ਨਵਜੋਤ ਕੌਰ ਸਿੱਧ ਨੇ ਪੰਜਾਬ 'ਚ ਮਚਾਈ ਹਲਚਲ, ਤੋਗੜੀਆ-ਗਡਕਰੀ ਨਾਲ ਕੀਤੀ ਮੁਲਾਕਾਤ; ਕਾਂਗਰਸ ਤੋਂ ਬਣਾਈ ਦੂਰੀ!
Punjab News: ਸਾਬਕਾ ਕ੍ਰਿਕਟਰ ਨਵਜੋਤ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਇੱਕ ਵਾਰ ਫਿਰ ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾ ਦਿੱਤੀ ਹੈ।

Punjab News: ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਇੱਕ ਵਾਰ ਫਿਰ ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾ ਦਿੱਤੀ ਹੈ। ਭਾਜਪਾ ਦੀ ਕੇਂਦਰੀ ਲੀਡਰਸ਼ਿਪ ਦੀ ਉਨ੍ਹਾਂ ਦੀ ਪ੍ਰਸ਼ੰਸਾ ਇਸ ਦਾ ਵੱਡਾ ਕਾਰਨ ਹੈ। ਇੱਕ ਦਿਨ ਪਹਿਲਾਂ ਹੀ ਉਨ੍ਹਾਂ ਨੇ ਦਿੱਲੀ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਨੇਤਾ ਪ੍ਰਵੀਨ ਤੋਗੜੀਆ ਅਤੇ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਸੀ।
ਇਸ ਤੋਂ ਬਾਅਦ, ਉਨ੍ਹਾਂ ਨੇ ਹੁਣ ਸ਼ਿਵਾਲਿਕ ਪਹਾੜੀਆਂ ਦੇ ਜ਼ਮੀਨੀ ਵਿਵਾਦ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਸ਼ੰਸਾ ਵੀ ਕੀਤੀ ਹੈ। ਖਾਸ ਗੱਲ ਇਹ ਹੈ ਕਿ ਤੋਗੜੀਆ ਅਤੇ ਗਡਕਰੀ ਨੂੰ ਨਵਜੋਤ ਕੌਰ ਨੇ ਜਿਹੜਾ ਮੰਗ ਪੱਤਰ ਸੌਂਪਿਆ ਹੈ, ਉਸ ਵਿੱਚ ਕਿਤੇ ਵੀ ਖੁਦ ਨੂੰ ਕਾਂਗਰਸ ਆਗੂ ਨਹੀਂ ਲਿਖਿਆ ਹੈ।
ਅਜਿਹੇ ਵਿੱਚ ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਕਾਂਗਰਸ ਪਾਰਟੀ ਤੋਂ ਮੋਹ ਭੰਗ ਹੋ ਗਿਆ ਹੈ। ਕਾਂਗਰਸ ਪਾਰਟੀ ਨੇ ਪਾਰਟੀ ਲੀਡਰਸ਼ਿਪ ਨੂੰ ਲੈਕੇ ਉਨ੍ਹਾਂ ਦੇ ਬਿਆਨਾਂ ਤੋਂ ਬਾਅਦ ਸਿੱਧੂ ਨੂੰ ਸਸਪੈਂਡ ਕਰ ਦਿੱਤਾ ਹੈ। ਅਜਿਹੇ ਵਿੱਚ ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਹੁਣ ਆਪਣੀ ਦਿਲਚਸਪੀ ਭਾਜਪਾ ਵੱਲ ਕਰ ਲਈ ਹੈ।
ਦੱਸ ਦਈਏ ਕਿ ਪਿਛਲੇ ਦਿਨੀਂ ਡਾ. ਨਵਜੋਤ ਕੌਰ ਸਿੱਧੂ ਨੇ ਕਾਂਗਰਸੀ ਆਗੂਆਂ ਨੂੰ ਲੈਕੇ ਵਿਵਾਦਿਤ ਟਿੱਪਣੀ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪਾਰਟੀ 'ਚੋਂ ਮੁਅੱਤਲ ਕਰ ਦਿੱਤਾ ਸੀ। ਉਸ ਤੋਂ ਬਾਅਦ ਹੁਣ ਭਾਜਪਾ ਆਗੂਆਂ ਨਾਲ ਉਨ੍ਹਾਂ ਦੀ ਮੁਲਾਕਾਤ ਕੁਝ ਹੋਰ ਹੀ ਸੰਕੇਤ ਦੇ ਰਹੀ ਹੈ।






















