ਚੰਡੀਗੜ੍ਹ: ਕਾਂਗਰਸ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸੰਸਦ ਵਿੱਚ ਭੇਜਣ ਦੀ ਤਿਆਰੀ ਕਰ ਰਹੀ ਹੈ। ਰਾਜ ਸਭਾ ਮੈਂਬਰ ਵਜੋਂ ਉਨ੍ਹਾਂ ਦਾ ਕਾਰਜਕਾਲ ਖਤਮ ਹੋ ਚੁੱਕਾ ਹੈ। ਮੀਡੀਆ ਦੇ ਇੱਕ ਹਿੱਸੇ ਵਿੱਚ ਚਰਚਾ ਸੀ ਕਿ ਉਹ ਮੁੜ ਸੰਸਦ ਵਿੱਚ ਨਹੀਂ ਜਾਣਗੇ ਪਰ ਹੁਣ ਕਾਂਗਰਸ ਉਨ੍ਹਾਂ ਨੂੰ ਰਾਜ ਸਭਾ ਭੇਜਣ ਦੀ ਤਿਆਰੀ ਕਰ ਰਹੀ ਹੈ।
ਸੂਤਰਾਂ ਮੁਤਾਬਕ ਡਾ. ਮਨਮੋਹਨ ਸਿੰਘ ਦੇ ਤਜਰਬੇ ਤੇ ਰੁਤਬੇ ਕਰਕੇ ਕਾਂਗਰਸ ਉਨ੍ਹਾਂ ਨੂੰ ਵਾਇਆ ਰਾਜਸਥਾਨ ਰਾਜ ਸਭਾ ਵਿੱਚ ਭੇਜਣ ਦੀ ਤਿਆਰੀ ਕਰ ਰਹੀ ਹੈ। ਰਾਜਸਥਾਨ ਤੋਂ ਉਪਰਲੇ ਸਦਨ ਦੀ ਇਹ ਸੀਟ ਭਾਜਪਾ ਦੇ ਸੰਸਦ ਮੈਂਬਰ ਤੇ ਸੂਬਾਈ ਪ੍ਰਧਾਨ ਮਦਨ ਲਾਲ ਸੈਣੀ ਦੇ ਅਕਾਲ ਚਲਾਣੇ ਕਰਕੇ ਖਾਲੀ ਹੋਈ ਹੈ। ਚੋਣ ਕਮਿਸ਼ਨ ਵੱਲੋਂ ਰਾਜ ਸਭਾ ਸੀਟ ਲਈ ਨੋਟੀਫਿਕੇਸ਼ਨ ਜਾਰੀ ਕਰਨ ਮਗਰੋਂ ਸੂਬੇ ਦੀ ਸੱਤਾਧਾਰੀ ਗਹਿਲੋਤ ਸਰਕਾਰ ਵੱਲੋਂ ਆਪਣੀ ਦਾਅਵੇਦਾਰੀ ਪੇਸ਼ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ 24 ਜੂਨ ਨੂੰ ਸੈਣੀ ਦੇ ਅਕਾਲ ਚਲਾਣੇ ਤੋਂ ਪਹਿਲਾਂ ਕਾਂਗਰਸ, ਸਾਬਕਾ ਪ੍ਰਧਾਨ ਮੰਤਰੀ ਨੂੰ ਤਾਮਿਲਨਾਡੂ ਰਸਤਿਓਂ ਰਾਜ ਸਭਾ ਵਿੱਚ ਲਿਆਉਣ ਲਈ ਐਮਕੇ ਸਟਾਲਿਨ ਦੀ ਅਗਵਾਈ ਵਾਲੀ ਡੀਐਮਕੇ ਨਾਲ ਵਿਉਂਤਾਂ ਘੜ ਰਹੀ ਸੀ। ਇਸ ਦੌਰਾਨ ਡੀਐਮਕੇ ਨੇ ਸੂਬੇ ਦੀਆਂ 6 ਰਾਜ ਸਭਾ ਸੀਟਾਂ ਲਈ 18 ਜੁਲਾਈ ਨੂੰ ਹੋਣ ਵਾਲੀ ਚੋਣ ਲਈ ਆਪਣੇ ਤਿੰਨ ਉਮੀਦਵਾਰ ਐਲਾਨ ਦਿੱਤੇ ਹਨ।
ਕਾਂਗਰਸ ਵੱਲੋਂ ਡਾ. ਮਨਮੋਹਨ ਸਿੰਘ ਨੂੰ ਮੁੜ ਸਰਗਰਮ ਰੱਖਣ ਦੀ ਤਿਆਰੀ
ਏਬੀਪੀ ਸਾਂਝਾ
Updated at:
02 Jul 2019 12:35 PM (IST)
ਕਾਂਗਰਸ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸੰਸਦ ਵਿੱਚ ਭੇਜਣ ਦੀ ਤਿਆਰੀ ਕਰ ਰਹੀ ਹੈ। ਰਾਜ ਸਭਾ ਮੈਂਬਰ ਵਜੋਂ ਉਨ੍ਹਾਂ ਦਾ ਕਾਰਜਕਾਲ ਖਤਮ ਹੋ ਚੁੱਕਾ ਹੈ। ਮੀਡੀਆ ਦੇ ਇੱਕ ਹਿੱਸੇ ਵਿੱਚ ਚਰਚਾ ਸੀ ਕਿ ਉਹ ਮੁੜ ਸੰਸਦ ਵਿੱਚ ਨਹੀਂ ਜਾਣਗੇ ਪਰ ਹੁਣ ਕਾਂਗਰਸ ਉਨ੍ਹਾਂ ਨੂੰ ਰਾਜ ਸਭਾ ਭੇਜਣ ਦੀ ਤਿਆਰੀ ਕਰ ਰਹੀ ਹੈ।
ਪੁਰਾਣੀ ਤਸਵੀਰ
- - - - - - - - - Advertisement - - - - - - - - -