Punjab News: CM ਮਾਨ ਸਮੇਤ ਸਿਆਸੀ ਲੀਡਰਾਂ ਵੱਲੋਂ ਡਾ. ਐੱਮ ਐੱਸ ਸਵਾਮੀਨਾਥਨ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪ੍ਰਸਿੱਧ ਖੇਤੀਬਾੜੀ ਵਿਗਿਆਨੀ ਦੇ ਦੇਹਾਂਤ ਨਾਲ ਇਕ ਵੱਡਾ ਖੱਪਾ ਪਿਆ ਹੈ, ਜਿਸ ਦਾ ਨੇੜ ਭਵਿੱਖ ਵਿੱਚ ਭਰਿਆ ਜਾਣਾ ਸੰਭਵ ਨਹੀਂ ਲੱਗਦਾ।
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਖੇਤੀਬਾੜੀ ਅਰਥਸ਼ਾਸਤਰੀ ਡਾ. ਐਮ.ਐਸ. ਸਵਾਮੀਨਾਥਨ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਡਾ. ਸਵਾਮੀਨਾਥਨ ਦੇ ਦੇਹਾਂਤ ਨੂੰ ਖੇਤੀਬਾੜੀ ਵਿਗਿਆਨ ਦੇ ਖ਼ੇਤਰ ਵਿੱਚ ਇਕ ਯੁੱਗ ਦਾ ਅੰਤ ਦੱਸਿਆ। ਉਨ੍ਹਾਂ ਕਿਹਾ ਕਿ ਡਾ. ਸਵਾਮੀਨਾਥਨ ਦੇ ਯੋਗਦਾਨ ਨੂੰ ਰਹਿੰਦੀ ਦੁਨੀਆ ਤੱਕ ਯਾਦ ਰੱਖਿਆ ਜਾਵੇਗਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਖੇਤੀਬਾੜੀ ਅਰਥਸ਼ਾਸਤਰੀ ਡਾ. ਐਮ.ਐਸ. ਸਵਾਮੀਨਾਥਨ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ। ਉਹਨਾਂ ਨੇ ਡਾ. ਸਵਾਮੀਨਾਥਨ ਦੇ ਦੇਹਾਂਤ ਨੂੰ ਖੇਤੀਬਾੜੀ ਵਿਗਿਆਨ ਦੇ ਖ਼ੇਤਰ 'ਚ ਯੁੱਗ ਦਾ ਅੰਤ ਦੱਸਿਆ। ਉਨ੍ਹਾਂ ਕਿਹਾ ਕਿ ਡਾ. ਸਵਾਮੀਨਾਥਨ ਦੇ ਯੋਗਦਾਨ ਨੂੰ ਰਹਿੰਦੀ ਦੁਨੀਆ ਤੱਕ ਯਾਦ ਰੱਖਿਆ ਜਾਵੇਗਾ।
— Government of Punjab (@PunjabGovtIndia) September 28, 2023
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪ੍ਰਸਿੱਧ ਖੇਤੀਬਾੜੀ ਵਿਗਿਆਨੀ ਦੇ ਦੇਹਾਂਤ ਨਾਲ ਇਕ ਵੱਡਾ ਖੱਪਾ ਪਿਆ ਹੈ, ਜਿਸ ਦਾ ਨੇੜ ਭਵਿੱਖ ਵਿੱਚ ਭਰਿਆ ਜਾਣਾ ਸੰਭਵ ਨਹੀਂ ਲੱਗਦਾ।
ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਡਾ. ਸਵਾਮੀਨਾਥਨ ਦਾ ਦੇਹਾਂਤ ਦੇਸ਼ ਲਈ ਬਹੁਤ ਵੱਡਾ ਘਾਟਾ ਹੈ। ਭਗਵੰਤ ਸਿੰਘ ਮਾਨ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
ਜ਼ਿਕਰ ਕਰ ਦਈਏ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਖੇਤੀ ਵਿਗਿਆਨੀ ਡਾ. ਐੱਮ ਐੱਸ ਸਵਾਮੀਨਾਥਨ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਆਪਣੇ ਸ਼ੋਕ ਸੁਨੇਹੇ ਵਿੱਚ ਸਪੀਕਰ ਨੇ ਕਿਹਾ ਕਿ ਕਿਸਾਨੀ ਦਾ ਦਰਦ ਦਿਲ ‘ਚ ਰੱਖਕੇ ਉਨ੍ਹਾਂ ਦੀ ਕਿਰਤ ਦਾ ਮੁੱਲ ਪਵਾਉਣ ਲਈ ਤਤਪਰ ਰਹਿਣ ਵਾਲੇ, ਮੁਲਕ ‘ਚ ਹਰੀ ਕ੍ਰਾਂਤੀ ਦਾ ਮੁੱਢ ਬੰਨਣ ਵਾਲੇ ਡਾ. ਐੱਮ ਐੱਸ ਸਵਾਮੀਨਾਥਨ ਬੇਸ਼ੱਕ ਅੱਜ ਸਰੀਰਕ ਰੂਪ ‘ਚ ਸਾਡੇ ਵਿਚਕਾਰ ਨਹੀਂ ਰਹੇ, ਪਰ ਹਰੀ ਕ੍ਰਾਂਤੀ ਦੇ ਪਿਤਾਮਾ ਅਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਸਦਕਾ ਮਿਹਨਤਕਸ਼ ਕਿਸਾਨਾਂ ਦੇ ਹਿਰਦਿਆਂ ਚ ਹਮੇਸ਼ਾ ਵਸੇ ਰਹਿਣਗੇ।
ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿੱਛੜੀ ਆਤਮਾ ਨੂੰ ਆਪਣੇ ਚਰਨਾਂ ਚ ਨਿਵਾਸ ਬਖਸ਼ਣ।