ਪੜਚੋਲ ਕਰੋ

ਡਾ. ਇੰਦਰਬੀਰ ਸਿੰਘ ਨਿੱਜਰ ਨੇ 10 ਜੂਨੀਅਰ ਡਰਾਫਟਸਮੈਨ, 09 ਕਲਰਕ, 04 ਖੇਤੀਬਾੜੀ ਉਪ ਨਿਰੀਖਕ ਨੂੰ ਨਿਯੁਕਤੀ ਅਤੇ ਪੱਦ-ਉਨਤੀ ਪੱਤਰ ਸੌਂਪੇ

Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ।

Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਸ ਦਿਸ਼ਾ ਵਿੱਚ ਇੱਕ ਕਦਮ ਅੱਗੇ ਵਧਾਉਂਦੇ ਹੋਏ ਅੱਜ ਭੂਮੀ ਤੇ ਜਲ ਸੰਭਾਲ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਭੂਮੀ ਤੇ ਜਲ ਸੰਭਾਲ ਵਿਭਾਗ ਦੇ 10 ਜੂਨੀਅਰ ਡਰਾਫਟਸਮੈਨ, 09 ਕਲਰਕ, 04 ਖੇਤੀਬਾੜੀ ਸਬ-ਇੰਸਪੈਕਟਰਾਂ ਅਤੇ 01 ਬੇਲਦਾਰ ਨੂੰ ਅਜ ਇੱਥੇ ਮਿਉਂਸੀਪਲ ਭਵਨ ਸੈਕਟਰ 35 ਚੰਡੀਗੜ੍ਹ ਵਿਖੇ ਨਿਯੁਕਤੀ ਅਤੇ ਪੱਦ-ਉਨਤੀ ਪੱਤਰ ਸੌਂਪੇ।

ਸਮਾਗਮ ਦੌਰਾਨ ਆਪਣੇ ਸੰਬੋਧਨ ਵਿਚ ਡਾ: ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਚੋਣ ਵਾਅਦੇ ਅਨੁਸਾਰ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੇ ਹਨ, ਤਾਂ ਜੋ ਨੌਜਵਾਨਾਂ ਦੇ ਦਿਮਾਗ ਨੂੰ ਸੂਬੇ ਦੀ ਤਰੱਕੀ ਲਈ ਵਰਤਿਆ ਜਾ ਸਕੇ, ਕੈਬਨਿਟ ਮੰਤਰੀ ਨੇ ਭੂਮੀ ਅਤੇ ਜਲ ਸੰਭਾਲ ਵਿਭਾਗ ਅਧੀਨ ਨਵ-ਨਿਯੁਕਤ/ਪੱਦ-ਉਨਤ ਕੀਤੇ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕੀਤੀ।  ਉਨ੍ਹਾਂ ਨਵ-ਨਿਯੁਕਤ ਕਰਮਚਾਰੀਆਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾ ਕੇ ਕੰਮ ਕਰਨ ਦੀ ਅਪੀਲ ਕੀਤੀ।  ਉਨ੍ਹਾਂ ਕਿਹਾ ਕਿ ਵਿਭਾਗ ਵਿੱਚ ਸਟਾਫ਼ ਦੀ ਘਾਟ ਕਾਰਨ ਤਕਨੀਕੀ ਚੈਕਿੰਗ, ਪ੍ਰੋਜੈਕਟ ਅਨੁਮਾਨਾਂ ਦੀ ਪੜਤਾਲ ਅਤੇ ਵਿਭਾਗ ਦੇ ਹੋਰ ਜ਼ਰੂਰੀ ਕੰਮਾਂ ਨੂੰ ਨੇਪਰੇ ਚਾੜ੍ਹਨ ਵਿੱਚ ਦਿੱਕਤ ਆ ਰਹੀ ਸੀ ਪਰ ਇਸ ਬੈਚ ਦੇ ਆਉਣ ਨਾਲ ਵਿਭਾਗ ਨੂੰ ਵੱਡੀ ਰਾਹਤ ਮਿਲੇਗੀ।

ਕੈਬਨਿਟ ਮੰਤਰੀ ਨੇ ਸੂਬੇ ਦੇ ਧਰਤੀ ਹੇਠਲੇ ਪਾਣੀ ਦੀ ਵਿਗੜ ਰਹੀ ਸਥਿਤੀ ਦੇ ਮੱਦੇਨਜ਼ਰ ਚੱਲ ਰਹੇ ਭੂਮੀ ਅਤੇ ਜਲ ਸੰਭਾਲ ਕਾਰਜਾਂ ਵਿੱਚ ਨਵੀਆਂ ਪਹਿਲਕਦਮੀਆਂ ਅਤੇ ਹੋਰ ਨਵੇਂ ਪ੍ਰੋਗਰਾਮ ਉਲੀਕਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਖਾਸ ਕਰਕੇ ਖੇਤੀਬਾੜੀ ਖੇਤਰ ਵਿੱਚ ਵੱਡੇ ਪੱਧਰ ’ਤੇ ਪਾਣੀ ਬਚਾਓ ਮੁਹਿੰਮ ਸ਼ੁਰੂ ਕਰਨ ਦੀ ਲੋੜ ਹੈ। ਵਿਭਾਗ ਵਿੱਚ ਹੋਰ ਸਟਾਫ਼ ਦੀ ਘਾਟ ਬਾਰੇ ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਇਨ੍ਹਾਂ ਮੁੱਦਿਆਂ 'ਤੇ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਖਾਲੀ ਅਸਾਮੀਆਂ ਨੂੰ ਪਾਰਦਰਸ਼ੀ ਢੰਗ ਨਾਲ ਭਰਨ ਲਈ ਯਤਨ ਕੀਤੇ ਜਾ ਰਹੇ ਹਨ।


ਮੁੱਖ ਭੂਮੀ ਪਾਲ ਅਤੇ ਵਿਭਾਗ ਦੇ ਮੁਖੀ ਮਹਿੰਦਰ ਸਿੰਘ ਸੈਣੀ ਨੇ ਵੀ ਨਵ-ਨਿਯੁਕਤ ਅਤੇ ਪਦਉੱਨਤ ਹੋਏ ਮੁਲਾਜ਼ਮਾਂ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਇਸ ਨਾਲ ਵਿਭਾਗ ਦੇ ਖੇਤਰੀ ਪੱਧਰ ਦੇ ਕੰਮਕਾਜ ਨੂੰ ਮਜ਼ਬੂਤੀ ਮਿਲੇਗੀ ਅਤੇ ਵਿਭਾਗ ਦਾ ਕੰਮ ਹੋਰ ਵੀ ਸਚਾਰੂ ਢੰਗ ਨਾਲ  ਚਲਾਇਆ ਜਾ ਸਕੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ
ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ
ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ
ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ
ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ
ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ
ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ
ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ
ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ
ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ
ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ
ਹੁਣ ਅਮਰੀਕਾ 'ਚ ਵੱਡਾ ਪਲੇਨ ਹਾਦਸਾ, ਉਡਾਣ ਵੇਲੇ ਇਮਾਰਤ ਦੀ ਛੱਤ ਨਾਲ ਟਕਰਾਇਆ, 2 ਦੀ ਮੌਤ, 18 ਜ਼ਖ਼ਮੀ
ਹੁਣ ਅਮਰੀਕਾ 'ਚ ਵੱਡਾ ਪਲੇਨ ਹਾਦਸਾ, ਉਡਾਣ ਵੇਲੇ ਇਮਾਰਤ ਦੀ ਛੱਤ ਨਾਲ ਟਕਰਾਇਆ, 2 ਦੀ ਮੌਤ, 18 ਜ਼ਖ਼ਮੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3-1-2025
ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ
ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Embed widget