ਪੜਚੋਲ ਕਰੋ
ਡਾਕਟਰ ਗਾਂਧੀ ਦੀ ਨਵੀਂ ਸਿਆਸੀ ਪਾਰੀ

ਪਟਿਆਲਾ: ਆਮ ਆਦਮੀ ਪਾਰਟੀ ਦੇ ਬਾਗੀ ਸੰਸਦ ਮੈਂਬਰ ਧਰਮਵੀਰ ਗਾਂਧੀ ਨੇ ਨਵਾਂ ਰਾਜਨੀਤਕ ਫਰੰਟ ਬਣਾਉਣ ਦਾ ਐਲਾਨ ਕੀਤਾ ਹੈ। ਪਟਿਆਲਾ ਤੋਂ ਫੋਨ ਉਤੇ 'ਏਬੀਪੀ ਸਾਂਝਾ' ਨਾਲ ਗੱਲਬਾਤ ਕਰਦਿਆਂ ਡਾਕਟਰ ਧਰਮਵੀਰ ਗਾਂਧੀ ਨੇ ਆਖਿਆ ਕਿ ਨਵੇਂ ਫਰੰਟ ਦਾ ਮਕਸਦ ਅਕਾਲੀ ਦਲ-ਭਾਜਪਾ ਗੱਠਜੋੜ, ਕਾਂਗਰਸ ਤੇ ਆਮ ਆਦਮੀ ਪਾਰਟੀ ਨਾਲ ਨਜਿੱਠਣਾ ਹੋਵੇਗਾ।
ਗਾਂਧੀ ਨੇ ਦਾਅਵਾ ਕੀਤਾ ਹੈ ਕਿ ਨਵੇਂ ਮੰਚ ਵਿੱਚ ਕਈ ਸਿਆਸਤਦਾਨ ਸ਼ਾਮਲ ਹੋ ਰਹੇ ਹਨ। ਡਾਕਟਰ ਗਾਂਧੀ ਨੇ ਦੱਸਿਆ ਕਿ ਨਵਾਂ ਫਰੰਟ ਵੀ ਚੋਣਾਂ ਦੌਰਾਨ ਆਪਣੇ ਉਮੀਦਵਾਰ ਖੜ੍ਹੇ ਕਰੇਗਾ।
ਡਾਕਟਰ ਗਾਂਧੀ ਨੇ ਦੱਸਿਆ ਕਿ ਇਸ ਮੁੱਦੇ ਉਤੇ ਉਹ 23 ਅਗਸਤ ਨੂੰ ਚੰਡ਼ੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕਰਨ ਜਾ ਰਹੇ ਹਨ ਜਿਸ ਵਿੱਚ ਇਸ ਬਾਰੇ ਪੂਰੀ ਜਾਣਕਾਰੀ ਦਿੱਤੀ ਜਾਵੇਗੀ। ਗਾਂਧੀ ਜਿਨ੍ਹਾਂ ਨੂੰ ਪਿਛਲੇ ਸਾਲ ਅਗਸਤ ਮਹੀਨੇ ਵਿਚ ਆਮ ਆਦਮੀ ਪਾਰਟੀ ਵਿੱਚੋਂ ਮੁਅੱਤਲ ਕਰ ਦਿੱਤਾ ਗਿਆ ਸੀ, ਨੇ ਦੋਸ਼ ਲਾਇਆ ਕਿ ਪਾਰਟੀ ਸੱਤਾ ਵਿਚ ਆਉਣ ਲਈ ਸੌੜੀ ਸਿਆਸੀ ਕਰ ਰਹੀ ਹੈ।
Before You Go
BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਟ੍ਰੈਂਡਿੰਗ ਟੌਪਿਕ




















