ਡਾ: ਇੰਦਰਬੀਰ ਸਿੰਘ ਨਿੱਜਰ ਵੱਲੋਂ ਬੀਬੀ ਕੌਲਾਂ ਭਲਾਈ ਕੇਂਦਰ ਨੂੰ 10 ਲੱਖ ਰੁਪਏ ਦੇਣ ਦਾ ਐਲਾਨ, 5 ਲੱਖ ਦਾ ਪਹਿਲਾ ਚੈੱਕ ਭਾਈ ਗੁਰਇਕਬਾਲ ਸਿੰਘ ਨੂੰ ਸੌਂਪਿਆ
Amritsar News : ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਸਮਾਜ ਦੀ ਭਲਾਈ ਲਈ ਜੋ ਸੰਸਥਾਵਾਂ ਕੰਮ ਕਰ ਰਹੀਆਂ ਹਨ, ਉਨਾਂ ਦੀ ਅਸੀਂ ਹਰ ਸੰਭਵ ਮਦਦ ਕਰੀਏ ਤਾਂ ਜੋ ਇਹ ਸੰਸਥਾਵਾਂ ਹੋਰ ਅੱਗੇ ਵੱਧ ਕੇ ਕੰਮ ਕਰ ਸਕਣ। ਇਨਾਂ ਸ਼ਬਦਾਂ
Amritsar News : ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਸਮਾਜ ਦੀ ਭਲਾਈ ਲਈ ਜੋ ਸੰਸਥਾਵਾਂ ਕੰਮ ਕਰ ਰਹੀਆਂ ਹਨ, ਉਨਾਂ ਦੀ ਅਸੀਂ ਹਰ ਸੰਭਵ ਮਦਦ ਕਰੀਏ ਤਾਂ ਜੋ ਇਹ ਸੰਸਥਾਵਾਂ ਹੋਰ ਅੱਗੇ ਵੱਧ ਕੇ ਕੰਮ ਕਰ ਸਕਣ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਇੰਦਰਬੀਰ ਸਿੰਘ ਨਿੱਜਰ ਸਥਾਨਕ ਸਰਕਾਰਾਂ ਬਾਰੇ ਮੰਤਰੀ ਪੰਜਾਬ ਨੇ ਬੀਬੀ ਕੌਲਾਂ ਭਲਾਈ ਕੇਂਦਰ ਵਿਖੇ ਧਾਰਮਿਕ ਇਨਾਮ ਵੰਡ ਸਮਾਗਮ ਮੌਕੇ ਕੀਤਾ। ਡਾ. ਨਿੱਜਰ ਨੇ ਕਿਹਾ ਕਿ ਸਾਨੂੰ ਸਮਾਜ ਨੂੰ ਸੇਧ ਦੇਣ ਵਾਲੀਆਂ ਸੰਸਥਾਵਾਂ ਅਤੇ ਸ਼ਖਸ਼ੀਅਤਾਂ ਦਾ ਸਨਮਾਨ ਵੀ ਕਰਨਾ ਚਾਹੀਦਾ ਹੈ। ਉਨਾਂ ਬੀਬੀ ਕੌਲਾਂ ਦੀ ਭਲਾਈ ਕੇਂਦਰ ਵਲੋਂ ਕੀਤੀਆਂ ਜਾ ਰਹੀਆਂ ਸਮਾਜ ਭਲਾਈ ਦੇ ਕੰਮਾਂ ਦੀ ਸਰਾਹਨਾ ਕੀਤੀ।
ਇਹ ਵੀ ਪੜ੍ਹੋ : PM ਮੋਦੀ ਦੀ ਨਕਲ ਕਰਨਾ ਸਿਆਮ ਰੰਗੀਲਾ ਨੂੰ ਪਿਆ ਮਹਿੰਗਾ, ਭੇਜਿਆ ਨੋਟਿਸ
ਡਾ. ਨਿੱਜਰ ਨੇ ਬੀਬੀ ਕੌਲਾਂ ਭਲਾਈ ਕੇਂਦਰ ਦੁਆਰਾ ਤਿਆਰ ਕੀਤੇ ਜਾ ਰਹੇ ਹਸਪਤਾਲ ਵਿੱਚ ਲਗਾਈਆਂ ਜਾ ਰਹੀਆਂ ਐਮ.ਆਰ.ਆਈ. ਅਤੇ ਸੀ.ਟੀ.ਸਕੈਨ ਦੀਆਂ ਮਸ਼ੀਨਾਂ ਦੀ ਖਰੀਦ ਲਈ ਆਪਣੇ ਅਖਤਿਆਰੀ ਫੰਡ ਵਿਚੋਂ 10 ਲੱਖ ਰੁਪਏ ਦੇਣ ਦਾ ਐਲਾਨ ਕੀਤੀ ਅਤੇ ਮੌਕੇ ਤੇ ਹੀ ਪਹਿਲੀ ਕਿਸ਼ਤ ਵਜੋਂ 5 ਲੱਖ ਰੁਪਏ ਦਾ ਚੈਕ ਭਾਈ ਗੁਰਇਕਬਾਲ ਸਿੰਘ ਜੀ ਨੂੰ ਸੌਂਪਦਿਆਂ ਕਿਹਾ ਕਿ ਲੋਕ ਭਲਾਈ ਦੇ ਕਾਰਜਾਂ ਲਈ ਮੈਂ ਹਮੇਸ਼ਾ ਤੁਹਾਡੇ ਨਾਲ ਹਾਂ ਅਤੇ ਇਸ ਹਸਪਤਾਲ ਦੀ ਉਸਾਰੀ ਲਈ ਹਰ ਸੰਭਵ ਮਦਦ ਦਿੱਤੀ ਜਾਵੇਗੀ।
ਉਨਾਂ ਕਿਹਾ ਕਿ ਜਲਦ ਦੀ 5 ਲੱਖ ਰੁਪਏ ਦੀ ਦੂਜੀ ਕਿਸ਼ਤ ਵੀ ਦੇ ਦਿੱਤੀ ਜਾਵੇਗੀ। ਡਾ. ਨਿੱਜਰ ਨੇ ਕਿਹਾ ਕਿ ਜੇਕਰ ਕੋਈ ਹੋਰ ਫੰਡਾਂ ਦੀ ਲੋੜ ਪਈ ਤਾਂ ਉਹ ਵੀ ਦਿੱਤੇ ਜਾਣਗੇ। ਇਸ ਮੌਕੇ ਓ.ਐਸ.ਡੀ. ਮਨਪ੍ਰੀਤ ਸਿੰਘ, ਹਰਿੰਦਰ ਸਿੰਘ, ਗੁਰਮੁਖ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।