ਪੜਚੋਲ ਕਰੋ

ਡਾ. ਗਾਂਧੀ ਕਰਨਗੇ 2 ਅਗਸਤ ਨੂੰ ਵੱਡਾ ਐਲਾਨ

ਪਟਿਆਲਾ: ਲੋਕ ਸਭਾ ਹਲਕਾ ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਆਉਣ ਵਾਲੀ ਦੋ ਅਗਸਤ ਨੂੰ ਕੋਈ ਵੱਡਾ ਐਲਾਨ ਕਰਨਗੇ। ਡਾ. ਗਾਂਧੀ ਨੇ ਏਬੀਪੀ ਸਾਂਝਾ ਨੂੰ ਖ਼ਾਸ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਨਾਲ ਪੰਜਾਬ ਦੇ ਕਈ ਵੱਡੇ ਲੀਡਰ ਵੀ ਆਉਣਗੇ। ਡਾ. ਗਾਂਧੀ ਨੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਬਾਰੇ ਖੁੱਲ੍ਹ ਕੇ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਨਾਲ ਨਾਲ ਅਕਾਲੀ ਕਾਂਗਰਸੀਆਂ ਨੂੰ ਵੀ ਖ਼ੂਬ ਖਰੀਆਂ ਖੋਟੀਆਂ ਸੁਣਾਈਆਂ। ਡਾ. ਗਾਂਧੀ ਨੇ ਆਪਣੀ ਪੁਰਾਣੀ ਪਾਰਟੀ ਵਿੱਚ ਆਏ ਗੰਭੀਰ ਸਿਆਸੀ ਸੰਕਟ ਬਾਰੇ ਵੀ ਖੁੱਲ੍ਹ ਕੇ ਆਪਣੇ ਵਿਚਾਰ ਦੱਸੇ। ਗਾਂਧੀ ਨੇ ਕਿਹਾ ਕਿ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਤਾਨਾਸ਼ਾਹ ਸੋਚ ਦਾ ਧਾਰਨੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਦਿੱਲੀ ਤੋਂ ਲਏ ਗਏ ਫੈਸਲੇ ਲਾਗੂ ਨਹੀਂ ਹੋ ਸਕਦੇ। ਲੋਕ ਸਭਾ ਮੈਂਬਰ ਨੇ ਖਹਿਰਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਸੁਲਝਿਆ ਹੋਇਆ ਸਿਆਸਤਦਾਨ ਹੈ। ਡਾ. ਗਾਂਧੀ ਮੁਤਾਬਕ ਨਵੇਂ ਵਿਰੋਧੀ ਧਿਰ ਦੇ ਲੀਡਰ ਹਰਪਾਲ ਸਿੰਘ ਚੀਮਾ ਵਕੀਲ ਹਨ ਤੇ ਉਹ ਕਿਸੇ ਦੀ ਕਾਬਲੀਅਤ 'ਤੇ ਸ਼ੰਕਾ ਨਹੀਂ ਕਰਦੇ ਪਰ ਨਵੇਂ ਨੇਤਾ ਉਸ ਤਰ੍ਹਾਂ ਦਾ ਕੰਮ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਪਾਰਟੀ ਨੇ ਸਿਰਫ਼ ਦਲਿਤ ਕਾਰਡ ਖੇਡਿਆ ਹੈ। ਆਮ ਆਦਮੀ ਪਾਰਟੀ ਦੇ ਸੂਬਾ ਸਹਿ ਪ੍ਰਧਾਨ ਡਾ. ਬਲਬੀਰ ਨੂੰ ਗਾਂਧੀ ਨੇ ਸਾਜ਼ਿਸ਼ਘਾੜਾ ਗਰਦਾਨਿਆ। ਉਨ੍ਹਾਂ ਕਿਹਾ ਕਿ ਬਲਬੀਰ ਦਾ ਪੰਜਾਬ ਦੀ ਸਿਆਸਤ ਵਿੱਚ ਕੋਈ ਆਧਾਰ ਹੀ ਨਹੀਂ। ਗਾਂਧੀ ਨੇ ਭਗਵੰਤ ਮਾਨ 'ਤੇ ਵੀ ਕਈ ਤਿੱਖੇ ਵਾਰ ਕੀਤੇ। ਉਨ੍ਹਾਂ ਕਿਹਾ ਕਿ ਮਾਨ ਵੀ ਦਿੱਲੀ ਦੀ ਚਾਬੀ 'ਤੇ ਹੀ ਚੱਲਦਾ ਹੈ। ਦੂਜੇ ਪਾਸੇ ਕਾਂਗਰਸ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਸਰਕਾਰ ਦਾ 6 ਮਹੀਨੇ ਵਿੱਚ ਹੀ ਗ੍ਰਾਫ ਡਿੱਗਣ ਦੀ ਗੱਲ ਕਰਦੇ ਗਾਂਧੀ ਨੇ ਕਿਹਾ ਕਿ ਅਕਾਲੀ ਤੇ ਕਾਂਗਰਸੀ ਇਕੋ ਥੈਲੀ ਦੇ ਚੱਟੇ-ਬੱਟੇ ਹਨ। ਉਨ੍ਹਾਂ ਕਿਹਾ ਕਿ ਇਹ ਲੰਮੇਂ ਸਮੇਂ ਤੋਂ ਦੋਸਤਾਨਾ ਮੈਚ ਖੇਡਦੇ ਆਏ ਹਨ ਤੇ ਦੋਵਾਂ ਨੇ ਪੰਜਾਬ ਨੂੰ ਰੱਜ ਕੇ ਲੁੱਟਿਆ। ਦੋਵੇਂ ਇੱਕ-ਦੂਜੇ 'ਤੇ ਕੇਸ ਕਰਦੇ ਹਨ ਫਿਰ ਬਾਅਦ ਵਿੱਚ ਆਪੇ ਖ਼ਤਮ ਕਰਵਾਉਂਦੇ ਹਨ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਜੰਮੂ-ਕਸ਼ਮੀਰ ਤੱਕ ਹਾਈ ਅਲਰਟ ਜਾਰੀ, ਹਾਈਵੇਅ 'ਤੇ ਨਾਕਾਬੰਦੀ, ਪਠਾਨਕੋਟ 'ਚ ਬੰਦੂਕ ਦੀ ਨੋਕ 'ਤੇ ਗੱਡੀ ਅਤੇ ਡਰਾਈਵਰ ਤੋਂ...
ਪੰਜਾਬ ਤੋਂ ਜੰਮੂ-ਕਸ਼ਮੀਰ ਤੱਕ ਹਾਈ ਅਲਰਟ ਜਾਰੀ, ਹਾਈਵੇਅ 'ਤੇ ਨਾਕਾਬੰਦੀ, ਪਠਾਨਕੋਟ 'ਚ ਬੰਦੂਕ ਦੀ ਨੋਕ 'ਤੇ ਗੱਡੀ ਅਤੇ ਡਰਾਈਵਰ ਤੋਂ...
ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਨੂੰ ਰਸਤੇ 'ਚ ਰੋਕ ਕੇ ਮਾਰੀ ਗੋਲੀ, ਬਾਈਕ 'ਤੇ ਆਏ ਸੀ ਹਮਲਾਵਰ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਨੂੰ ਰਸਤੇ 'ਚ ਰੋਕ ਕੇ ਮਾਰੀ ਗੋਲੀ, ਬਾਈਕ 'ਤੇ ਆਏ ਸੀ ਹਮਲਾਵਰ; ਮੱਚੀ ਸਨਸਨੀ
ਪੰਜਾਬ ਦੇ ਲਈ BJP ਦਾ ਮੈਨੀਫੈਸਟੋ ਰਾਘਵ ਚੱਢਾ ਅਤੇ ਹਰਭਜਨ ਸਿੰਘ ਬਣਾਉਣਗੇ, 13 ਮੈਂਬਰੀ ਕਮੇਟੀ ਦਾ ਐਲਾਨ; AAP ਛੱਡ ਕੇ ਆਏ ਕਈ ਆਗੂਆਂ ਨੂੰ ਦਿੱਤੀ ਜ਼ਿੰਮੇਵਾਰੀ
ਪੰਜਾਬ ਦੇ ਲਈ BJP ਦਾ ਮੈਨੀਫੈਸਟੋ ਰਾਘਵ ਚੱਢਾ ਅਤੇ ਹਰਭਜਨ ਸਿੰਘ ਬਣਾਉਣਗੇ, 13 ਮੈਂਬਰੀ ਕਮੇਟੀ ਦਾ ਐਲਾਨ; AAP ਛੱਡ ਕੇ ਆਏ ਕਈ ਆਗੂਆਂ ਨੂੰ ਦਿੱਤੀ ਜ਼ਿੰਮੇਵਾਰੀ
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Diljit Dosanjh Video: ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ-
ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ- "ਕਿਸੇ ਦੇ ਬਾਪ ਦਾ ਹਿੰਦੁਸਤਾਨ ਥੋੜ੍ਹੀ ਆ..."
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ
 Mohali News : ਗੁਆਂਢੀ ਦੀ ਛੱਤ ਤੋਂ ਮਿਲੀ ਢਾਈ ਸਾਲਾ ਬੱਚੇ ਦੀ ਲਾਸ਼, ਪਰਿਵਾਰ ਨੇ ਸਾਰੀ ਰਾਤ ਕੀਤੀ ਭਾਲ
 Mohali News : ਗੁਆਂਢੀ ਦੀ ਛੱਤ ਤੋਂ ਮਿਲੀ ਢਾਈ ਸਾਲਾ ਬੱਚੇ ਦੀ ਲਾਸ਼, ਪਰਿਵਾਰ ਨੇ ਸਾਰੀ ਰਾਤ ਕੀਤੀ ਭਾਲ
Punjab Congress: ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਤਿਆਰੀ ਤੇਜ਼, 4 ਮੈਂਬਰੀ ਕਮੇਟੀ ਦਾ ਗਠਨ...
Punjab Congress: ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਤਿਆਰੀ ਤੇਜ਼, 4 ਮੈਂਬਰੀ ਕਮੇਟੀ ਦਾ ਗਠਨ...
Embed widget