Punjab News: ਸਾਬਕਾ ਸਾਂਸਦ ਅਤੇ ਭਾਜਪਾ ਨੇਤਾ ਸੁਨੀਲ ਜਾਖੜ ਨੇ ਅੱਜ ਕਿਹਾ ਕਿ ਰਾਹੁਲ ਗਾਂਧੀ ਦੀ ਰੈਲੀ ਵਿੱਚ ਕਾਂਗਰਸ ਵਿਧਾਇਕ ਦਲ ਦੇ ਨੇਤਾ ਅਤੇ ਸਾਬਕਾ ਪ੍ਰਦੇਸ਼ ਕਾਂਗਰਸ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਵੱਲੋਂ ਸਾਬਕਾ ਪ੍ਰਧਾਨਮੰਤਰੀ ਡਾ. ਮਨਮੋਹਨ ਸਿੰਘ ਵਿਰੁੱਧ ਕੀਤੀ ਗਈ ਟਿੱਪਣੀ ਤੇ ਰਾਹੁਲ ਗਾਂਧੀ ਨੂੰ ਫਟਕਾਰ ਲਗਾਉਣੀ ਚਾਹੀਦੀ ਸੀ ਅਤੇ ਬਾਜਵਾ ਨੂੰ ਅਜਿਹੀ ਹਰਕਤ ਕਰਨ ਤੋਂ ਜਲਦ ਟੋਕਣਾ ਚਾਹੀਦਾ ਸੀ।
ਉਨ੍ਹਾਂ ਕਿਹਾ ਕਿ ਕਾਂਗਰਸ ਨੇਤਾਵਾਂ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਗਰਿਮਾ ਵਧਾਉਣ ਵਾਲੇ, ਦੁਨਿਆਂ ਦੇ ਪ੍ਰਮੁਖ ਵਿੱਤ ਮਾਹਿਰ ਰਹੇ ਡਾ. ਮਨਮੋਹਨ ਸਿੰਘ ਦੇ ਸਨਮਾਨ ਅਤੇ ਪ੍ਰਤਿਸ਼ਠਾ ਨੂੰ ਆਂਚ ਪਹੁੰਚਾਉਂਦੇ ਹੋਏ ਪਠਾਨਕੋਟ ਵਿੱਚ ਮੰਚ ਤੇ ਕਾਂਗਰਸ ਪ੍ਰਧਾਨ ਖੜਗੇ ਦੀ ਮੌਜੂਦਗੀ ਹੇਠ ਬਾਜਵਾ ਵੱਲੋਂ ਸਾਬਕਾ ਪ੍ਰਧਾਨਮੰਤਰੀ ਨੂੰ ਫਰਜੀ ਕਿਹਾ ਗਿਆ, ਕਲ ਦੀ ਇਸ ਘਟਨਾ ਦਾ ਜਿਕਰ ਕਰਦੇ ਹੋਏ ਸ਼੍ਰੀ ਜਾਖੜ ਨੇ ਕਿਹਾ ਕਿ ਕਾਂਗਰਸ ਨੇ ਭਾਰਤ ਜੋੜੇ ਯਾਤਰਾ ਦੌਰਾਨ ਇਸ ਅਪਮਾਨਜਨਕ ਟਿੱਪਣੀ ਦੇ ਨਾਲ ਸਾਰੇ ਪੰਜਾਬੀਆਂ ਨੂੰ ਨਾਰਾਜ ਕਰਕੇ ਇਕ ਹੋਰ ਭਿਅੰਕਰ ਭੁੱਲ ਕੀਤੀ ਹੈ ,ਹਰ ਪੰਜਾਬੀ ਦੇ ਮਨ ਵਿੱਚ ਡਾ. ਮਨਮੋਹਨ ਸਿੰਘ ਦੇ ਪ੍ਰਤੀ ਜਿਹੜੀ ਸ਼ਰਧਾ ਹੈ ਉਸਨੂੰ ਬਾਵਜਾ ਦੀ ਇਸ ਹਰਕਤ ਨਾਲ ਠੇਸ ਪਹੁੰਚੀ ਹੈ।
ਜਾਖੜ ਨੇ ਕਿਹਾ ਕਿ ਇਹ ਕਲਪਨਾ ਕਰਨਾ ਮੁਸ਼ਕਲ ਹੈ ਕਿ ਦੇਸ਼ ਦੀ ਅਗਵਾਈ ਕਰਨ ਲਈ ਪ੍ਰਧਾਨਮੰਤਰੀ ਚੁਣਨ ਦੇ ਆਪਣੇ ਫੈਸਲਿਆਂ ਦੀ ਵਿਰਾਸਤ ਨੂੰ ਕਲੰਕਿਤ ਕਰਕੇ ਰਾਹੁਲ ਗਾਂਧੀ ਪੰਜਾਬ ਵਿੱਚ 300 ਕਿਲੋਮੀਟਰ ਪੈਦਲ ਚਲ ਕੇ ਕੀ ਲਾਭ ਲੈਣ ਦੀ ਕੋਸ਼ਿਸ਼ ਕਰ ਰਹੇ ਹਨ ।
ਉਨ੍ਹਾਂ ਕਿਹਾ ਕਿ ਕੁਝ ਕਾਂਗਰਸੀ ਨੇਤਾ ਆਪਣੇ ਆਕਾਵਾਂ ਨੂੰ ਖੁਸ਼ ਕਰਨ ਦੇ ਲਈ ਚੱਕਰ ਵਿੱਚਆਪਣੀ ਹੀ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਹ ਪਾਰਟੀ ਦੇ ਲਈ ਹੀ ਨਹੀਂ ਬਲਕਿ ਸਮੂਚੀ ਪੰਜਾਬੀਅਤ ਲਈ ਵੀ ਮੰਦਭਾਗੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ:
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ