ਵੱਡੀ ਖ਼ਬਰ! ਸਿਆਸਤ 'ਚ ਮਚੀ ਹਲਚਲ, ਨਵਜੋਤ ਸਿੱਧੂ ਦੀ ਪਤਨੀ ਨੂੰ ਕਾਂਗਰਸ ਤੋਂ ਕੀਤਾ Suspend
Punjab News: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਕ੍ਰਿਕਟਰ ਅਤੇ ਕਾਂਗਰਸੀ ਨੇਤਾ ਨਵਜੋਤ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ।

Punjab News: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਨੇ ਸਾਬਕਾ ਕ੍ਰਿਕਟਰ ਅਤੇ ਕਾਂਗਰਸੀ ਨੇਤਾ ਨਵਜੋਤ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ (Dr. Navjot Kaur Sidhu) ਨੂੰ ਪਾਰਟੀ ਤੋਂ ਮੁਅੱਤਲ (Suspend) ਕਰ ਦਿੱਤਾ ਹੈ। ਨਵਜੋਤ ਕੌਰ ਦੇ CM ਦੀ ਕੁਰਸੀ ਦੇ ਲਈ 500 ਕਰੋੜ ਦੇ ਬਿਆਨ ਨੇ ਪਹਿਲਾਂ ਹੀ ਪਾਰਟੀ ਵਿੱਚ ਹੜਕੰਪ ਮਚਾ ਦਿੱਤਾ ਸੀ। ਇਸ ਤੋਂ ਬਾਅਦ ਨਵਜੋਤ ਕੌਰ ਨੇ ਸੋਮਵਾਰ ਨੂੰ ਇੱਕ ਮੀਡੀਆ ਚੈਨਲ 'ਤੇ ਫਿਰ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕੌਂਸਲਰ ਦੀ ਟਿਕਟ 5 ਕਰੋੜ ਰੁਪਏ ਵਿੱਚ ਵੇਚੀ ਹੈ।

ਅਮਰਿੰਦਰ ਰਾਜਾ ਵੜਿੰਗ, ਚਰਨਜੀਤ ਚੰਨੀ, ਸੁਖਜਿੰਦਰ ਰੰਧਾਵਾ ਅਤੇ ਪ੍ਰਤਾਪ ਸਿੰਘ ਬਾਜਵਾ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ ਅਤੇ ਇਸ ਕਰਕੇ ਕਾਂਗਰਸ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉੱਥੇ ਹੀ ਦੇਰ ਸ਼ਾਮ ਕਾਂਗਰਸ ਪ੍ਰਧਾਨ ਵੱਲੋਂ ਨਵਜੋਤ ਕੌਰ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰਨ ਦੇ ਫੈਸਲੇ ਦਾ ਐਲਾਨ ਕੀਤਾ ਗਿਆ।
ਨਵਜੋਤ ਕੌਰ ਸਿੱਧੂ ਜਵਾਬ ਦਿੰਦਿਆਂ ਹੋਇਆਂ ਸਾਬਕਾ ਉਪ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਸਿੱਧੂ ਦੇ ਪਿਤਾ ਤੱਕ ਪਹੁੰਚੇ। ਉਨ੍ਹਾਂ ਨੇ ਨਵਜੋਤ ਕੌਰ ਤੋਂ ਪੁੱਛਿਆ ਕਿ ਤੁਹਾਡੇ ਪਤੀ ਨੇ ਕਾਂਗਰਸ ਸਰਕਾਰ ਵਿੱਚ ਨੰਬਰ 2 ਮੰਤਰੀ ਬਣਨ ਲਈ ਕਿੰਨੇ ਪੈਸੇ ਦਿੱਤੇ? ਉਨ੍ਹਾਂ ਨੇ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਲਈ ਕਿੰਨੇ ਪੈਸੇ ਦਿੱਤੇ? ਸਿੱਧੂ ਦੇ ਪਿਤਾ ਵੀ ਐਡਵੋਕੇਟ ਜਨਰਲ (AG) ਬਣੇ, ਕੀ ਉਹ ਵੀ ਪੈਸੇ ਦੇ ਕੇ ਬਣੇ?
ਰੰਧਾਵਾ ਨੇ ਕਿਹਾ ਕਿ ਕਾਂਗਰਸ ਨੂੰ ਕਿਸੇ ਹੋਰ ਤੋਂ ਨਹੀਂ, ਸਗੋਂ ਇਨ੍ਹਾਂ ਵਰਗੇ ਲੋਕਾਂ ਤੋਂ ਖ਼ਤਰਾ ਹੈ। ਕਾਂਗਰਸੀ ਵਰਕਰ ਸਾਢੇ ਤਿੰਨ ਸਾਲਾਂ ਤੱਕ ਡੰਡੇ ਖਾਂਦਾ ਰਿਹਾ ਅਤੇ ਹੁਣ ਜਦੋਂ ਚੋਣਾਂ ਨੇੜੇ ਆ ਗਈਆਂ ਤਾਂ ਉਨ੍ਹਾਂ ਨੇ ਅਜਿਹੀਆਂ ਗੱਲਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਵਿਰੋਧੀ ਪਾਰਟੀਆਂ 'ਆਪ' ਅਤੇ ਭਾਜਪਾ ਕਾਂਗਰਸ ਅੰਦਰ ਚੱਲ ਰਹੇ ਕਲੇਸ਼ ਦਾ ਮਜ਼ਾ ਲੈ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਕਾਂਗਰਸ ਸੰਗਠਨ ਵਿੱਚ ਫੈਲੇ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਹੋਇਆ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।






















