Manmohan Singh: ਪੰਜਾਬ ਦੇ ਲੋਕਾਂ ਨੂੰ ਆਪਣੇ ਅੰਤਿਮ ਸਿੱਧੇ ਸੰਦੇਸ਼ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ (Dr. Manmohan Singh) ਨੇ ਵੋਟਰਾਂ ਨੂੰ ਦੇਸ਼ ਦੇ ਲੋਕਤੰਤਰੀ ਆਦਰਸ਼ਾਂ ਦੀ ਰਾਖੀ ਕਰਨ ਤੇ ਸੰਵਿਧਾਨ ਦੀ ਮਰਿਆਦਾ ਨੂੰ ਬਰਕਰਾਰ ਰੱਖਣ ਲਈ ਇੱਕ ਭਾਵਪੂਰਤ ਅਪੀਲ ਕੀਤੀ ਸੀ। ਲੋਕ ਸਭਾ ਚੋਣਾਂ ਦੌਰਾਨ ਲਿਖੀ ਗਈ ਦਿਲੀ ਚਿੱਠੀ ਨੇ ਆਪਣੇ ਗ੍ਰਹਿ ਰਾਜ ਨਾਲ ਡੂੰਘੇ ਸਬੰਧਾਂ ਤੇ ਇਸ ਨੂੰ ਦਰਪੇਸ਼ ਚੁਣੌਤੀਆਂ ਲਈ ਆਪਣੀ ਚਿੰਤਾ ਨੂੰ ਦਰਸਾਇਆ ਸੀ।



ਇਸ ਪੱਤਰ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾ, ਮਨਮਹੋਨ ਸਿੰਘ ਨੇ ਪੰਜਾਬੀਆਂ ਨੂੰ "ਯੋਧੇ" ਕਹਿ ਕੇ ਸੰਬੋਧਿਤ ਕਰਕੇ ਸ਼ੁਰੂਆਤ ਕੀਤੀ ਅਤੇ "ਪੰਜਾਬ, ਪੰਜਾਬੀਆਂ ਅਤੇ ਪੰਜਾਬੀਅਤ" ਨੂੰ ਕਥਿਤ ਤੌਰ 'ਤੇ ਨਿਸ਼ਾਨਾ ਬਣਾਉਣ ਲਈ ਭਾਰਤੀ ਜਨਤਾ ਪਾਰਟੀ (BJP) ਦੀ ਆਲੋਚਨਾ ਕੀਤੀ। ਉਨ੍ਹਾਂ ਨੇ ਰਾਜ ਦੇ ਕਿਸਾਨਾਂ ਦੁਆਰਾ ਦਿੱਤੀਆਂ ਕੁਰਬਾਨੀਆਂ ਦੀ ਗੱਲ ਕੀਤੀ, ਦਿੱਲੀ ਦੀਆਂ ਸਰਹੱਦਾਂ 'ਤੇ ਮਹੀਨਿਆਂ ਤੱਕ ਚੱਲੇ ਪ੍ਰਦਰਸ਼ਨਾਂ ਦੌਰਾਨ 750 ਕਿਸਾਨਾਂ ਦੀ ਮੌਤ ਨੂੰ ਉਜਾਗਰ ਕੀਤਾ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਪੰਜਾਬ ਦੇ ਸਨ।






ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਲਗਾਉਂਦੇ ਹੋਏ, ਡਾ. ਸਿੰਘ ਨੇ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਅਧੂਰੇ ਵਾਅਦੇ ਵੱਲ ਇਸ਼ਾਰਾ ਕੀਤਾ ਸੀ। ਉਨ੍ਹਾਂ ਨੇ ਭਾਜਪਾ ਦੀ ਅਗਵਾਈ ਵਾਲੀ ਸਰਕਾਰ 'ਤੇ ਅਜਿਹੀਆਂ ਨੀਤੀਆਂ ਲਾਗੂ ਕਰਨ ਦਾ ਦੋਸ਼ ਲਗਾਇਆ, ਜਿਨ੍ਹਾਂ ਨੇ ਪਿਛਲੇ ਦਹਾਕੇ ਦੌਰਾਨ ਕਿਸਾਨਾਂ ਦੀ ਕਮਾਈ ਨੂੰ ਘਟਾ ਦਿੱਤਾ ਹੈ। ਇਸ ਦੇ ਉਲਟ ਉਨ੍ਹਾਂ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਯਾਦ ਕੀਤਾ, ਜਿਸ ਵਿੱਚ 3.73 ਕਰੋੜ ਕਿਸਾਨਾਂ ਲਈ 72,000 ਕਰੋੜ ਰੁਪਏ ਦੀ ਕਰਜ਼ਾ ਮੁਆਫੀ, ਘੱਟੋ-ਘੱਟ ਸਮਰਥਨ ਮੁੱਲ (MSP) ਵਿੱਚ ਵਾਧਾ, ਤੇ ਐਕਸਪੈਂਡਡ ਖੇਤੀ ਉਤਪਾਦਨ ਅਤੇ ਨਿਰਯਾਤ ਸ਼ਾਮਲ ਹਨ।



ਡਾ. ਮਨਮੋਹਨ ਸਿੰਘ ਦੇ ਪੱਤਰ 'ਚ ਪੰਜਾਬ ਦੇ ਵਿਕਾਸ ਵਿੱਚ ਕਾਂਗਰਸ-ਯੂਪੀਏ ਸਰਕਾਰ ਦੇ ਯੋਗਦਾਨ ਨੂੰ ਵੀ ਉਜਾਗਰ ਕੀਤਾ ਗਿਆ ਹੈ। ਉਨ੍ਹਾਂ ਨੇ ਬਠਿੰਡਾ (2011), ਆਈਆਈਟੀ ਰੋਪੜ (2008), ਪਟਿਆਲਾ ਵਿੱਚ ਨੈਸ਼ਨਲ ਲਾਅ ਯੂਨੀਵਰਸਿਟੀ (2006), ਤੇ ਖਟਕੜ ਕਲਾਂ ਵਿੱਚ ਸ਼ਹੀਦ ਭਗਤ ਸਿੰਘ ਯਾਦਗਾਰ ਵਰਗੇ ਮਹੱਤਵਪੂਰਨ ਪ੍ਰਾਜੈਕਟਾਂ ਦਾ ਜ਼ਿਕਰ ਕੀਤਾ।


ਇਸ ਮੌਕੇ ਡਾਕਟਰ ਮਨਮੋਹਨ ਸਿੰਘ ਨੇ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਏਕਤਾ, ਸ਼ਾਂਤੀ ਤੇ ਤਰੱਕੀ ਲਈ ਵੋਟਾਂ ਪਾ ਕੇ ਇਨ੍ਹਾਂ ਤਾਕਤਾਂ ਦਾ ਮੁਕਾਬਲਾ ਕਰਨ।