆਂ ਨੇ ਚੰਡੀਗੜ੍ਹ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਮਾਰ ਸਿੱਖ ਕਾਰਕੁਨਾਂ ਨੂੰ ਰੋਕ ਲਿਆ ਸੀ। ਪ੍ਰਦਰਸ਼ਨਕਾਰੀ ਸਾਰੀਆਂ ਪੁਲਿਸ ਰੋਕਾਂ ਤੋੜ ਚੰਡੀਗੜ੍ਹ ਵਿੱਚ ਦਾਖਲ ਹੋ ਗਏ ਸਨ ਅਤੇ ਪੁਲਿਸ ਨਾਲ ਝੜਪ ਹੋ ਗਈ ਸੀ। ਪ੍ਰਦਰਸ਼ਨਕਾਰੀ ਸੀਐਮ ਭਗਵੰਤ ਮਾਨ ਦੀ ਰਿਹਾਇਸ਼ ਵੱਲ ਜਾਣ ਦੀ ਕੋਸ਼ਿਸ਼ ਕਰ ਰਹੇ ਸਨ। ਕੌਮੀ ਇਨਸਾਫ ਮੋਰਚਾ ਦੀ ਅਗਵਾਈ ਹੇਠ ਸਿੱਖ ਪ੍ਰਦਰਸ਼ਨਕਾਰੀ 7 ਜਨਵਰੀ ਤੋਂ ਚੰਡੀਗੜ੍ਹ ਦੀ ਹੱਦ ਉੱਪਰ ਮੁਹਾਲੀ ਵਿੱਚ ਧਰਨੇ ਉੱਪਰ ਬੈਠੇ ਹਨ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।