ਪਟਿਆਲਾ: ਪੰਜਾਬ ਸਰਕਾਰ ਵੱਲੋਂ ਆਪਣੇ ਵਿਧਾਇਕਾਂ ਨੂੰ ਫਾਇਦਾ ਪਹੁੰਚਾਉਣ ਲਈ 1952 ਦੇ ਆਫਿਸ ਆਫ ਪ੍ਰੌਫਿਟ ਕਾਨੂੰਨ 'ਚ ਬਦਲਾਅ ਕਰਨ ਦੀ ਆਮ ਆਦਮੀ ਪਾਰਟੀ ਦੇ ਸਾਬਕਾ ਲੀਡਰ ਤੇ ਲੋਕ ਸਭਾ ਸੰਸਦ ਮੈਂਬਰ ਡਾਕਟਰ ਧਰਮਵੀਰ ਗਾਂਧੀ ਨੇ ਤਿੱਖੀ ਨਿੰਦਾ ਕੀਤੀ ਹੈ।
ਨਿਊ ਸੈੱਟ ਇਨ ਪੰਜਾਬ ਤੋਂ ਗੱਲ ਕਰਦਿਆਂ ਗਾਂਧੀ ਨੇ ਕਿਹਾ ਕਿ ਇਕ ਪਾਸੇ ਪੰਜਾਬ ਕਰੋੜਾਂ ਰੁਪਏ ਦਾ ਕਰਜ਼ਾਈ ਹੈ ਤੇ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਆਪਣੇ ਵਿਧਾਇਕਾਂ ਨੂੰ ਨਾਲ ਰੱਖਣ ਲਈ ਉਨ੍ਹਾਂ ਨੂੰ ਅਜਿਹੇ ਕਾਨੂੰਨ ਦਾ ਫਾਇਦਾ ਦੇਕੇ ਵੱਖ-ਵੱਖ ਅਹੁਦਿਆਂ ਤੇ ਸੈੱਟ ਕਰਨ 'ਚ ਲੱਗੇ ਹੋਏ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਕੈਬਨਿਟ 'ਚ ਵਿਸਥਾਰ ਤੋਂ ਬਾਅਦ ਕੈਪਟਨ ਆਪਣੇ ਨਾਲ ਖਫਾ ਹੋਏ ਵਿਧਾਇਕਾਂ ਨੂੰ ਮਨਾਉਣ ਲਈ ਇਹ ਕਦਮ ਉਠਾਇਆ ਹੈ। ਡਾਕਟਰ ਗਾਂਧੀ ਨੇ ਕਿਹਾ ਕਿ ਕੈਪਟਨ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਨਹੀਂ ਦੇ ਰਹੀ, ਪੰਜਾਬ ਕੰਗਾਲ ਹੋ ਰਿਹਾ ਹੈ ਪਰ ਕੈਪਟਨ ਸਰਕਾਰ ਨੂੰ ਇਸ ਨਾਲ ਕੋਈ ਲੈਣਾ ਦੇਣਾ ਨਾ ਹੋ ਕੇ ਉਹ ਆਪਣੇ ਵਿਧਾਇਕਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ 'ਚ ਵਿਅਸਤ ਹਨ। ਗਾਂਧੀ ਨੇ ਕਿਹਾ ਕਿ ਕੈਪਟਨ ਸਰਕਾਰ ਦਾ ਇਹ ਫੈਸਲਾ ਪੰਜਾਬ ਦੇ ਹਿੱਤ ਵਿੱਚ ਨਹੀਂ ਹੈ।